28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਆਈ.ਟੀ.ਸੀ. ਕੰਪਨੀ ਵਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ ਡੀ.ਸੀ. ਨੂੰ 25 ਲੱਖ ਦਾ ਚੈੱਕ ਭੇਟ

Ad Position 21
No active advertisement
ਅਜੀਤ ਡੈਸਕ 07-11-2025
ਕਪੂਰਥਲਾ, 6 ਨਵੰਬਰ (ਵਿ.ਪ੍ਰ.)-ਪੰਜਾਬ 'ਚ ਆਏ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਆਈ.ਟੀ.ਸੀ. ਕੰਪਨੀ ਦੇ ਜਨਰਲ ਮੈਨੇਜਰ ਅਰਮੇਸ਼ ਸਿੰਘ, ਸੀਨੀਅਰ ਮੈਨੇਜਰ ਅਭਿਸ਼ੇਕ ਸੈਣੀ, ਮੈਨੇਜਰ ਅਸ਼ੀਸ਼ ਸ਼ਰਮਾ ਤੇ ਸੂਰਜ ਉਪਾਧਿਆਇ ਨੇ ਅੱਜ ਮੁੱਖ ਮੰਤਰੀ ਰਾਹਤ ਫ਼ੰਡ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੂੰ 25 ਲੱਖ ਦਾ ਚੈੱਕ ਭੇਟ ਕੀਤਾ | ਚੈੱਕ ਪ੍ਰਾਪਤ ਕਰਨ 'ਤੇ ਡਿਪਟੀ ਕਮਿਸ਼ਨਰ ਨੇ ਆਈ.ਟੀ.ਸੀ. ਵਲੋਂ ਹੜ੍ਹ ਪੀੜਤਾਂ ਲਈ ਕੀਤੀ ਗਈ ਵਿੱਤੀ ਸਹਾਇਤਾ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਮੁੱਖ ਮੰਤਰੀ ਰਾਹਤ ਫ਼ੰਡ ਲਈ ਮਿਲੀ ਇਹ ਰਕਮ ਹੜ੍ਹ ਪੀੜਤਾਂ ਲਈ ਮਦਦਗਾਰ ਸਾਬਿਤ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਵਿਚ ਹੋਏ ਨੁਕਸਾਨ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੀ ਵੰਡ ਦਾ ਕੰਮ ਚੰਗੀ ਪੱਧਰ 'ਤੇ ਜਾਰੀ ਹੈ ਤੇ ਇਸ ਵਿਚ ਆਈ.ਟੀ.ਸੀ. ਕੰਪਨੀ ਨੇ ਵਡਮੁੱਲਾ ਯੋਗਦਾਨ ਪਾਇਆ ਹੈ |
Ad Position 22
No active advertisement
ਪਿਛਲੀ ਖ਼ਬਰ ਬਾਸਕਿਟਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਟੀਮ ਅੱਵਲ ਅਗਲੀ ਖ਼ਬਰ ਰਾਜਾ ਵੜਿੰਗ ਵਲੋਂ ਜਾਤੀਵਾਦੀ ਟਿੱਪਣੀਆਂ ਕਰਨਾ ਘਟੀਆ ਮਾਨਸਿਕਤਾ ਦਾ ਨਤੀਜਾ-ਮਾਨ ਬੋਪਾ ਰਾਏ
Ad Position 24