18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮੁਹਾਲੀ ਅਦਾਲਤ ਕੰਪਲੈਕਸ 'ਤੇ ਹਮਲੇ ਦੇ ਮਾਮਲੇ 'ਚ 30 ਦਿਨਾਂ 'ਚ ਪੇਸ਼ ਕੀਤੀ ਜਾਵੇਗੀ ਰਿਪੋਰਟ-ਡੀ.ਜੀ.ਪੀ. <br/>

Ad Position 21
No active advertisement
ਅਜੀਤ ਡੈਸਕ 19-02-2026

ਚੰਡੀਗੜ੍ਹ, 18 ਫ਼ਰਵਰੀ (ਸੰਦੀਪ ਕੁਮਾਰ ਮਾਹਨਾ)–ਮੁਹਾਲੀ ਅਦਾਲਤ ਕੰਪਲੈਕਸ ਹਮਲੇ ਸੰਬੰਧੀ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਚੱਲ ਰਹੀ ਸੁਣਵਾਈ ਦੌਰਾਨ ਡੀ.ਜੀ.ਪੀ. ਗੌਰਵ ਯਾਦਵ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋ ਕੇ ਅਦਾਲਤ 'ਚ ਹਲਫ਼ਨਾਮਾ ਦਾਇਰ ਕੀਤਾ ਗਿਆ | ਡੀ.ਜੀ.ਪੀ. ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ 9 ਫ਼ਰਵਰੀ ਨੂੰ ਸੂਬਾ ਪੱਧਰ 'ਤੇ ਇਕ ਸੁਰੱਖਿਆ ਸਮੀਖਿਆ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸੁਰੱਖਿਆ ਪ੍ਰਾਪਤ ਵਿਅਕਤੀਆਂ ਲਈ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕਰੇਗੀ | ਕਮੇਟੀ ਨੂੰ 30 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਅਦਾਲਤ ਵਿਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਹਲਫ਼ਨਾਮੇ 'ਚ ਕਿਹਾ ਗਿਆ ਹੈ ਕਿ ਰਿਪੋਰਟ ਵਿਚ ਕੀਤੀਆਂ ਸਿਫ਼ਾਰਸ਼ਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇਗਾ |
ਐਸ.ਐਸ.ਪੀ. ਮੁਹਾਲੀ ਨੇ ਮੰਗੀ ਬਿਨਾਂ ਸ਼ਰਤ ਮੁਆਫ਼ੀ
ਸੁਣਵਾਈ ਦੌਰਾਨ ਐਸ.ਐਸ.ਪੀ. ਮੁਹਾਲੀ ਨਿੱਜੀ ਤੌਰ 'ਤੇ ਹਾਈ ਕੋਰਟ 'ਚ ਹਾਜ਼ਰ ਹੋਏ | ਉਨ੍ਹਾਂ ਨੇ ਜ਼ਿਲ੍ਹਾ ਕੋਰਟ ਕੰਪਲੈਕਸ, ਮੁਹਾਲੀ ਵਿਖੇ ਅਦਾਲਤੀ ਸਟਾਫ਼ 'ਤੇ ਹੋਏ ਹਮਲੇ ਸੰਬੰਧੀ ਐਫ.ਆਈ.ਆਰ. ਦਰਜ ਕਰਨ 'ਚ ਹੋਈ ਦੇਰੀ ਲਈ ਬਿਨਾਂ ਸ਼ਰਤ ਮੁਆਫ਼ੀ ਮੰਗੀ | ਐਸ.ਐਸ.ਪੀ. ਨੇ ਅਦਾਲਤ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ 15 ਦਿਨਾਂ ਦੇ ਅੰਦਰ ਪੂਰਕ ਚਾਰਜਸ਼ੀਟ ਅਦਾਲਤ 'ਚ ਦਾਇਰ ਕਰ ਦਿੱਤੀ ਜਾਵੇਗੀ |
ਕਾਨੂੰਨ-ਵਿਵਸਥਾ ਸੰਬੰਧੀ ਜਾਣਕਾਰੀ ਮੰਗੀ
ਅਦਾਲਤ ਨੇ ਮੁਹਾਲੀ ਜ਼ਿਲ੍ਹੇ 'ਚ ਕਾਨੂੰਨ-ਵਿਵਸਥਾ ਦੀ ਸਥਿਤੀ ਅਤੇ ਅਪਰਾਧ 'ਤੇ ਕਾਬੂ ਪਾਉਣ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਮੰਗੀ | ਇਸ ਸੰਬੰਧੀ ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹੇ 'ਚ 300 ਵਾਧੂ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ | ਇਸ ਤੋਂ ਇਲਾਵਾ, ਸੰਵੇਦਨਸ਼ੀਲ ਇਲਾਕਿਆਂ 'ਚ ਨਿਗਰਾਨੀ ਮਜ਼ਬੂਤ ਕਰਨ ਲਈ 21 ਵਿਸ਼ੇਸ਼ ਨਾਕੇ ਸਥਾਪਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਕਦਮਾਂ ਨਾਲ ਅਪਰਾਧ 'ਤੇ ਕਾਬੂ ਪਾਉਣ 'ਚ ਸਾਕਾਰਾਤਮਿਕ ਨਤੀਜੇ ਮਿਲਣ ਦੀ ਉਮੀਦ ਹੈ |
26 ਨੂੰ ਮੁੜ ਹੋਵੇਗੀ ਸੁਣਵਾਈ
ਸੁਣਵਾਈ ਦੌਰਾਨ ਅਦਾਲਤ ਵਲੋਂ ਨਿਯੁਕਤ ਐਮਿਕਸ ਕਿਊਰੀ ਐਡਵੋਕੇਟ ਤਨੰੂ ਬੇਦੀ ਸਿਹਤ ਕਾਰਨਾਂ ਕਰਕੇ ਪੇਸ਼ ਨਹੀਂ ਹੋ ਸਕੀ | ਅਦਾਲਤ ਨੂੰ ਜਾਣਕਾਰੀ ਦਿੱਤੀ ਗਈ ਕਿ ਉਨ੍ਹਾਂ ਨੂੰ ਡੀ.ਜੀ.ਪੀ. ਵਲੋਂ ਦਾਇਰ ਹਲਫ਼ਨਾਮੇ ਦਾ ਅਧਿਐਨ ਕਰਨ ਲਈ ਵਾਧੂ ਸਮੇਂ ਦੀ ਲੋੜ ਹੈ | ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 26 ਫ਼ਰਵਰੀ 2026 ਤੱਕ ਮੁਲਤਵੀ ਕਰ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਤਾਕਾਇਚੀ ਮੁੜ ਚੁਣੀ ਗਈ ਜਪਾਨ ਦੀ ਪ੍ਰਧਾਨ ਮੰਤਰੀ ਅਗਲੀ ਖ਼ਬਰ ਭਾਰਤੀ ਪਾਸਪੋਰਟ ਦੀ ਵਧੀ ਤਾਕਤ 85ਵੇਂ ਤੋਂ 75ਵੇਂ ਦਰਜੇ 'ਤੇ ਪੁੱਜਾ
Ad Position 24