28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਵਿਖੇ ਕੀਰਤਨ ਦਰਬਾਰ 9 ਨੂੰ

Ad Position 21
No active advertisement
ਅਜੀਤ ਡੈਸਕ 07-11-2025
ਕਪੂਰਥਲਾ, 6 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 9 ਨਵੰਬਰ ਦਿਨ ਐਤਵਾਰ ਨੂੰ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਸੁਖਜਿੰਦਰ ਸਿੰਘ ਨਿੱਝਰ ਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ 7 ਨਵੰਬਰ ਨੂੰ ਅਖੰਡ ਪਾਠ ਆਰੰਭ ਹੋਣਗੇ ਤੇ 9 ਨਵੰਬਰ ਨੂੰ ਪਾਠ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਤੇ ਬੀਬੀ ਜਸਪ੍ਰੀਤ ਕੌਰ ਕਪੂਰਥਲਾ ਵਾਲਿਆਂ ਦਾ ਜਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ |


Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਇਲੀਟ ਨੇ ਲਗਾਇਆ ਸਾਲਾਨਾ ਖ਼ੂਨਦਾਨ ਕੈਂਪ ਅਗਲੀ ਖ਼ਬਰ ਬਾਬਾ ਪੀਰ ਟਾਹਲੀ ਸਾਹਿਬ ਮੇਲੇ 'ਤੇ ਜੈਸਮੀਨ ਅਖ਼ਤਰ ਨੇ ਲਾਈਆਂ ਰੌਣਕਾਂ
Ad Position 24