10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਈ.ਡੀ. ਵਲੋਂ ਅਨਿਲ ਅੰਬਾਨੀ ਗਰੁੱਪ ਦੀਆਂ ਕੰਪਨੀਆਂ ਤੇ ਸਾਬਕਾ ਅਧਿਕਾਰੀਆਂ ਖਿਲਾਫ਼ ਦੋਸ਼ ਪੱਤਰ ਦਾਖ਼ਲ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਿਹਾ ਕਿ ਉਸ ਨੇ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਦੀਆਂ ਕੰਪਨੀਆਂ ਤੇ ਉਨ੍ਹਾਂ ਦੇ ਸਾਬਕਾ ਅਧਿਕਾਰੀਆਂ ਨਾਲ ਜੁੜੇ ਹਵਾਲਾ ਰਾਸ਼ੀ ਦੇ ਦੋ ਵੱਖ-ਵੱਖ ...

Ad Position 21
No active advertisement
ਅਜੀਤ ਡੈਸਕ 10-08-2026

ਨਵੀਂ ਦਿੱਲੀ, 9 ਅਗਸਤ (ਏਜੰਸੀ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਿਹਾ ਕਿ ਉਸ ਨੇ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਦੀਆਂ ਕੰਪਨੀਆਂ ਤੇ ਉਨ੍ਹਾਂ ਦੇ ਸਾਬਕਾ ਅਧਿਕਾਰੀਆਂ ਨਾਲ ਜੁੜੇ ਹਵਾਲਾ ਰਾਸ਼ੀ ਦੇ ਦੋ ਵੱਖ-ਵੱਖ ਮਾਮਲਿਆਂ ’ਚ ਦੋਸ਼ ਪੱਤਰ ਦਾਖ਼ਲ ਕੀਤੇ। ਪਹਿਲੇ ਮਾਮਲੇ ’ਚ ਦਵਾਰਕਾ ’ਚ ਹਵਾਲਾ ਰਾਸ਼ੀ ਰੋਕਥਾਮ ਐਕਟ ਦੀ ਇਕ ਵਿਸ਼ੇਸ਼ ਅਦਾਲਤ ’ਚ ਰਿਲਾਇੰਸ ਇਨਫਰਾਸਟਰੱਕਚਰ ਲਿਮਟਿਡ, ਰਿਲਾਇੰਸ ਗਰੁੱਪ ਦੇ ਸਾਬਕਾ ਅਧਿਕਾਰੀ ਸਤੀਸ਼ ਸੇਠ (70) ਤੇ ਹੋਰਾਂ ਦੇ ਖਿਲਾਫ਼ ਮੁਕੱਦਮਾ ਸ਼ਿਕਾਇਤ ਦਾਖ਼ਲ ਕੀਤੀ। ਸਤੀਸ਼ ਸੇਠ ਨੂੰ ਈ.ਡੀ. ਨੇ ਜੂਨ ’ਚ ਗ੍ਰਿਫ਼ਤਾਰ ਕੀਤਾ ਸੀ। ਦੂਸਰਾ ਮਾਮਲਾ ਰਿਲਾਇੰਸ ਕਮਿਊਨੀਕੇਸ਼ਨ ਲਿਮ. ਨਾਲ ਜੁੜਿਆ ਹੈ, ਜਿਸ ’ਚ ਜਾਂਚ ਏਜੰਸੀ ਨੇ ਰਾਊਜ਼ ਅਵੈਨਿਊ ਦੀ ਇਕ ਵਿਸ਼ੇਸ਼ ਅਦਾਲਤ ’ਚ ਪੂਰਕ ਦੋਸ਼ ਪੱਤਰ ਦਾਖ਼ਲ ਕੀਤਾ। ਇਸ ਮਾਮਲੇ ’ਚ ਮੁੱਖ ਦੋਸ਼ ਪੱਤਰ ਮਾਰਚ ’ਚ ਦਾਖ਼ਲ ਕੀਤਾ ਗਿਆ ਸੀ। ਜਾਂਚ ਏਜੰਸੀ ਨੇ ਕਿਹਾ ਕਿ ਹਵਾਲਾ ਰਾਸ਼ੀ ਰੋਕੂ ਐਕਟ ਤਹਿਤ ਦਾਖ਼ਲ ਦੋਸ਼ ਪੱਤਰਾਂ ’ਚ  ਰਿਲਾਇੰਸ ਕਮਿਊਨੀਕੇਸ਼ਨ, ਰਿਲਾਇੰਸ ਟੈਲੀਕਾਮ ਲਿਮਟਡ ਤੇ ਸਾਬਕਾ ਅਧਿਕਾਰੀਆਂ ਸੇਠ, ਗੌਤਮ ਦੋਸ਼ੀ, ਅਮਿਤਾਭ ਝੁਨਝੁਨਵਾਲਾ ਤੇ ਹੋਰਾਂ ਨੂੰ ਦੋਸ਼ੀ ਬਣਾਇਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਪ੍ਰਧਾਨ ਢਿੱਲੋਂ ਵਲੋਂ ਨਿਤਿਨ ਨਬੀਨ ਨਾਲ ਮੁਲਾਕਾਤ ਅਗਲੀ ਖ਼ਬਰ -ਨੌਜਵਾਨ ਦੀ ਹੱਤਿਆ ਦਾ ਮਾਮਲਾ- : ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਲਗਾਇਆ ਲੁਧਿਆਣਾ-ਦਿੱਲੀ ਮੁੱਖ ਸੜਕ ’ਤੇ ਧ...
Ad Position 24