25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਤਿੰਨ ਨੌਜਵਾਨ ਜ਼ਖਮੀ <br/>

Ad Position 21
No active advertisement
ਅਜੀਤ ਡੈਸਕ 23-10-2025
ਕਪੂਰਥਲਾ, 22 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਰੋਡ 'ਤੇ ਆਰ.ਸੀ.ਐੱਫ. ਨਜ਼ਦੀਕ ਮੋਟਰਸਾਈਕਲ 'ਤੇ ਆ ਰਹੇ ਤਿੰਨ ਨੌਜਵਾਨਾਂ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਤਿੰਨੇ ਜ਼ਖਮੀ ਹੋ ਗਏ ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ | ਜੇਰੇ ਇਲਾਜ ਹਰਜੋਤ ਪੁੱਤਰ ਰਾਜ ਕੁਮਾਰ ਵਾਸੀ ਪਿੰਡ ਸੈਦੋਵਾਲ ਨੇ ਦੱਸਿਆ ਕਿ ਉਹ ਆਪਣੇ ਭਰਾ ਵੰਸ਼ ਤੇ ਉਸਦੇ ਦੋਸਤ ਹਿਮਾਂਸ਼ੂ ਨੂੰ ਆਰ.ਸੀ.ਐੱਫ. ਨੇੜਿਓ ਲੈ ਕੇ ਵਾਪਸ ਪਿੰਡ ਵੱਲ ਨੂੰ ਆ ਰਿਹਾ ਸੀ ਜਦੋਂ ਆਨੰਦ ਕਾਲਜ ਨੇੜੇ ਪਹੁੰਚਿਆਂ ਤਾਂ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਵਿਚ ਅਸੀਂ ਤਿੰਨੇ ਜ਼ਖਮੀ ਹੋ ਗਏ | ਡਿਊਟੀ ਡਾ. ਜਸ਼ਨ ਵਲੋਂ ਤਿੰਨਾਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਵੰਸ਼ ਤੇ ਹਿਮਾਂਸ਼ੂ ਨੂੰ ਰੈਫ਼ਰ ਕਰ ਦਿੱਤਾ ਗਿਆ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਮੌਕੇ ਪਟਾਕੇ ਚਲਾਉਣ ਕਾਰਨ 12 ਸਾਲਾਂ ਬੱਚੇ ਸਮੇਤ 22 ਵਿਅਕਤੀ ਹੋਏ ਜ਼ਖ਼ਮੀ <br/> ਅਗਲੀ ਖ਼ਬਰ ਕਰੌਕਰੀ ਦੀ ਦੁਕਾਨ 'ਚ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ <br/>
Ad Position 24