ਚੰਡੀਗੜ੍ਹ, 9 ਅਗਸਤ (ਏਜੰਸੀ)-ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਵਿਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਅਤੇ ਸੂਬੇ ਵਿਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ। ਢਿੱਲੋਂ ਨੇ ਕਿਹਾ ਕਿ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੁੱਦਿਆਂ ਜਿਵੇਂ ਖੇਤੀਬਾੜੀ, ਨੌਜਵਾਨ, ਸਰਹੱਦੀ ਸੁਰੱਖਿਆ ਅਤੇ ਸ਼ਹਿਰੀ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀ ਦੇ ਭਵਿੱਖ ਦੇ ਖਾਕੇ ’ਤੇ ਮਹੱਤਵਪੂਰਨ ਵਿਚਾਰ-ਵਟਾਂਦਰਾ ਕੀਤਾ ਗਿਆ। ਸੂਤਰਾਂ ਨੇ ਦੱਸਿਆ ਕਿ ਹਾਲ ਹੀ ’ਚ ਹੋਏ ਸੰਗਠਨਾਤਮਿਕ ਫੇਰਬਦਲ ਨੂੰ ਲੈ ਕੇ ਭਾਜਪਾ ਦੀ ਸੂਬਾ ਇਕਾਈ ਅੰਦਰ ਅਸਹਿਮਤੀ ਦੇ ਵਿਚਕਾਰ ਪੰਜਾਬ ਭਾਜਪਾ ਪ੍ਰਧਾਨ ਅਤੇ ਸੂਬਾ ਸੰਗਠਨ ਸਕੱਤਰ ਮੰਤਰੀ ਸ੍ਰੀਨਿਵਾਸੁਲੂ ਨੂੰ ਸਨਿਚਰਵਾਰ ਨੂੰ ਬੁਲਾਇਆ ਗਿਆ ਸੀ। ਸੰਗਠਨਾਤਮਿਕ ਤਬਦੀਲੀਆਂ ਨੇ ਆਗੂਆਂ ਦੇ ਉਨ੍ਹਾਂ ਹਿੱਸਿਆਂ ’ਚ ਅਸਹਿਮਤੀ ਪੈਦਾ ਕਰ ਦਿੱਤੀ ਹੈ ਜਿਨ੍ਹਾਂ ਨੇ ਸੂਬਾ ਲੀਡਰਸ਼ਿਪ ’ਤੇ ਪੁਰਾਣੇ ਕੇਡਰ ਨੂੰ ਪਾਸੇ ਕਰਨ ਦਾ ਦੋਸ਼ ਲਗਾਇਆ। ਢਿੱਲੋਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਰ ਜ਼ਿਲ੍ਹੇ, ਹਰ ਮੰਡਲ ਅਤੇ ਹਰ ਪਿੰਡ ਦੇ ਪੱਧਰ ’ਤੇ ਮਜ਼ਬੂਤ ਟੀਮਾਂ ਬਣਾਈਆਂ ਜਾਣਗੀਆਂ, ਜਿਸ ਦੇ ਆਉਣ ਵਾਲੀਆਂ ਚੋਣਾਂ ਵਿਚ ਸਾਕਾਰਾਤਮਿਕ ਨਤੀਜੇ ਆਉਣਗੇ। ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ, 9 ਤੋਂ 14 ਅਗਸਤ ਤੱਕ ਪੰਜਾਬ ਭਰ ਵਿਚ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੀਟਿੰਗ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੇ ਪਿਛੋਕੜ ਵਿਚ ਵੀ ਹੋਈ, ਜਿਸ ਨੇ ਖੇਤਰੀ ਪਾਰਟੀ ਦੇ ਦੁਬਾਰਾ ਭਾਜਪਾ ਨਾਲ ਹੱਥ ਮਿਲਾਉਣ ਦੀ ਸੰਭਾਵਨਾ ਬਾਰੇ ਕਿਆਸ ਅਰਾਈਆਂ ਨੂੰ ਹਵਾ ਦਿੱਤੀ।
ਪੰਜਾਬ ਭਾਜਪਾ ਪ੍ਰਧਾਨ ਢਿੱਲੋਂ ਵਲੋਂ ਨਿਤਿਨ ਨਬੀਨ ਨਾਲ ਮੁਲਾਕਾਤ
ਚੰਡੀਗੜ੍ਹ, 9 ਅਗਸਤ (ਏਜੰਸੀ)-ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਵਿਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ..
ਅਜੀਤ ਡੈਸਕ
10-08-2026