12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਦੁਕਾਨ 'ਚੋਂ ਪੈਸੇ ਚੋਰੀ ਕਰਨ ਤੇ ਕੁੱਟਮਾਰ ਕਰਨ ਸਬੰਧੀ ਇਕ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 22-10-2025
ਫਗਵਾੜਾ, 21 ਅਕਤੂਬਰ (ਹਰਜੋਤ ਸਿੰਘ ਚਾਨਾ)-ਦੁਕਾਨ 'ਚੋਂ ਪੈਸੇ ਚੋਰੀ ਕਰਕੇ ਲੈ ਜਾਣ ਤੇ ਦੁਕਾਨਦਾਰ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਧਾਰਾ 115(2), 303(2) ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸਤਪਾਲ ਪੁੱਤਰ ਬਖਸ਼ੀ ਰਾਮ ਵਾਸੀ ਪ੍ਰੀਤ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸਦੀ ਮੁਹੱਲਾ ਕੋਟਰਾਣੀ ਭਾਣੋਕੀ ਰੋਡ 'ਤੇ ਐਸ.ਪੀ. ਕਮਿਊਨੀਕੇਸ਼ਨ ਦੀ ਦੁਕਾਨ ਹੈ | 20 ਅਕਤੂਬਰ ਨੂੰ ਉਸਦੀ ਦੁਕਾਨ ਤੇ ਇੱਕ ਵਿਅਕਤੀ ਸਾਮਾਨ ਖਰੀਦਣ ਲਈ ਆਇਆ ਤੇ ਖ਼ਰੀਦ ਕੇ ਚਲਾ ਗਿਆ ਤੇ ਉਸਦੇ ਜਾਣ ਤੋਂ ਬਾਅਦ ਜਦੋਂ ਉਸ ਨੇ ਗੱਲਾ ਚੈੱਕ ਕੀਤਾ ਤਾਂ ਉਸ 'ਚੋਂ 50 ਹਜ਼ਾਰ ਰੁਪਏ ਗਾਇਬ ਸਨ ਤੇ ਉਸ ਨੇ ਤੁਰੰਤ ਐਕਟਿਵਾ 'ਤੇ ਉਸ ਦਾ ਪਿੱਛਾ ਕੀਤਾ ਤੇ ਉਕਤ ਵਿਅਕਤੀ ਨੇ ਉਸਦੇ ਕੁੱਟਮਾਰ ਕੀਤੀ, ਜਿਸ ਸਬੰਧ 'ਚ ਪੁਲਿਸ ਨੇ ਬੱਬੂ ਵਾਸੀ ਗਲੀ ਨੰਬਰ 7 ਮੁਹੱਲਾ ਭਗਤਪੁਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਿਖੇ ਅੱਜ ਮਨਾਇਆ ਜਾਵੇਗਾ ਵਿਸ਼ਵਕਰਮਾ ਮਹਾਂ ਉਤਸਵ ਅਗਲੀ ਖ਼ਬਰ ਸਿਵਲ ਹਸਪਤਾਲ 'ਚ ਪਹਿਲੀ ਵਾਰ ਗੋਡੇ ਬਦਲਣ ਦਾ ਸਫ਼ਲ ਆਪ੍ਰੇਸ਼ਨ <br/>
Ad Position 24