13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਹਲਕਾ ਸੁਲਤਾਨਪੁਰ ਲੋਧੀ 'ਚ 8 ਕਰੋੜ ਦੀ ਲਾਗਤ ਨਾਲ 26 ਖੇਡ ਸਟੇਡੀਅਮ ਉਸਾਰੇ ਜਾਣਗੇ- ਸੱਜਣ ਸਿੰਘ ਚੀਮਾ

Ad Position 21
No active advertisement
ਪ੍ਰੈੱਸ ਕਾਨਫ਼ਰੰਸ ਦੌਰਾਨ ਹਲਕਾ ਇੰਚਾਰਜ ਆਪ ਸੱਜਣ ਸਿੰਘ ਚੀਮਾ ਚੇਅਰਮੈਨ ਤੇ ਨਾਲ ਲਵਪ੍ਰੀਤ ਸਿੰਘ ਪੀ.ਏ., ਪ੍ਰਦੀਪ ਥਿੰਦ ਚੇਅਰਮੈਨ, ਸੁਖਵਿੰਦਰ ਸਿੰਘ ਸੋਢੀ ਤੇ ਅਕਾਸ਼ਦੀਪ ਸਿੰਘ, ਜਸਕਮਲ ਸਿੰਘ ਤੇ ਹੋਰ | ਤਸਵੀਰ: ਲਾਡੀ ਸਟੂਡੀਓ <br/> 22-10-2025
ਸੁਲਤਾਨਪੁਰ ਲੋਧੀ, 21 ਅਕਤੂਬਰ (ਥਿੰਦ)-ਆਮ ਆਦਮੀ ਪਾਰਟੀ ਨੇ ਆਪਣੇ ਚੋਣ ਵਾਅਦੇ ਮੁਤਾਬਿਕ ਪੰਜਾਬ ਦੇ ਨੌਜਵਾਨਾਂ ਤੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਾ ਮੁਕਤ, ਸਿਹਤਮੰਦ ਅਤੇ ਰੰਗਲਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਾਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਸਫਲ ਬਣਾਉਣ ਲਈ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ, ਜਿਸ ਦੇ ਤਹਿਤ ਹਲਕਾ ਸੁਲਤਾਨਪੁਰ ਲੋਧੀ ਅੰਦਰ 8 ਕਰੋੜ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਵਿਚ 26 ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ | ਖੇਡ ਸਟੇਡੀਅਮ ਉਸਾਰੇ ਜਾਣ ਨਾਲ ਨੌਜਵਾਨ ਪੀੜ੍ਹੀ ਖੇਡਾਂ ਨਾਲ ਜੁੜੇਗੀ ਅਤੇ ਨਸ਼ਿਆਂ ਤੋਂ ਦੂਰ ਹੋਵੇਗੀ | ਇਹ ਵਿਚਾਰ ਆਮ ਆਦਮੀ ਪਾਰਟੀ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਅੱਜ ਇੱਥੇ ਹੋਟਲ ਗ੍ਰੈਂਡ ਕਿੰਗ ਵਿਖੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਤੇ ਬੱਚਿਆਂ ਨੂੰ ਖੇਡਾਂ ਦਾ ਨਸ਼ਾ ਲਗਾਉਣ ਲਈ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਵੱਖ ਵੱਖ ਪਿੰਡਾਂ ਵਿਚ 8 ਕਰੋੜ ਰੁਪਏ ਖ਼ਰਚ ਕੇ 26 ਨਵੇਂ ਸਟੇਡੀਅਮ ਨਿਰਮਾਣ ਕਰਨ ਲਈ ਮਨਜ਼ੂਰੀ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਇਹ ਸਟੇਡੀਅਮ ਤਲਵੰਡੀ ਚੌਧਰੀਆਂ, ਟਿੱਬਾ, ਫੱਤੂਢੀਂਗਾਂ, ਠੱਟਾ ਨਵਾਂ, ਡਡਵਿੰਡੀ, ਜੱਬੋਵਾਲ, ਪਰਮਜੀਤਪੁਰ, ਆਹਲੀ ਕਲਾਂ, ਕਬੀਰਪੁਰ, ਮੋਠਾਂਵਾਲਾ, ਮੈਰੀਪੁਰ, ਮਸੀਤਾਂ ਆਦਿ ਵਿਚ ਉਸਾਰੇ ਜਾਣਗੇ | ਉਨ੍ਹਾਂ ਨੇ ਕਿਹਾ ਕਿ ਨਸ਼ਾ ਛੁਡਾਊ ਮੁਹਿੰਮ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਉਨ੍ਹਾਂ ਨੂੰ ਸਿਹਤਮੰਦ ਅਤੇ ਖ਼ੁਸ਼ਹਾਲ ਜੀਵਨ ਦੇਣਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਗੰਭੀਰਤਾ ਨਾਲ ਨਸ਼ਿਆਂ ਵਿਰੁੱਧ ਜੰਗ ਲੜ ਰਹੀ ਹੈ ਅਤੇ ਇਸ ਲਈ ਜ਼ਮੀਨੀ ਪੱਧਰ ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਸ਼ਹਿਰ ਵਾਸੀਆਂ ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਇਸ ਬੁਰਾਈ ਤੋਂ ਮੁਕਤ ਕਰਨ ਵਿਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੁਲਤਾਨਪੁਰ ਲੋਧੀ ਹਲਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਇਲਾਕੇ ਦੇ ਸਾਰੇ ਪਿੰਡਾਂ ਵਿਚ ਖੇਡ ਗਰਾਉਂਡ ਬਣਾਈ ਜਾਵੇਗੀ, ਜਿੱਥੇ ਸਕੂਲੀ ਬੱਚੇ ਖੇਡਾਂ ਨਾਲ ਜੁੜ ਕੇ ਆਪਣੀ ਨਰੋਈ ਸਿਹਤ ਬਣਾਉਣਗੇ ਤੇ ਖੇਡਾਂ ਵਿਚ ਨਾਮਣਾ ਖੱਟਣਗੇ | ਸੱਜਣ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਸ਼ਹਿਰ ਵਾਸਤੇ ਇੱਕ ਸਮਾਰਟ ਸਿਟੀ ਪ੍ਰੋਜੈਕਟ ਦੇ ਅਧੀਨ ਸਾਢੇ 76 ਕਰੋੜ ਰੁਪਏ ਦੇ ਲਾਗਤ ਦੇ ਨਾਲ ਮਲਟੀਪਰਪਸ ਖੇਡ ਸਟੇਡੀਅਮ ਦਾ ਨਿਰਮਾਣ ਕਾਰਜ ਵੀ ਕਰਵਾਇਆ ਜਾ ਰਿਹਾ ਹੈ | ਜਿਸ ਵਿਚ 10 ਤੋਂ 12 ਖੇਡ ਗਰਾਉਂਡਾਂ ਰਾਹੀਂ ਨੌਜਵਾਨ ਆਪਣੀ ਆਪਣੀ ਖੇਡ ਦਾ ਅਭਿਆਸ ਕਰ ਸਕਣਗੇ | ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਸਮਾਜ ਨੂੰ ਇਸ ਬੁਰਾਈ ਤੋਂ ਮੁਕਤ ਕਰਨ ਵਿਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਤਾਂ ਜੋ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ | ਇਸ ਸਮੇਂ ਉਨ੍ਹਾਂ ਨਾਲ ਚੇਅਰਮੈਨ ਪ੍ਰਦੀਪ ਥਿੰਦ, ਲਵਪ੍ਰੀਤ ਸਿੰਘ ਪੀ.ਏ., ਸੁਖਵਿੰਦਰ ਸਿੰਘ ਸੋਢੀ ਪ੍ਰਧਾਨ, ਜਸਕਮਲ ਸਿੰਘ ਤਲਵੰਡੀ ਚੌਧਰੀਆਂ, ਅਕਾਸ਼ਦੀਪ ਸਿੰਘ ਜ਼ਿਲ੍ਹਾ ਪ੍ਰਧਾਨ, ਸੁਖਰਾਜ ਸਿੰਘ, ਕਮਲਜੀਤ ਸਿੰਘ, ਜਤਿੰਦਰ ਸਿੰਘ, ਸੁਰਿੰਦਰਪਾਲ ਸਿੰਘ ਪ੍ਰਧਾਨ ਤੇ ਜਤਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਦੀਵਾਲੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਜਥੇਦਾਰ ਮੰਨਣ ਤੇ ਜਥੇਦਾਰ ਕਾਹਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ <br/>
Ad Position 24