17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪ੍ਰਧਾਨ ਮੰਤਰੀ ਵਲੋਂ 14 ਸਾਲ ਦੀਆਂ ਲੜਕੀਆਂ ਲਈ ਦੇਸ਼ ਵਿਆਪੀ ਐਚ.ਪੀ.ਵੀ. ਟੀਕਾਕਰਨ ਮੁਹਿੰਮ ਦਾ ਆਗਾਜ਼ <br/>

Ad Position 21
No active advertisement
ਅਜੀਤ ਡੈਸਕ 01-03-2026

ਜੈਪੁਰ, 28 ਫਰਵਰੀ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਸਥਾਨ ਦੇ ਅਜਮੇਰ ਤੋਂ 14 ਸਾਲਾ ਲੜਕੀਆਂ ਲਈ ਦੇਸ਼ ਵਿਆਪੀ ਹਿਊਮਨ ਪੈਪੀਲੋਮਾ ਵਾਇਰਸ (ਐਚ.ਪੀ.ਵੀ.) ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ | ਸਰਵਾਈਕਲ ਕੈਂਸਰ ਵਿਰੁੱਧ ਇਹ ਮੁਹਿੰਮ ਰਸਮੀ ਤੌਰ 'ਤੇ ਅਜਮੇਰ ਦੇ ਕਾਇਆਡ ਵਿਚ ਰੱਖੇ ਇਕ ਪ੍ਰੋਗਰਾਮ ਦੌਰਾਨ ਸ਼ੁਰੂ ਕੀਤੀ ਗਈ, ਜਿੱਥੇ ਕਈ ਲੜਕੀਆਂ ਨੂੰ ਇਹ ਟੀਕਾ ਲਗਾਇਆ ਗਿਆ | ਇਸ ਮੌਕੇ ਪ੍ਰਧਾਨ ਮੰਤਰੀ ਨੇ ਵੈਕਸੀਨ ਲਗਵਾਉਣ ਵਾਲਿਆਂ ਨਾਲ ਗੱਲਬਾਤ ਵੀ ਕੀਤੀ | ਅਧਿਕਾਰੀਆਂ ਅਨੁਸਾਰ ਇਸ ਮੁਹਿੰਮ ਤਹਿਤ ਸਿੰਗਲ-ਡੋਜ਼ 'ਗਾਰਡਾਸਿਲ 4' ਵੈਕਸੀਨ, ਜੋ ਕਿ ਇਕ ਕਵਾਡਰੀਵੈਲੈਂਟ ਐਚ.ਪੀ.ਵੀ. ਵੈਕਸੀਨ ਹੈ ਦੀ ਵਰਤੋਂ ਕੀਤੀ ਜਾਵੇਗੀ¢ ਇਹ ਇੰਜੈਕਸ਼ਨ ਐਚ.ਪੀ.ਵੀ. ਟਾਈਪ 16 ਅਤੇ 18 ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ, ਜੋ ਸਰਵਾਈਕਲ ਕੈਂਸਰ ਲਈ ਜ਼ਿੰਮੇਵਾਰ ਹਨ, ਨਾਲ ਹੀ ਟਾਈਪ 6 ਅਤੇ 11 ਤੋਂ ਵੀ ਬਚਾਅ ਕਰਦਾ ਹੈ | ਕੇਂਦਰੀ ਸਿਹਤ ਮੰਤਰਾਲੇ ਨੇ 25 ਫਰਵਰੀ ਨੂੰ ਸਾਰੇ ਸੂਬਿਆਂ ਨੂੰ ਭੇਜੀ ਇਕ ਅਧਿਕਾਰਤ ਸੂਚਨਾ ਵਿਚ ਕਿਹਾ ਕਿ ਦੇਸ਼ ਭਰ ਦੀਆਂ ਸਾਰੀਆਂ 14 ਸਾਲਾ ਲੜਕੀਆਂ ਨੂੰ ਸਰਕਾਰੀ ਸਿਹਤ ਸਹੂਲਤਾਂ ਵਿਚ 'ਗਾਰਡਾਸਿਲ 4' ਵੈਕਸੀਨ ਦੀ ਇਕ ਡੋਜ਼ ਦਿੱਤੀ ਜਾਵੇਗੀ, ਜਿਸ ਵਿਚ ਆਯੁਸ਼ਮਾਨ ਅਰੋਗਿਆ ਕੇਂਦਰ (ਪ੍ਰਾਇਮਰੀ ਹੈਲਥ ਸੈਂਟਰ), ਕਮਿਊਨਿਟੀ ਹੈਲਥ ਸੈਂਟਰ, ਸਬ-ਡਿਸਟਿ੍ਕਟ ਅਤੇ ਜ਼ਿਲ੍ਹਾ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਅਮਰੀਕਾ-ਇਜ਼ਰਾਈਲ ਨੇ ਈਰਾਨ 'ਤੇ ਕੀਤਾ ਹਮਲਾ ਅਗਲੀ ਖ਼ਬਰ ਦਿੱਲੀ ਗੁਰਦੁਆਰਾ ਚੋਣਾਂ 30 ਸਤੰਬਰ ਤੱਕ ਕਰਵਾਏ ਜਾਣ ਦੇ ਹੁਕਮ <br/>
Ad Position 24