13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਬਾਜ਼ਾਰ 'ਚ ਦੀਵਾਲੀ ਮੌਕੇ ਲੱਗੀਆਂ ਭਾਰੀ ਰੌਣਕਾਂ, ਪਟਾਕਿਆਂ ਤੇ ਮਠਿਆਈਆਂ ਨਾਲ ਸਜੀਆਂ ਦੁਕਾਨਾਂ <br/>

Ad Position 21
No active advertisement
ਅਜੀਤ ਡੈਸਕ 22-10-2025
ਭੁਲੱਥ, 21 ਅਕਤੂਬਰ (ਮਨਜੀਤ ਸਿੰਘ ਰਤਨ)-ਦੇਸ਼ ਭਰ 'ਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਤਿਉਹਾਰ ਨੂੰ ਦੇਖਦੇ ਹੋਏ ਕਸਬਾ ਭੁਲੱਥ ਵਿਖੇ ਵੀ ਦੁਕਾਨਦਾਰਾਂ ਅਤੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਦੀਵਾਲੀ ਤੇ ਕਰਕੇ ਹਰ ਪਾਸੇ ਰੌਣਕਾਂ ਦਿਖਾਈ ਦਿੱਤੀਆਂ ਤੇ ਦੁਕਾਨਾਂ ਸਜੀਆਂ ਦਿਖਾਈ ਦਿੱਤੀਆਂ | ਸਾਰੇ ਬਾਜ਼ਾਰ ਵਿਚ ਪਟਾਕਿਆਂ, ਮਠਿਆਈਆਂ ਤੇ ਬਰਤਨਾਂ ਨਾਲ ਦੁਕਾਨਾਂ ਸਜੀਆਂ ਪਈਆਂ ਸਨ ਅਤੇ ਲੋਕ ਪਟਾਕੇ, ਮਠਿਆਈਆਂ, ਬਰਤਨ ਅਤੇ ਹੋਰ ਸਮਾਨ ਖ਼ਰੀਦਣ ਵਿਚ ਰੁੱਝੇ ਹੋਏ ਦਿਖਾਈ ਦਿੱਤੇ | ਲੋਕ ਆਪਣੇ ਰਿਸ਼ਤੇਦਾਰਾਂ ਅਤੇ ਸਕੇ ਸੰਬੰਧੀਆਂ ਨੇ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਇਕ ਦੂਸਰੇ ਨੂੰ ਤੋਹਫ਼ਿਆਂ ਰੂਪੀ ਸਮਾਨ ਦੇ ਰਹੇ ਸਨ ਅਤੇ ਇਕ ਦੂਸਰੇ ਨਾਲ ਖ਼ੁਸ਼ੀਆਂ ਸਾਂਝੀਆਂ ਕਰ ਰਹੇ ਸਨ | ਇਸ ਸਬੰਧੀ ਲੋਕਾਂ ਨਾਲ ਗੱਲ ਕੀਤੀ ਤਾਂ ਉਹਨਾ ਦਾ ਕਹਿਣਾ ਸੀ ਕਿ ਸਾਨੂੰ ਸਾਰਿਆਂ ਨੂੰ ਇਸ ਤਰਾਂ ਦੇ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ ਇਹ ਨਾਂ ਨਾਲ ਆਪਸੀ ਪ੍ਰੇਮ ਪਿਆਰ ਵਿਚ ਵਾਧਾ ਹੁੰਦਾ ਹੈ ਤੇ ਆਪਸੀ ਮਿਲਵਰਤਣ ਦੀ ਸਾਂਝ ਵਧਦੀ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ
Ad Position 24