19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਭਾਜਪਾ ਨੇ ਬਦਲਾਖੋਰੀ ਤਹਿਤ ਕੀਤੀ ਕਾਰਵਾਈ-ਕੇਜਰੀਵਾਲ

ਨਵੀਂ ਦਿੱਲੀ, 18 ਅਗਸਤ (ਪੀ.ਟੀ.ਆਈ.)-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦੋਸ਼ ਲਾਇਆ ਕਿ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਭਾਜਪਾ ਦੇ ਕਹਿਣ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ...

Ad Position 21
No active advertisement
ਅਜੀਤ ਡੈਸਕ 19-08-2026

ਨਵੀਂ ਦਿੱਲੀ, 18 ਅਗਸਤ (ਪੀ.ਟੀ.ਆਈ.)-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦੋਸ਼ ਲਾਇਆ ਕਿ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਭਾਜਪਾ ਦੇ ਕਹਿਣ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਦਾਅਵਾ ਕੀਤਾ ਕਿ ਜੈਨ ਖ਼ਿਲਾਫ਼ ਚੱਲ ਰਿਹਾ ਕੇਸ ਵੀ ਝੂਠਾ ਸਾਬਤ ਹੋਵੇਗਾ। ਕੇਜਰੀਵਾਲ ਨੇ ਕਿਹਾ ਕਿ ਜੈਨ ਨੂੰ ਭਾਜਪਾ ਦੇ ਕਹਿਣ ’ਤੇ ਇਕ ਵਾਰ ਫਿਰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਸਤੇਂਦਰ ਜੈਨ ਖ਼ਿਲਾਫ਼ ਪਹਿਲਾਂ ਦਰਜ ਮਾਮਲਾ ਵੀ ਝੂਠਾ ਸੀ। ਉਨ੍ਹਾਂ ਕਿਹਾ ਕਿ ਤਾਜ਼ਾ ਮਾਮਲਾ ਵੀ ਅੰਤ ਵਿਚ ਝੂਠਾ ਸਾਬਤ ਹੋਵੇਗਾ ਅਤੇ ਉਨ੍ਹਾਂ ਸਵਾਲ ਕੀਤਾ ਕਿ ਜੇਲ੍ਹ ’ਚ ਬਿਤਾਏ ਸਮੇਂ ਅਤੇ ਕਥਿਤ ਮਾਨਸਿਕ ਤਸ਼ੱਦਦ ਲਈ ਜੈਨ ਨੂੰ ਕੌਣ ਮੁਆਵਜ਼ਾ ਦੇਵੇਗਾ। ਉਨ੍ਹਾਂ ਨੇ  ਇਹ ਵੀ ਦੋਸ਼ ਲਾਇਆ ਕਿ ਭਾਜਪਾ ਤਾਨਾਸ਼ਾਹੀ ਵਰਤ ਰਹੀ ਹੈ ਅਤੇ ਲੋਕਾਂ ਨੂੰ ਝੂਠੇ ਕੇਸਾਂ ਵਿਚ ਫਸਾ ਰਹੀ ਹੈ ਪਰ ਉਨ੍ਹਾਂ ਕਿਹਾ ਕਿ ‘ਆਪ’ ਅਤੇ ਦੇਸ਼ ਦੇ ਲੋਕ ਜੈਨ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।

Ad Position 22
No active advertisement
ਪਿਛਲੀ ਖ਼ਬਰ ‘ਆਪ’ ਵਿਧਾਇਕ ਕੁਲਦੀਪ ਕੁਮਾਰ ਰਿਹਾਅ ਦਿੱਲੀ ਪੁਲਿਸ ਨੇ ਹਾਈ ਕੋਰਟ ਨੂੰ ਦੱਸਿਆ ਅਗਲੀ ਖ਼ਬਰ ‘ਆਪ’ ਆਗੂ ਸਤੇਂਦਰ ਜੈਨ ਮੁੜ ਗਿ੍ਫ਼ਤਾਰ
Ad Position 24