13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਪਿੰਡਾਂ 'ਚ ਪੰਜਾਬੀ ਵਿਰਸਾ ਟਰੱਸਟ ਵਲੋਂ ਲਾਇਬ੍ਰੇਰੀਆਂ ਖੋਲ੍ਹਣ ਦੀ ਪਹਿਲ ਕਦਮੀ <br/>

Ad Position 21
No active advertisement
ਅਜੀਤ ਡੈਸਕ 22-10-2025
ਫਗਵਾੜਾ, 21 ਅਕਤੂਬਰ (ਹਰਜੋਤ ਸਿੰਘ ਚਾਨਾ)-ਬਲਾਕ ਦੇ ਪਿੰਡਾਂ 'ਚ ਲਾਇਬ੍ਰੇਰੀਆਂ ਖੋਲ੍ਹਣ ਨੂੰ ਉਤਸ਼ਾਹਿਤ ਕਰਨ ਹਿੱਤ ਪੰਜਾਬੀ ਵਿਰਸਾ ਟਰੱਸਟ (ਰਜਿ.) ਵਲੋਂ 500 ਪੁਸਤਕਾਂ ਪਿੰਡ ਬਰਨ ਦੀ ਲਾਇਬ੍ਰੇਰੀ ਲਈ ਭੇਟ ਕੀਤੀਆਂ | ਪਿੰਡ ਬਰਨ 'ਚ ਪਿੰਡ ਪੰਚਾਇਤ ਤੇ ਐੱਨ.ਆਰ.ਆਈ. ਵਲੋਂ ਲਾਇਬ੍ਰੇਰੀ ਦੀ ਸੁੰਦਰ ਇਮਾਰਤ ਦੀ ਉਸਾਰੀ ਕੀਤੀ ਗਈ ਹੈ, ਜਿਸ ਵਾਸਤੇ ਪੰਜਾਬੀ ਦੇ ਉੱਘੇ ਲੇਖਕਾਂ ਦੀਆਂ ਪੁਸਤਕਾਂ ਸਮਾਜ ਸੇਵੀ ਨੌਜਵਾਨ ਪਵਿੱਤਰ ਸਿੰਘ ਬਰਨ ਦੀ ਪਹਿਲ ਕਦਮੀ 'ਤੇ ਬਰਨ ਪਿੰਡ ਨੂੰ ਪੰਜਾਬੀ ਵਿਰਸਾ ਟਰੱਸਟ ਵਲੋਂ ਪੁਸਤਕਾਂ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ | ਪੰਜਾਬੀ ਵਿਰਸਾ ਟਰੱਸਟ (ਰਜਿ.) ਦੇ ਪ੍ਰਧਾਨ (ਪ੍ਰੋ:) ਜਸਵੰਤ ਸਿੰਘ ਗੰਡਮ ਤੇ ਜਨਰਲ ਸਕੱਤਰ ਗੁਰਮੀਤ ਸਿੰਘ ਪਲਾਹੀ ਨੇ ਕਿਹਾ ਕਿ ਪਿੰਡਾਂ 'ਚ ਲਾਇਬ੍ਰੇਰੀਆਂ ਖੋਲ੍ਹਣਾ ਸਮੇਂ ਦੀ ਲੋੜ ਹੈ ਤੇ ਪੰਜਾਬੀ ਵਿਰਸਾ ਟਰੱਸਟ (ਰਜਿ.) ਬਲਾਕ ਫਗਵਾੜਾ 'ਚ ਉਨ੍ਹਾਂ ਪੰਚਾਇਤਾਂ ਜਾਂ ਸਵੈ ਸੇਵੀ ਸੰਸਥਾਵਾਂ ਨੂੰ ਲੋੜੀਂਦੀਆਂ ਮੁਫ਼ਤ ਕਿਤਾਬਾਂ ਦੇਵੇਗਾ, ਜਿਹੜੀਆਂ ਲਾਇਬ੍ਰੇਰੀਆਂ ਖੋਲ੍ਹਣ ਦੀ ਪਹਿਲਕਦਮੀ ਕਰਨਗੀਆਂ |

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਮੰਨਣ ਤੇ ਜਥੇਦਾਰ ਕਾਹਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ <br/> ਅਗਲੀ ਖ਼ਬਰ ਗੁਰਦੁਆਰਾ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>
Ad Position 24