26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਅਮਰਜੀਤਪੁਰ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਮਰਜੀਤਪੁਰ ਵਿਖੇ ਸਮਾਗਮ ਦੌਰਾਨ ਪ੍ਰਧਾਨ ਮੁਖ਼ਤਿਆਰ ਸਿੰਘ ਸੋਢੀ, ਹਾਕਮ ਸਿੰਘ ਤੇ ਗੁਰਮਨਬੀਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਪਰਮਜੀਤ ਸਿੰਘ, ਸਰਪੰਚ ਜਰਨੈਲ ਸਿੰਘ, ਬਾਬਾ ਕੁਲਵੰਤ ਸਿੰਘ ਅਤੇ ਹੋਰ | ਤਸਵੀਰ: ਦਿਲਬਾਗ ਸਿੰਘ ਝੰਡ <br/> 23-10-2025
ਡਡਵਿੰਡੀ, 22 ਅਕਤੂਬਰ (ਦਿਲਬਾਗ ਸਿੰਘ ਝੰਡ)-ਪਿੰਡ ਅਮਰਜੀਤਪੁਰ (ਪੱਕਾ ਕੋਠਾ) ਵਿਖੇ ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਸਤ ਕਲਾ ਦੇ ਰਚੇਤਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ 23 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਸਰਵਣ ਕਰਵਾਇਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ਜ਼ਿਲ੍ਹਾ ਖ਼ਜ਼ਾਨਚੀ ਹਾਕਮ ਸਿੰਘ ਸ਼ਾਹਜਹਾਨਪੁਰ ਉਚੇਚੇ ਤੌਰ 'ਤੇ ਹਾਜ਼ਰੀ ਲੁਆਉਣ ਪੁੱਜੇ | ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਪੰਥ ਪ੍ਰਸਿੱਧ ਢਾਡੀ ਭਾਈ ਮੇਜਰ ਸਿੰਘ ਖ਼ਾਲਸਾ ਲੋਹੀਆਂ ਵਾਲਿਆਂ ਦੇ ਜਥੇ ਵਲੋਂ ਜਿੱਥੇ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਨਾਲ ਸਬੰਧਿਤ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਉੱਥੇ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਾਬਾ ਵਿਸ਼ਵਕਰਮਾ ਵੱਲੋਂ ਸਰਬ-ਸੰਤੋਖ ਤੇ ਸਾਦਗੀ ਨਾਲ ਮਿਹਨਤ ਕਰਨ ਦਾ ਸੰਦੇਸ਼ ਦਿੱਤਾ ਹੈ ਉਸੇ ਤਰ੍ਹਾਂ ਹੀ ਸਾਨੂੰ ਸਾਰਿਆਂ ਨੂੰ ਜਬਰ ਦਾ ਟਾਕਰਾ ਵੀ ਸਬਰ ਨਾਲ ਕਰਨਾ ਚਾਹੀਦਾ ਹੈ | ਅੰਤ ਵਿਚ ਪ੍ਰਧਾਨ ਪਰਮਜੀਤ ਸਿੰਘ, ਸਰਪੰਚ ਜਰਨੈਲ ਸਿੰਘ, ਬਾਬਾ ਕੁਲਵੰਤ ਸਿੰਘ ਅਤੇ ਪ੍ਰਬੰਧਕਾਂ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ, ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ, ਸਰਪੰਚ ਜਰਨੈਲ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਹਾਕਮ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਸੁਰਿੰਦਰ ਸਿੰਘ ਜੰਮੂ, ਮਨਜੀਤ ਸਿੰਘ ਨੰਬਰਦਾਰ, ਪੰਚ ਬਲਬੀਰ ਸਿੰਘ, ਪੰਚ ਗੁਰਦੀਪ ਸਿੰਘ, ਨਰਿੰਦਰ ਸਿੰਘ, ਗੁਰਮੀਤ ਸਿੰਘ, ਤਰਸੇਮ ਸਿੰਘ, ਪ੍ਰੀਤਮ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ ਮਿਸਤਰੀ, ਮਲਕੀਤ ਸਿੰਘ, ਸ਼ਿੰਗਾਰਾ ਸਿੰਘ, ਦਵਿੰਦਰ ਸਿੰਘ ਬੱਬੂ ਡੱਲਾ ਸਾਹਿਬ, ਗੁਰਮਨਬੀਰ ਸਿੰਘ, ਰਣਜੀਤ ਸਿੰਘ ਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਪਸ਼ੂਆਂ ਨੂੰ ਮੁੜ ਚਿੰਬੜਣ ਲੱਗੀ 'ਲੰਪੀ ਸਕਿੰਨ' ਦੀ ਜਾਨਲੇਵਾ ਬਿਮਾਰੀ <br/> ਅਗਲੀ ਖ਼ਬਰ ਯੂਥ ਅਕਾਲੀ ਦਲ ਵਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣ ਲਈ ਮੀਟਿੰਗਾਂ ਦੀ ਸ਼ੁਰੂਆਤ- ਰੰਧਾਵਾ <br/>
Ad Position 24