28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬਾਸਕਿਟਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਟੀਮ ਅੱਵਲ

Ad Position 21
No active advertisement
ਅਜੀਤ ਡੈਸਕ 07-11-2025
• ਸਕੂਲ ਦੇ ਡਾਇਰੈਕਟਰ ਤੇ ਪਿ੍ੰਸੀਪਲ ਨੇ ਦਿੱਤੀ ਜੇਤੂ ਟੀਮ ਨੂੰ ਵਧਾਈ
ਕਪੂਰਥਲਾ, 6 ਨਵੰਬਰ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਲੜਕਿਆਂ ਦੀ ਅੰਡਰ 14 ਉਮਰ ਵਰਗ ਦੀ ਬਾਸਕਿਟਬਾਲ ਦੀ ਟੀਮ ਨੇ ਜ਼ਿਲ੍ਹਾ ਕਪੂਰਥਲਾ ਦੇ ਸਹੋਦਿਆ ਸਕੂਲ ਕੰਪਲੈਕਸ ਵਲੋਂ ਕਰਵਾਏ ਗਏ ਬਾਸਕਿਟਬਾਲ ਦੇ ਮੁਕਾਬਲੇ 'ਚ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਮੁਕਾਬਲੇ 'ਚ ਜ਼ਿਲ੍ਹਾ ਕਪੂਰਥਲਾ ਦੇ 10 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ ਤੇ ਗੁਰੂ ਅਮਰਦਾਸ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੇ ਖੇਡ ਕੋਚ ਲਖਬੀਰ ਸਿੰਘ ਤੇ ਅੰਜੂ ਦੀ ਸ਼ਲਾਘਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਹੋਰ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਢੱਡੇ ਵਿਖੇ ਪ੍ਰਕਾਸ਼ ਪੁਰਬ 9 ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਆਈ.ਟੀ.ਸੀ. ਕੰਪਨੀ ਵਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ ਡੀ.ਸੀ. ਨੂੰ 25 ਲੱਖ ਦਾ ਚੈੱਕ ਭੇਟ
Ad Position 24