28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਡਾ. ਬੂਟਾ ਸਿੰਘ 'ਤੇ ਟਿੱਪਣੀ ਕਰਨਾ ਗਲਤ-ਬਲਵਿੰਦਰ ਧਾਲੀਵਾਲ

Ad Position 21
No active advertisement
ਅਜੀਤ ਡੈਸਕ 07-11-2025
ਫਗਵਾੜਾ, 6 ਨਵੰਬਰ (ਹਰਜੋਤ ਸਿੰਘ ਚਾਨਾ)- ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਡਾ. ਬੂਟਾ ਸਿੰਘ ਬਾਰੇ ਕੀਤੀ ਗਈ ਟਿੱਪਣੀ ਗਲਤ ਸੀ, ਉਨ੍ਹਾਂ ਕਿਹਾ ਕਿ ਭਾਵੇਂ ਵੜਿੰਗ ਦੇ ਇਰਾਦੇ ਗਲਤ ਨਹੀਂ ਸਨ, ਪਰ ਸ਼ਬਦਾਵਲੀ ਅਣਉੱਚਿਤ ਸੀ ਜਿਸ ਨਾਲ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ | ਧਾਲੀਵਾਲ ਨੇ ਕਿਹਾ ਕਿ ਕਾਂਗਰਸ ਆਗੂਆਂ ਨੂੰ ਭਵਿੱਖ ਵਿਚ ਅਜਿਹੀ ਬੋਲਚਾਲ ਤੋਂ ਬਚਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਡਾ. ਬੂਟਾ ਸਿੰਘ ਕਾਂਗਰਸ ਦੇ ਸਤਿਕਾਰਯੋਗ ਆਗੂ ਸਨ ਤੇ ਰਹਿਣਗੇ, ਜਿਨ੍ਹਾਂ ਨੇ ਦਲਿਤ ਭਾਈਚਾਰੇ ਅਤੇ ਰਾਸ਼ਟਰੀ ਰਾਜਨੀਤੀ ਵਿਚ ਮਹੱਤਵਪੂਰਨ ਯੋਗਦਾਨ ਪਾਇਆ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਬੇਗੋਵਾਲ ਨੇ ਕਸਬੇ 'ਚ ਚਲਾਈ ਸਫ਼ਾਈ ਮੁਹਿੰਮ ਅਗਲੀ ਖ਼ਬਰ ਜੀ.ਐਚ.ਜੀ. ਸ਼ਿੰਘਰਾਲਾ ਸਕੂਲ ਨਡਾਲਾ ਵਿਖੇ ਕਰਵਾਇਆ ਵਿਦਿਆਰਥੀ ਕੀਰਤਨ ਦਰਬਾਰ
Ad Position 24