28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅਕਾਲ ਐਜੂਕੇਸ਼ਨਲ ਸਰਵਿਸਿਜ਼ ਵਲੋਂ ਪ੍ਰਕਾਸ਼ ਪੁਰਬ ਮੌਕੇ ਵੀਜ਼ਾ ਅਪਲਾਈ ਕਰਨ 'ਤੇ ਛੋਟ

Ad Position 21
No active advertisement
ਅਜੀਤ ਡੈਸਕ 07-11-2025
ਸੁਲਤਾਨਪੁਰ ਲੋਧੀ, 6 ਨਵੰਬਰ (ਥਿੰਦ)-ਵਿਦਿਆਰਥੀਆਂ ਨੂੰ ਵਿਦੇਸ਼ਾਂ 'ਚ ਉਚੇਰੀ ਪੜ੍ਹਾਈ ਦੇ ਮੌਕੇ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਅਕਾਲ ਐਜੂਕੇਸ਼ਨਲ ਸਰਵਿਸਿਜ਼ ਅਤੇ ਵੀਜ਼ਾ ਐਡਵਾਈਜ਼ਰ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀਜ਼ਾ ਅਪਲਾਈ ਕਰਨ 'ਤੇ ਵਿਸ਼ੇਸ਼ ਛੋਟ ਦੇਣ ਦਾ ਐਲਾਨ ਕੀਤਾ ਹੈ | ਇਸ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਅਮਿਤੋਜ ਸਿੰਘ ਕੰਬੋਜ ਨੇ ਦੱਸਿਆ ਕਿ ਆਸਟਰੇਲੀਆ, ਨਿਊਜ਼ੀਲੈਂਡ, ਜਰਮਨੀ, ਇੰਗਲੈਂਡ ਅਤੇ ਅਮਰੀਕਾ ਵਿਚ ਪੜ੍ਹਾਈ ਕਰਨ ਦਾ ਬਹੁਤ ਸ਼ਾਨਦਾਰ ਮੌਕਾ ਹੈ | ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੀ ਇਮੀਗੇ੍ਰਸ਼ਨ ਵਲੋਂ ਆਪਣੇ ਨਿਯਮਾਂ 'ਚ ਕੀਤੇ ਸੋਧ ਤੋਂ ਬਾਅਦ ਹੁਣ ਭਾਰਤੀ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਨਵਰੀ ਇਨਟੇਕ ਲਈ ਵਿਦਿਆਰਥੀ ਅਪਲਾਈ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਅਕਾਲ ਐਜੂਕੇਸ਼ਨ ਸਰਵਿਸ ਕੋਲ ਵੀਜ਼ਾ ਮਾਹਿਰਾਂ ਦੀ ਵੱਡੀ ਟੀਮ ਹੈ ਜੋ ਕਿ ਵਿਦਿਆਰਥੀ ਦੇ ਕੇਸ ਨੂੰ ਅੰਬੈਸੀ ਵਿਚ ਬਹੁਤ ਵਧੀਆ ਤਰੀਕੇ ਨਾਲ ਪੇਸ਼ ਕਰਦੀ ਹੈ | ਜਿਸ ਕਰਕੇ ਉਨ੍ਹਾਂ ਦੇ ਵੀਜ਼ਾ ਸਕਸੈੱਸ ਰੇਟ ਹਮੇਸ਼ਾ ਵਧੀਆ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਕਾਲ ਐਜੂਕੇਸ਼ਨ ਸਰਵਿਸਿਜ਼ ਵੱਲੋਂ ਵੱਖ ਵੱਖ ਦੇਸ਼ਾਂ ਦੇ ਟੂਰਿਸਟ ਵੀਜ਼ੇ ਵੀ ਆਸਾਨੀ ਨਾਲ ਲਗਵਾ ਕੇ ਦਿੱਤੇ ਜਾਂਦੇ ਹਨ | ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਛੋਟ ਦਿੱਤੀ ਜਾਵੇਗੀ | ਵਿਦਿਆਰਥੀਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਬਾਬੇ ਨਾਨਕ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ੇਖੂਪੁਰ ਤੋਂ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ
Ad Position 24