11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਰਾਂਚੀ ’ਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ

ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਸੁੱਟੇ, ਪਾਣੀ ਦੀਆਂ ਬੁਛਾੜਾਂ ਮਾਰੀਆਂ ਰਾਂਚੀ, 10 ਅਗਸਤ (ਪੀ. ਟੀ.

Ad Position 21
No active advertisement
ਅਜੀਤ ਡੈਸਕ 11-08-2026

ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਸੁੱਟੇ, ਪਾਣੀ ਦੀਆਂ ਬੁਛਾੜਾਂ ਮਾਰੀਆਂ

ਰਾਂਚੀ, 10 ਅਗਸਤ (ਪੀ.ਟੀ.ਆਈ.)-ਪੁਲਿਸ ਨੇ ਭਰਤੀ ਪ੍ਰੀਖਿਆ ’ਚ ਬੇਨਿਯਮੀਆਂ ਦਾ ਵਿਰੋਧ ਕਰਨ ਲਈ ਬੈਰੀਕੇਡ ਤੋੜ ਕੇ ਰਾਜ ਵਿਧਾਨ ਸਭਾ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਨੌਕਰੀ ਦੇ ਚਾਹਵਾਨਾਂ ’ਤੇ ਪਾਣੀ ਦੀਆਂ ਤੋਪਾਂ ਚਲਾਈਆਂ, ਅੱਥਰੂ ਗੈਸ ਦੇ ਗੋਲੇ ਸੁੱਟੇ ਅਤੇ ਲਾਠੀਚਾਰਜ ਕੀਤਾ। ਕਈ ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਉਹ ਪੁਲਿਸ ਕਾਰਵਾਈ ਵਿੱਚ ਜ਼ਖਮੀ ਹੋ ਗਏ। ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਵਿਧਾਨ ਸਭਾ ਵੱਲ ਜਾਣ ਵਾਲੀ ਸੜਕ ’ਤੇ ਜਗਨਨਾਥਪੁਰ ਮੰਦਰ ਦੇ ਨੇੜੇ ਆਖਰੀ ਬੈਰੀਕੇਡ ’ਤੇ ਪਹੁੰਚੇ। ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਹੈ। ਪ੍ਰਦਰਸ਼ਨਕਾਰੀ ਵਿਧਾਨ ਸਭਾ ਦੇ ਬਾਹਰ ਪਹੁੰਚਣ ’ਚ ਸਫ਼ਲ ਹੋ ਗਏ ਅਤੇ ਉਥੇ ਧਰਨੇ ’ਤੇ ਬੈਠ ਗਏ। ਪ੍ਰਦਰਸ਼ਨਕਾਰੀ ਪਿਊਸ਼ ਕੁਮਾਰ ਸੋਨੀ ਨੇ ਦੱਸਿਆ, ਲਾਠੀਚਾਰਜ ਬੇਰਹਿਮ ਸੀ। ਅਸੀਂ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਸੀ, ਪਰ ਸਰਕਾਰ ਨੇ ਸਾਡੇ ਵਿਰੁੱਧ ਲਾਠੀਚਾਰਜ ਕੀਤਾ। ਉਹ ਸਾਨੂੰ ਸਰੀਰਕ ਤੌਰ ’ਤੇ ਨੁਕਸਾਨ ਪਹੁੰਚਾ ਸਕਦੇ ਹਨ, ਪਰ ਉਹ ਸਾਡੀ ਸੋਚ ਨੂੰ ਨੁਕਸਾਨ ਨਹੀਂ ਪਹੁੰਚਾ ਸਕਦੇ।”ਉਸ ਨੇ ਦਾਅਵਾ ਕੀਤਾ, “ਬਹੁਤ ਸਾਰੀਆਂ ਵਿਦਿਆਰਥਣਾਂ ਜ਼ਖਮੀ ਹੋ ਗਈਆਂ। ਪੁਲਿਸ ਨੇ ਸਾਡੇ ਸਿਰਾਂ, ਹੱਥਾਂ, ਚਿਹਰਿਆਂ ਅਤੇ ਹਰ ਥਾਂ ’ਤੇ ਮਾਰਿਆ।” ਹਜ਼ਾਰੀਬਾਗ ਜ਼ਿਲ੍ਹੇ ਤੋਂ ਆਏ ਵਿਕਰਮ ਕੁਮਾਰ ਨੇ ਦਾਅਵਾ ਕੀਤਾ ਕਿ ਉਸ ਦੇ ਸਿਰ ਵਿੱਚ ਸੱਟਾਂ ਲੱਗੀਆਂ ਹਨ। ਮੁੱਖ ਮੰਤਰੀ ਹੇਮੰਤ ਸੋਰੇਨ ਦੇ 51ਵੇਂ ਜਨਮ ਦਿਨ ਦੇ ਮੌਕੇ ’ਤੇ ਇਹ ਮਾਰਚ ਸਵੇਰੇ 10:30 ਵਜੇ ਪੁਰਾਣੀ ਵਿਧਾਨ ਸਭਾ ਇਮਾਰਤ ਦੇ ਬਾਹਰ ਸ਼ੁਰੂ ਹੋਇਆ। ਭਰਤੀ ਪ੍ਰੀਖਿਆ ਵਿੱਚ ਬੇਨਿਯਮੀਆਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦਾ ਇਹ 17ਵਾਂ ਦਿਨ ਸੀ। ਜੇ.ਐੱਲ.ਕੇ.ਐੱਮ. ਆਗੂ ਦੇਵੇਂਦਰ ਨਾਥ ਮਹਾਤੋ, ਜੋ ਇਸ ਮੁੱਦੇ ’ਤੇ ਨੌਂ ਦਿਨਾਂ ਦੀ ਭੁੱਖ ਹੜਤਾਲ ’ਤੇ ਸਨ, 10.5 ਕਿਲੋਗ੍ਰਾਮ ਭਾਰ ਘਟ ਜਾਣ ਦੇ ਬਾਵਜੂਦ ਐਂਬੂਲੈਂਸ ’ਚ ਮਾਰਚ ’ਚ ਸ਼ਾਮਿਲ ਹੋਏ। ਉਨ੍ਹਾਂ ਕਿਹਾ, “ਅਸੀਂ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਾਂ, ਅਤੇ ਅਸੀਂ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ’ਚ ਸਾਡੀ ਮਦਦ ਕਰਨ ਦੀ ਅਪੀਲ ਕਰਦੇ ਹਾਂ। ਇਕ ਪ੍ਰਦਰਸ਼ਨਕਾਰੀ ਨੇ ਕਿਹਾ ਕਿ ਜੇ ਅਸੀਂ ਵਿਧਾਨ ਸਭਾ ਤੱਕ ਨਹੀਂ ਪਹੁੰਚ ਸਕਦੇ, ਤਾਂ ਸਾਡੀ ਆਵਾਜ਼ ਉਨ੍ਹਾਂ ਤੱਕ ਪਹੁੰਚਣੀ ਚਾਹੀਦੀ ਹੈ। ਅਸੀਂ ਸਰਕਾਰ ਤੋਂ ਨਹੀਂ ਡਰਦੇ, ਜੋ ਸਾਡੇ ਨਾਲ ਗਦਾਰਾਂ ਵਾਂਗ ਵਿਵਹਾਰ ਕਰ ਰਹੀ ਹੈ। ਸਾਨੂੰ ਸੜਕਾਂ ’ਤੇ ਉਤਰਨ ਲਈ ਮਜਬੂਰ ਕੀਤਾ ਗਿਆ ਹੈ।” ਜੇ.ਪੀ.ਐੱਸ.ਸੀ.-ਜੇ.ਐੱਸ.ਐੱਸ.ਸੀ., ਸੁਧਾਰ ਮੰਚ, ਜੋ ਅੰਦੋਲਨ ਦੀ ਅਗਵਾਈ ਕਰ ਰਿਹਾ ਹੈ, ਨੇ ਕਿਹਾ ਕਿ ਉਸ ਨੇ ਸਮਾਜ ਵਿਰੋਧੀ ਤੱਤਾਂ ਨੂੰ ਮਾਰਚ ’ਚ ਸ਼ਾਮਿਲ ਹੋਣ ਤੋਂ ਰੋਕਣ ਲਈ ਲਗਭਗ 500 ਵਲੰਟੀਅਰ ਤਾਇਨਾਤ ਕੀਤੇ ਹਨ। ਸ਼ਹਿਰ ਦੇ ਜ਼ਿਆਦਾਤਰ ਸਕੂਲ ਬੰਦ ਕਰ ਦਿੱਤੇ ਗਏ। ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨਾਲ ਕਈ ਦੌਰ ਦੀ ਗੱਲਬਾਤ ਕੀਤੀ ਹੈ ਪਰ ਅੜਿੱਕਾ ਤੋੜਨ ’ਚ ਅਸਫਲ ਰਹੀ ਹੈ। ਜੇ.ਪੀ.ਐੱਸ.ਸੀ.-ਜੇ.ਐੱਸ.ਐੱਸ.ਸੀ. ਸੁਧਾਰ ਮੰਚ ਦੇ ਆਗੂ ਰਵਿੰਦਰ ਪਾਸਵਾਨ ਨੇ ਕਿਹਾ ਕਿ ਅਸੀਂ ਉਦੋਂ ਤੱਕ ਸਮਝੌਤਾ ਨਹੀਂ ਕਰਾਂਗੇ ਜਦੋਂ ਤੱਕ ਸੀ.ਬੀ.ਆਈ. ਜਾਂਚ ਦੀ ਸਾਡੀ ਮੰਗ ਪੂਰੀ ਨਹੀਂ ਹੋ ਜਾਂਦੀ।”
ਜੇ.ਪੀ.ਐੱਸ.ਸੀ. ਦਾ ਸਾਬਕਾ ਚੇਅਰਮੈਨ ਗ੍ਰਿਫ਼ਤਾਰ
ਰਾਂਚੀ, 10 ਅਗਸਤ (ਪੀ. ਟੀ.ਆਈ.)-ਝਾਰਖੰਡ ਦੀ ਸੀ.ਆਈ.ਡੀ. ਨੇ ਸੋਮਵਾਰ ਨੂੰ ਜੇ.ਪੀ.ਐੱਸ.ਸੀ. ਦੇ ਸਾਬਕਾ ਚੇਅਰਮੈਨ ਐੱਲ. ਖਿਆਂਗਟੇ ਨੂੰ ਭਰਤੀ ਪ੍ਰੀਖਿਆ ’ਚ ਬੇਨਿਯਮੀਆਂ ਦੇ ਸੰਬੰਧ ’ਚ ਗ੍ਰਿਫ਼ਤਾਰ ਕੀਤਾ ਹੈ। ਸੂਬੇ ਦੀ ਜਾਂਚ ਏਜੰਸੀ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 1988 ਬੈਚ ਦੇ ਆਈ.ਏ.ਐੱਸ. ਅਧਿਕਾਰੀ, ਜਿਸ ਨੂੰ ਪਿਛਲੇ ਸਾਲ ਫਰਵਰੀ ਵਿੱਚ ਸੂਬੇ ਦੇ ਮੁੱਖ ਸਕੱਤਰ ਵਜੋਂ ਸੇਵਾਮੁਕਤ ਹੋਣ ਤੋਂ ਬਾਅਦ ਝਾਰਖੰਡ ਪਬਲਿਕ ਸਰਵਿਸ ਕਮਿਸ਼ਨ (ਜੇ.ਪੀ.ਐੱਸ.ਸੀ.) ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ, ਨੇ 22 ਜੁਲਾਈ ਨੂੰ ਅਸਤੀਫਾ ਦੇ ਦਿੱਤਾ ਸੀ।ਵਧੀਕ ਡਾਇਰੈਕਟਰ ਜਨਰਲ (ਸੀ. ਆਈ. ਡੀ.) ਮਨੋਜ ਕੌਸ਼ਿਕ ਨੇ ਨੂੰ ਦੱਸਿਆ, “ਅਸੀਂ ਭਰਤੀ ਪ੍ਰੀਖਿਆ ਬੇਨਿਯਮੀਆਂ ਦੇ ਮਾਮਲੇ ’ਚ ਜੇ.ਪੀ.ਐੱਸ.ਸੀ. ਦੇ ਸਾਬਕਾ ਚੇਅਰਮੈਨ ਐੱਲ. ਖਿਆਂਗਟੇ ਨੂੰ ਗ੍ਰਿਫ਼ਤਾਰ ਕੀਤਾ ਹੈ।” ਖਿਆਂਗਟੇ ਤੋਂ 28 ਜੁਲਾਈ ਤੋਂ ਚਾਰ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ।ਏਜੰਸੀ ਵਲੋਂ ਕਰਵਾਈਆਂ ਗਈਆਂ ਭਰਤੀ ਪ੍ਰੀਖਿਆਵਾਂ ਵਿਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਉਮੀਦਵਾਰਾਂ ਦੇ ਸਖ਼ਤ ਵਿਰੋਧ ਪ੍ਰਦਰਸ਼ਨਾਂ ਦੌਰਾਨ ਤਿੰਨ ਜੇ.ਪੀ.ਐੱਸ.ਸੀ. ਮੈਂਬਰਾਂ ਦੇ ਅਸਤੀਫ਼ਾ ਦੇਣ ਤੋਂ ਇੱਕ ਦਿਨ ਬਾਅਦ ਇਹ ਗ੍ਰਿਫ਼ਤਾਰੀ ਹੋਈ ਹੈ। ਖਿਆਂਗਟੇ ਦੀ ਗ੍ਰਿਫਤਾਰੀ ਦੇ ਨਾਲ ਇਸ ਮਾਮਲੇ ਵਿੱਚ ਸੀ.ਆਈ.ਡੀ. ਵਲੋਂ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਗਿਣਤੀ 20 ਤੱਕ ਪਹੁੰਚ ਗਈ ਹੈ। ਬੇਨਿਯਮੀਆਂ ਸੰਬੰਧੀ ਸੀ.ਆਈ.ਡੀ. ਵਲੋਂ ਉਨ੍ਹਾਂ ਦੇ ਸਰਕਾਰੀ ਨਿਵਾਸ ਸਮੇਤ ਕਈ ਥਾਵਾਂ ’ਤੇ ਤਲਾਸ਼ੀ ਲੈਣ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਨੇ ਜੇ.ਪੀ.ਐੱਸ.ਸੀ. ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅਧਿਕਾਰੀਆਂ ਅਨੁਸਾਰ, ਜੇ.ਐੱਮ.ਐੱਮ. ਨੇਤਾ ਸੁਪ੍ਰੀਓ ਭੱਟਾਚਾਰੀਆ ਦੀ ਪਤਨੀ ਅਜੀਤਾ ਭੱਟਾਚਾਰੀਆ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਦੋਂਕਿ ਅਹਿਮਦ ਤੋਂ 12 ਅਗਸਤ ਨੂੰ ਅਤੇ ਹੰਸਦਾ ਤੋਂ 14 ਅਗਸਤ ਨੂੰ ਪੁੱਛਗਿੱਛ ਕੀਤੀ ਜਾਣੀ ਹੈ।ਤਿੰਨਾਂ ਨੂੰ ਸਤੰਬਰ 2021 ਵਿੱਚ ਜੇ.ਪੀ.ਐੱਸ.ਸੀ. ਮੈਂਬਰ ਨਿਯੁਕਤ ਕੀਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਨਾਇਬ ਸਿੰਘ ਸੈਣੀ ਨੇ ਅਕਾਲੀ ਦਲ ਨਾਲ ਗੱਠਜੋੜ ਨੂੰ ਕੀਤਾ ਰੱਦ ਅਗਲੀ ਖ਼ਬਰ ਕਾਂਗਰਸ ਨੇ ਨਸ਼ਿਆਂ ਤੇ ਹੋਰ ਮੁੱਦਿਆਂ ਨੂੰ ਲੈ ਕੇ ਘੇਰੀ ਸਰਕਾਰ
Ad Position 24