28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬਾਬੇ ਨਾਨਕ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 07-11-2025
ਸੁਲਤਾਨਪੁਰ ਲੋਧੀ, 6 ਨਵੰਬਰ (ਥਿੰਦ)-ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਪਵਿੱਤਰ ਵੇਈਾ ਵਿਖੇ ਕਰਵਾਇਆ ਗਿਆ | ਕਵੀ ਦਰਬਾਰ ਵਿਚ ਸ਼ਾਮਿਲ ਕਵੀ ਸ਼ਾਹਿਬਾਨਾਂ ਨੇ ਬਾਬੇ ਨਾਨਕ ਦੇ ਜੀਵਨ ਤੇ ਫ਼ਲਸਫ਼ੇ ਨਾਲ ਸੰਬੰਧਿਤ ਰਚਨਾਵਾਂ ਪੇਸ਼ ਕੀਤੀਆਂ | ਹਾਜ਼ਰ ਕਵੀਆਂ 'ਚ ਕੁਲਵਿੰਦਰ ਕੌਰ ਕੰਵਲ, ਗੁਰਦੇਵ ਸਿੰਘ ਫੌਜੀ, ਬੀਬਾ ਕੁਲਵੰਤ, ਡਾ: ਹਰਮੀਤ ਕੌਰ ਮੀਤ ਗੁਰਦਾਸਪੁਰ, ਡਾ: ਆਸਾ ਸਿੰਘ, ਗੁਰਸ਼ਨਜੀਤ ਸਿੰਘ ਖੋਜਪੁਰੀ, ਯੁਗਰਾਜ ਸਿੰਘ ਸਰਹਾਲੀ, ਸੰਤ ਸਿੰਘ ਸੰਧੂ, ਡਾ: ਰਾਮ ਮੂਰਤੀ, ਲਾਡੀ ਭੁੱਲਰ, ਜਾਪ ਕੌਰ, ਹਰਦੀਪ ਸਿੰਘ ਨਾਗੋਕੇ, ਮੁਖ਼ਤਿਆਰ ਸਿੰਘ ਚੰਦੀ, ਰਵਿੰਦਰ ਰੌਕੀ, ਸਤਨਾਮ, ਕੁਲਦੀਪ ਕੌਰ ਦੀਪ ਲੁਧਿਆਣਾ, ਜਸਵਿੰਦਰ ਕੌਰ ਜੱਸੀ, ਪਰਮਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਸਰਾਏ ਸ਼ਾਮਿਲ ਸਨ |ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਵੀ ਦਰਬਾਰ ਵਿਚ ਹਾਜ਼ਰੀ ਭਰਨ ਵਾਲੇ ਸਾਰੇ ਕਵੀਆਂ ਦਾ ਸਨਮਾਨ ਕੀਤਾ | ਉਨ੍ਹਾਂ ਕਿਹਾ ਕਿ ਕਵੀਆਂ ਦੀ ਸਮਾਜ ਵਿਚ ਬਹੁਤ ਹੀ ਅਹਿਮ ਭੂਮਿਕਾ ਰਹੀ ਹੈ | ਉਹ ਸਮੇਂ ਦੀਆਂ ਚਣੌਤੀਆਂ ਨੂੰ ਆਪਣੀਆਂ ਰਚਨਾਵਾਂ ਰਾਹੀ ਵੰਗਾਰਦੇ ਹਨ | ਉਨ੍ਹਾਂ ਦੱਸਿਆ ਕਿ ਪਵਿੱਤਰ ਕਾਲੀ ਵੇਈਾ ਦੀ ਕਾਰ ਸੇਵਾ ਦੇ 25 ਵਰਿ੍ਹਆਂ ਦੌਰਾਨ ਸੇਵਾ ਨਾਲ ਸੰਬੰਧਿਤ ਬਹੁਤ ਸਾਰਾ ਸਾਹਿਤ ਰਚਿਆ ਗਿਆ ਸੀ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰੇ ਆਲ ਇੰਡੀਆ ਪੁੰਨਿਆ ਕੇਸਰੀ ਦੰਗਲ 'ਤੇ ਹਰਿਆਣਾ ਦੇ ਵਿੱਕੀ ਦਾ ਕਬਜ਼ਾ ਅਗਲੀ ਖ਼ਬਰ ਅਕਾਲ ਐਜੂਕੇਸ਼ਨਲ ਸਰਵਿਸਿਜ਼ ਵਲੋਂ ਪ੍ਰਕਾਸ਼ ਪੁਰਬ ਮੌਕੇ ਵੀਜ਼ਾ ਅਪਲਾਈ ਕਰਨ 'ਤੇ ਛੋਟ
Ad Position 24