ਨਵੀਂ ਦਿੱਲੀ, 19 ਅਗਸਤ (ਪੀ.ਟੀ.ਆਈ)-ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਅਤੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਕੋਟਾ ਵਧਾਉਣ ਦੀਆਂ ਉੱਠ ਰਹੀਆਂ ਮੰਗਾਂ ਵਿਚਾਲੇ ਭਾਰਤੀ ਵਿਦੇਸ਼ ਮੰਤਰਾਲੇ ਨੇ ਆਪਣਾ ਰੁੱਖ ਸਪੱਸ਼ਟ ਕਰ ਦਿੱਤਾ ਹੈ। ਮੰਤਰਾਲੇ ਨੇ ਸਾਫ਼ ਕੀਤਾ ਹੈ ਕਿ ਮੌਜੂਦਾ ਸੁਰੱਖਿਆ ਹਾਲਾਤ ਨੂੰ ਦੇਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਫਿਲਹਾਲ ਬੰਦ ਹੀ ਰਹਿਣਗੀਆਂ, ਜਦੋਂਕਿ ਦੋਹਾਂ ਦੇਸ਼ਾਂ ਵਿਚਾਲੇ ਸ਼ਰਧਾਲੂਆਂ ਦੀ ਯਾਤਰਾ ਪੁਰਾਣੇ ਦੋਪੱਖੀ ਸਮਝੌਤਿਆਂ ਅਧੀਨ ਹੀ ਚੱਲੇਗੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਹ ਟਿੱਪਣੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਕਿਸਤਾਨੀ ਕੂਟਨੀਤਕ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਦਿੱਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਦਿੱਲੀ ’ਚ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਨਵੰਬਰ 2026 ’ਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ 7,500 ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਅਪੀਲ ਕੀਤੀ ਸੀ, ਜਦੋਂਕਿ ਆਮ ਤੌਰ ’ਤੇ ਇਹ ਕੋਟਾ ਲਗਭਗ 1,800 ਵੀਜ਼ਿਆਂ ਦਾ ਹੁੰਦਾ ਹੈ। ਕਰਤਾਰਪੁਰ ਲਾਂਘਾ ਖੋਲ੍ਹਣ ਦੇ ਮੁੱਦੇ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ 7 ਮਈ, 2025 ਤੋਂ ਸੁਰੱਖਿਆ ਕਾਰਨਾਂ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਮੁਅੱਤਲ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਸੁਰੱਖਿਆ ਹਾਲਾਤ ਨੂੰ ਦੇਖਦੇ ਹੋਏ ਇਹ ਸੇਵਾਵਾਂ ਅਜੇ ਵੀ ਬੰਦ ਰੱਖਣ ਦਾ ਫੈਸਲਾ ਬਰਕਰਾਰ ਹੈ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਹੈ ਕਿ ਉਹ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਲਾਂਘੇ ਨੂੰ ਜਲਦ ਤੋਂ ਜਲਦ ਬਹਾਲ ਕਰਵਾਏ।
ਸੁਰੱਖਿਆ ਕਾਰਨਾਂ ਕਰਕੇ ਫਿਲਹਾਲ ਬੰਦ ਰਹੇਗਾ ਕਰਤਾਰਪੁਰ ਲਾਂਘਾ-ਕੇਂਦਰ
ਨਵੀਂ ਦਿੱਲੀ, 19 ਅਗਸਤ (ਪੀ.ਟੀ.ਆਈ)-ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਅਤੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਕੋਟਾ ਵਧਾਉਣ ਦੀਆਂ ਉੱਠ ਰਹੀਆਂ ਮੰਗਾਂ ਵਿਚਾਲੇ ਭਾਰਤੀ ਵਿਦੇਸ਼ ਮੰਤਰਾਲੇ ਨੇ ਆਪਣਾ ਰੁੱਖ ਸਪੱਸ਼ਟ ਕਰ ਦਿੱਤਾ ਹੈ। ਮੰਤਰਾਲੇ ਨੇ ਸਾਫ਼ ਕੀਤਾ ਹੈ ਕਿ ...
ਅਜੀਤ ਡੈਸਕ
20-08-2026