10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪ੍ਰਹਿਲਾਦ ਜੋਸ਼ੀ ਨੇ ਮੀਟਿੰਗ ਦੌਰਾਨ ਐਨ.ਟੀ.ਏ. ਨੂੰ ਮਜ਼ਬੂਤ ਕਰਨ ਦੇ ਉਪਾਵਾਂ ’ਤੇ ਕੀਤੀ ਚਰਚਾ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਨਾਲ ਜੁੜੇ ਮਾਮਲਿਆਂ ’ਤੇ ਚਰਚਾ ਕਰਨ ਲਈ ਸਿੱਖਿਆ ਸਕੱਤਰ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਬੈਠਕ....

Ad Position 21
No active advertisement
ਅਜੀਤ ਡੈਸਕ 10-08-2026

ਨਵੀਂ ਦਿੱਲੀ, 9 ਅਗਸਤ (ਏਜੰਸੀ)-ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਨਾਲ ਜੁੜੇ ਮਾਮਲਿਆਂ ’ਤੇ ਚਰਚਾ ਕਰਨ ਲਈ ਸਿੱਖਿਆ ਸਕੱਤਰ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਸੰਸਥਾਗਤ ਵਿਵਸਥਾਵਾਂ ਨੂੰ ਮਜ਼ਬੂਤ ਕਰਨ, ਪ੍ਰੀਖਿਆ ਪ੍ਰਕਿਰਿਆਵਾਂ ਨੂੰ ਸੁ-ਵਿਵਸਥਿਤ ਕਰਨ ਤੇ ਏਜੰਸੀ ਨੂੰ ਵਿਦਿਆਰਥੀਆਂ ਪ੍ਰਤੀ ਜ਼ਿਆਦਾ ਜਵਾਬਦੇਹ ਬਣਾਉਣ ਦੇ ਉਪਾਵਾਂ ’ਤੇ ਧਿਆਨ ਕੇਂਦਰਿਤ ਕੀਤਾ। ਜੋਸ਼ੀ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਐਨ.ਟੀ.ਏ. ਨਾਲ ਜੁੜੇ ਮਾਮਲਿਆਂ ’ਤੇ ਸਿੱਖਿਆ ਸਕੱਤਰ ਤੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਧਿਆਨ ਇਕ ਮਜ਼ਬੂਤ, ਪਾਰਦਰਸ਼ੀ ਤੇ ਵਿਸ਼ਵਾਸਯੋਗ ਪ੍ਰੀਖਿਆ ਤੰਤਰ ਪ੍ਰਣਾਲੀ ਬਣਾਉਣ ’ਤੇ ਹੈ, ਜੋ ਹਰ ਵਿਦਿਆਰਥੀ ਦੀਆਂ ਲੋੜਾਂ ਨੂੰ ਪੂਰਾ ਕਰੇ। ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਬਾਅਦ 26 ਜੁਲਾਈ ਨੂੰ ਜੋਸ਼ੀ ਨੂੰ ਸਿੱਖਿਆ ਮੰਤਰੀ ਨਿਯੁਕਤ ਕੀਤਾ ਗਿਆ ਸੀ। ਨੀਟ ਪੇਪਰ ਲੀਕ ਵਿਵਾਦ ਨੂੰ ਲੈ ਕੇ ਉਨ੍ਹਾਂ ਨੂੰ ਹਟਾਉਣ ਦੀ ਮੰਗ ਵਿਚਾਲੇ ਵਿਦਿਆਰਥੀਆਂ  ਦੇ ਵਿਰੋਧ ਪ੍ਰਦਰਸ਼ਨਾਂ ਦੇ ਬਾਅਦ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ੇ ਦੇ ਦਿੱਤਾ ਸੀ।

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਵਿਰੁੱਧ ਪੁਲਿਸ ਦੀ ‘ਬੇਰਹਿਮੀ’ ਬਾਰੇ ਅਮਿਤ ਸ਼ਾਹ ਨੂੰ ਦੇਣਾ ਪਵੇਗਾ ਜਵਾਬ-ਰਾਹੁਲ ਗਾਂਧੀ ਅਗਲੀ ਖ਼ਬਰ ਭਾਜਪਾ ਵਲੋਂ ਕਈ ਸੂਬਿਆਂ ’ਚ ਤਿਰੰਗਾ ਯਾਤਰਾ ਸ਼ੁਰੂ
Ad Position 24