12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰੂ ਹਰਿਗੋਬਿੰਦ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 22-10-2025
ਫਗਵਾੜਾ, 21 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਦੁਆਰਾ ਸਥਾਪਿਤ ਅਤੇ ਬਾਬਾ ਜੀ ਦੀ ਦੋਹਤੀ ਬੀਬੀ ਜਸਵਿੰਦਰ ਕੌਰ ਕੈਨੇਡਾ ਦੀ ਅਗਵਾਈ ਹੇਠ ਚੱਲ ਰਿਹਾ ਸ੍ਰੀ ਗੁਰੂ ਹਰਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਹਰਗੋਬਿੰਦਗੜ੍ਹ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਥਾਣਾ ਰਾਵਲਪਿੰਡੀ ਦੇ ਐੱਸ.ਐੱਚ.ਓ. ਮੇਜਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਵਿੱਦਿਆ ਦੇ ਖੇਤਰ ਵਿਚ ਵਧੀਆਂ ਮੱਲਾ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਵਿਦਿਆਰਥੀਆਂ ਵਲੋਂ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ | ਸਕੂਲ ਪਿ੍ੰਸੀਪਲ ਡਾ: ਗੁਰਦੇਵ ਕੌਰ ਬਾਜਵਾ, ਚੇਅਰਪਰਸਨ ਜਸਵਿੰਦਰ ਕੌਰ ਅਤੇ ਪ੍ਰਧਾਨ ਫ਼ਤਿਹ ਸਿੰਘ ਵਲੋਂ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਸਭਨਾਂ ਨੂੰ ਵਧਾਈ ਦਿੱਤੀ | ਇਸ ਮੌਕੇ 'ਤੇ ਪ੍ਰਧਾਨ ਫ਼ਤਿਹ ਸਿੰਘ, ਚੇਅਰਪਰਸਨ ਜਸਵਿੰਦਰ ਕੌਰ, ਪਿ੍ੰਸੀਪਲ ਡਾ: ਗੁਰਦੇਵ ਕੌਰ ਬਾਜਵਾ, ਹੁਕਮ ਸਿੰਘ ਟਰਾਂਸਪੋਰਟਰ, ਜੋਗਾ ਸਿੰਘ ਢੱਡੇ, ਪਰਮਜੀਤ ਕੌਰ ਟਰੱਸਟੀ, ਸੁਖਵਿੰਦਰ ਕੌਰ ਟਰੱਸਟੀ, ਡਾ: ਦਰਸ਼ਨ ਸਿੰਘ ਬਜਾਜ , ਚੇਤਨਾ ਰਾਣੀ, ਇੰਦਰਜੀਤ ਕੌਰ, ਮਨਜੀਤ ਕੌਰ, ਪ੍ਰੀਆ, ਮੈਡਮ ਅਨਜੀਤ ਕੌਰ, ਹਰਦੀਪ ਸਿੰਘ, ਮੁਸਕਾਨ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਭੁਲੱਥ ਵਿਖੇ ਅੱਜ ਮਨਾਇਆ ਜਾਵੇਗਾ ਵਿਸ਼ਵਕਰਮਾ ਮਹਾਂ ਉਤਸਵ
Ad Position 24