19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੁਲਿਸ ਵਧੀਕੀਆਂ ਬਾਰੇ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦੀ ਜਾਂਚ ਕਰੇਗੀ ‘ਹਾਈ ਪਾਵਰ ਕਮੇਟੀ’

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਜੰਤਰ ਮੰਤਰ ’ਤੇ ਪਿਛਲੇ ਮਹੀਨੇ ਹੋਏ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਨਾਲ ਜੁੜੇ ਗੰਭੀਰ ਮੁੱਦਿਆਂ ਅਤੇ ਦੋਸ਼ਾਂ ਦੀ ਸੁਤੰਤਰ ਜਾਂਚ ਲਈ ਇੱਕ ਹਾਈ ...

Ad Position 21
No active advertisement
ਅਜੀਤ ਡੈਸਕ 19-08-2026

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਜੰਤਰ ਮੰਤਰ ’ਤੇ ਪਿਛਲੇ ਮਹੀਨੇ ਹੋਏ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਨਾਲ ਜੁੜੇ ਗੰਭੀਰ ਮੁੱਦਿਆਂ ਅਤੇ ਦੋਸ਼ਾਂ ਦੀ ਸੁਤੰਤਰ ਜਾਂਚ ਲਈ ਇੱਕ ਹਾਈ ਪਾਵਰ ਕਮੇਟੀ ਗਠਿਤ ਕਰਨ ਦਾ ਵੱਡਾ ਫ਼ੈਸਲਾ ਕੀਤਾ ਹੈ । ਚੀਫ਼ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਇਸ ਕਮੇਟੀ ਵਿਚ ਸੁਪਰੀਮ ਕੋਰਟ ਦੇ ਇੱਕ ਸਾਬਕਾ ਜੱਜ, ਸਾਬਕਾ ਸੀ.ਬੀ.ਆਈ. ਮੁਖੀ ਅਤੇ ਹੋਰਨਾ ਤਜਰਬੇਕਾਰ ਮੈਂਬਰਾਂ ਨੂੰ ਸ਼ਾਮਿਲ ਕੀਤਾ ਜਾਏਗਾ । ਅਦਾਲਤ ਨੇ ਬੁੱਧਵਾਰ ਨੂੰ ਅੰਤਿਮ ਆਦੇਸ਼ ਜਾਰੀ ਕਰਨ ਦਾ ਸੰਕੇਤ ਦਿੱਤਾ ਹੈ, ਜਿਸ ਵਿਚ ਹਿਤ ਧਾਰਕਾਂ ਅਤੇ ਪਟੀਸ਼ਨਕਰਤਾਵਾਂ ਦੇ ਸੁਝਾਵਾਂ ਨੂੰ ਵੀ ਸ਼ਾਮਿਲ ਕੀਤਾ ਜਾਏਗਾ । ਇਸ ਕਮੇਟੀ ਨੂੰ ਪ੍ਰਦਰਸ਼ਨ ਤੇ ਪੁਲਿਸ ਕਾਰਵਾਈ ਦਾ ਪੂਰਾ ਸੀ.ਸੀ.ਟੀ.ਵੀ. ਫੁਟੇਜ ਉਪਲਬਧ ਕਰਾਇਆ ਜਾਏਗਾ ਅਤੇ ਮਹਿਲਾ ਪ੍ਰਦਰਸ਼ਨਕਾਰੀਆਂ ਦੀ ਕਥਿਤ ਤੌਰ ’ਤੇ ਨਿਸ਼ਾਨਾ ਬਣਾਉਣ ਨਾਲ ਜੁੜੀਆਂ ਸ਼ਿਕਾਇਤਾਂ ਦੀ ਵੀ ਜਾਂਚ ਕੀਤੀ ਜਾਏਗੀ । ਬੈਂਚ ਨੇ ਸਾਰੀਆਂ ਸੰਬੰਧਿਤ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਯੋਗ ਨਾਵਾਂ ਅਤੇ ਸੁਝਾਵਾਂ ਨੂੰ ਅਦਾਲਤ ਦੇ ਮੂਹਰੇ ਪੇਸ਼ ਕਰੇ, ਤਾਂਕਿ ਕਮੇਟੀ ਦਾ ਗਠਨ ਪਾਰਦਰਸ਼ੀ ਅਤੇ ਸੰਤੁਲਿਤ ਤਰੀਕੇ ਨਾਲ ਹੋ ਸਕੇ । ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤੇ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਪੁਲਿਸ ਕਾਰਵਾਈ ਨਾਲ ਸੰਬੰਧਿਤ ਸਾਰੇ ਸੀ.ਸੀ.ਟੀ.ਵੀ. ਫੁਟੇਜ ਜਾਂਚ ਕਮੇਟੀ ਨੂੰ ਉਪਲਬਧ ਕਰਾਏ ਜਾਣਗੇ । ਇਸ ਨਾਲ ਕਮੇਟੀ ਨੂੰ ਘਟਨਾਕ੍ਰਮ ਦੀ ਅਸਲ ਤਸਵੀਰ ਸਮਝਣ ਵਿਚ ਮਦਦ ਮਿਲੇਗੀ । ਅਦਾਲਤ ਨੇ ਵਿਸ਼ੇਸ਼ ਰੂਪ ਵਿਚ ਉਨ੍ਹਾਂ ਮਹਿਲਾ ਪ੍ਰਦਰਸ਼ਨਕਾਰੀਆਂ ਦੀਆਂ ਸ਼ਿਕਾਇਤਾਂ ਤੇ ਦੋਸ਼ਾਂ ’ਤੇ ਵੀ ਗ਼ੌਰ ਕਰਨ ਦਾ ਨਿਰਦੇਸ਼ ਦਿੱਤਾ, ਜਿਨ੍ਹਾਂ ਨੂੰ ਦਿੱਲੀ ਸਮੇਤ ਹੋਰਨਾਂ ਖੇਤਰਾਂ ਵਿਚ ਵਿਰੋਧ ਮਾਰਚ ਦੇ ਦੌਰਾਨ ਕਥਿਤ ਰੂਪ ’ਚ ਨਿਸ਼ਾਨਾ ਬਣਾਇਆ ਗਿਆ ਸੀ । ਕਮੇਟੀ ਇਨ੍ਹਾਂ ਮਹਿਲਾਵਾਂ ਦੁਆਰਾ ਲਗਾਏ ਗਏ ਦੋਸ਼ਾਂ ਦੀ ਜਾਂਚ ਕਰੇਗੀ ਤੇ ਆਪਣੀ ਰਿਪੋਰਟ ਵਿਚ ਇਨ੍ਹਾਂ ਮੁੱਦਿਆਂ ਨੂੰ ਸ਼ਾਮਿਲ ਕਰੇਗੀ ।

Ad Position 22
No active advertisement
ਪਿਛਲੀ ਖ਼ਬਰ ਲਾਲ ਕਿਲ੍ਹਾ ਬੰਬ ਧਮਾਕੇ ਦੇ ਦੋਸ਼ੀ ਨੂੰ ਜ਼ਮਾਨਤ ਤੋਂ ਇਨਕਾਰ ਅਗਲੀ ਖ਼ਬਰ 20 ਜੁਲਾਈ ਦੇ ਪ੍ਰਦਰਸ਼ਨ ’ਚ ਸ਼ਾਮਿਲ ਸਨ ਸ਼ਰਾਰਤੀ ਤੱਤ-ਦਿੱਲੀ ਪੁਲਿਸ
Ad Position 24