20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕਸ਼ਮੀਰ ਭਾਰਤ ਦਾ ਅਹਿਮ ਹਿੱਸਾ-ਅਮਰੀਕੀ ਰਾਜਦੂਤ

ਸ੍ਰੀਨਗਰ, 19 ਅਗਸਤ (ਯੂ.ਐਨ.ਆਈ.)-ਭਾਰਤ ’ਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਬੁੱਧਵਾਰ ਨੂੰ ਸ੍ਰੀਨਗਰ ’ਚ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਅਮਰੀਕਾ ਜੰਮੂ-ਕਸ਼ਮੀਰ ਲਈ ਆਪਣੀ ਯਾਤਰਾ ਸਲਾਹਕਾਰ ਦੀ ਸਮੀਖਿਆ ...

Ad Position 21
No active advertisement
ਅਜੀਤ ਡੈਸਕ 20-08-2026

ਸ੍ਰੀਨਗਰ, 19 ਅਗਸਤ (ਯੂ.ਐਨ.ਆਈ.)-ਭਾਰਤ ’ਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਬੁੱਧਵਾਰ ਨੂੰ ਸ੍ਰੀਨਗਰ ’ਚ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਅਮਰੀਕਾ ਜੰਮੂ-ਕਸ਼ਮੀਰ ਲਈ ਆਪਣੀ ਯਾਤਰਾ ਸਲਾਹਕਾਰ ਦੀ ਸਮੀਖਿਆ ਕਰ ਰਿਹਾ ਹੈ ਅਤੇ ਇਸ ਗੱਲ ਦਾ ਮੁਲਾਂਕਣ ਕਰੇਗਾ ਕਿ ਕੀ ਮੌਜੂਦਾ ਚਿਤਾਵਨੀ ਦੇ ਪੱਧਰ ਨੂੰ ਘਟਾਇਆ ਜਾਣਾ ਚਾਹੀਦਾ ਹੈ। ਅਹੁਦਾ ਸੰਭਾਲਣ ਤੋਂ ਬਾਅਦ ਜੰਮੂ-ਕਸ਼ਮੀਰ ਦੇ ਆਪਣੇ ਪਹਿਲੇ ਦੌਰੇ ਦੌਰਾਨ ਉਮਰ ਨਾਲ ਸਾਂਝੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਗੋਰ ਨੇ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਭਾਰਤ ਦਾ ਇਕ ਅਹਿਮ ਹਿੱਸਾ ਦੱਸਿਆ ਅਤੇ ਖੇਤਰ ਵਿਚ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਪ੍ਰਸ਼ਾਸਨ ਵਲੋਂ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਮਰੀਕਾ ਜੰਮੂ-ਕਸ਼ਮੀਰ ਲਈ ਜਾਰੀ ‘ਟਰੈਵਲ ਐਡਵਾਈਜ਼ਰੀ’ ਦੀ ਸਮੀਖਿਆ ਕਰੇਗਾ, ਕਿਉਂਕਿ ਕੇਂਦਰ ਸਰਕਾਰ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਸ ਖੇਤਰ ਨੂੰ ਵਧੇਰੇ ਸੁਰੱਖਿਅਤ ਬਣਾਉਣ ਲਈ ਕਦਮ ਚੁੱਕੇ ਹਨ। ਰਾਜਦੂਤ ਗੋਰ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਦੋ ਦਿਨਾ ਦੌਰੇ ’ਤੇ ਬੁੱਧਵਾਰ ਨੂੰ ਸ੍ਰੀਨਗਰ ਪਹੁੰਚੇ। ਮੈਂ ਅੱਜ ਇੱਥੇ ਕੋਈ ਵੱਡਾ ਐਲਾਨ ਤਾਂ ਨਹੀਂ ਕਰ ਸਕਦਾ ਪਰ ਅਸੀਂ ਇਸ ਮੁੱਦੇ ’ਤੇ ਵਿਚਾਰ ਜ਼ਰੂਰ ਕਰਾਂਗੇ। ਉਨ੍ਹਾਂ ਕਿਹਾ ਕਿ ਸਾਡਾ ਮੰਨਣਾ ਹੈ ਕਿ ਨਵੀਂ ਦਿੱਲੀ, ਇੱਥੋਂ ਦੇ ਮੁੱਖ ਮੰਤਰੀ ਅਤੇ ਇੱਥੋਂ ਦੇ ਪ੍ਰਸ਼ਾਸਨ ਨੇ ਇਸ ਖੇਤਰ ਨੂੰ ਹੋਰ ਜ਼ਿਆਦਾ ਸੁਰੱਖਿਅਤ ਬਣਾਉਣ ਲਈ ਕੁਝ ਬਿਹਤਰੀਨ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਇਸ ਗੱਲ ’ਤੇ ਵਿਚਾਰ ਕਰਾਂਗੇ ਕਿ ਕੀ ਅਮਰੀਕਾ ਵਲੋਂ ਜਾਰੀ ਯਾਤਰਾ ਚਿਤਾਵਨੀ ਦੇ ਪੱਧਰ ਨੂੰ ਘਟਾਇਆ ਜਾਣਾ ਚਾਹੀਦਾ ਹੈ, ਕਿਉਂਕਿ ਜਿਵੇਂ ਕਿ ਮੈਂ ਪਹਿਲਾਂ ਕਿਹਾ, ਇਹ ਇਕ ਖੂਬਸੂਰਤ ਜਗ੍ਹਾ ਹੈ। ਮੈਨੂੰ ਲੱਗਦਾ ਹੈ ਕਿ ਬਹੁਤ ਸਾਰੇ ਅਮਰੀਕੀ ਜੰਮੂ-ਕਸ਼ਮੀਰ ਆ ਕੇ ਇਸ ਦੀ ਖੂਬਸੂਰਤੀ ਦਾ ਦੀਦਾਰ ਕਰਨਾ ਅਤੇ ਇੱਥੇ ਮੌਜੂਦ ਮੌਕਿਆਂ ਬਾਰੇ ਜਾਣਨਾ ਪਸੰਦ ਕਰਨਗੇ। ਸ੍ਰੀਨਗਰ ਪਹੁੰਚਣ ਤੋਂ ਤੁਰੰਤ ਬਾਅਦ ਗੋਰ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਮੈਂ ਇੱਥੇ ਆ ਕੇ ਬਹੁਤ ਉਤਸ਼ਾਹਿਤ ਹਾਂ। ਸਾਡੀ ਹੁਣੇ ਬਹੁਤ ਚੰਗੀ ਗੱਲਬਾਤ ਹੋਈ ਹੈ। ਕੁਝ ਅਜਿਹੇ ਮੁੱਦੇ ਹਨ, ਜਿਨ੍ਹਾਂ ਨੂੰ ਅਸੀਂ ਵਾਸ਼ਿੰਗਟਨ ਅਤੇ ਨਵੀਂ ਦਿੱਲੀ ਨਾਲ ਉਠਾਉਣ ਦੀ ਉਮੀਦ ਕਰਦੇ ਹਾਂ। ਇਹ ਇਕ ਬਹੁਤ ਹੀ ਸੁਹਿਰਦ ਮੀਟਿੰਗ ਸੀ। ਅਸੀਂ ਇਸ ਰਿਸ਼ਤੇ ਨੂੰ ਅੱਗੇ ਵਧਾਉਣ ਲਈ ਉਤਸੁਕ ਹਾਂ। ਗੋਰ ਵੀਰਵਾਰ ਨੂੰ ਲੱਦਾਖ ਦਾ ਦੌਰਾ ਕਰਨਗੇ। ਉੱਥੇ ਹੀ ਉਮਰ ਅਬਦੁੱਲਾ ਨੇ ਕਿਹਾ ਕਿ ਉਨ੍ਹਾਂ ਨੇ ਗੋਰ ਨਾਲ ਨਵੀਂ ਦਿੱਲੀ ਅਤੇ ਵਾਸ਼ਿੰਗਟਨ ਵਿਚਕਾਰ ਸੰਬੰਧਾਂ ’ਤੇ ਚਰਚਾ ਕੀਤੀ, ਜਿਸ ’ਚ ਜੰਮੂ-ਕਸ਼ਮੀਰ ’ਤੇ ਖਾਸ ਤੌਰ ’ਤੇ ਧਿਆਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਇਕ ਬਹੁਤ ਚੰਗੀ ਮੀਟਿੰਗ ਸੀ। ਸਾਨੂੰ ਦੋਵਾਂ ਦੇਸ਼ਾਂ ਵਿਚਕਾਰ ਸੰਬੰਧਾਂ ’ਤੇ ਚਰਚਾ ਕਰਨ ਦਾ ਮੌਕਾ ਮਿਲਿਆ, ਜਿਸ ਵਿਚ ਖਾਸ ਤੌਰ ’ਤੇ ਇਸ ਗੱਲ ’ਤੇ ਧਿਆਨ ਦਿੱਤਾ ਗਿਆ ਕਿ ਅਮਰੀਕਾ ਜੰਮੂ-ਕਸ਼ਮੀਰ ਦੇ ਮਾਮਲੇ ਵਿਚ ਕੀ ਕਰ ਸਕਦਾ ਹੈ। ਇਸ ਦੌਰਾਨ ਮੁੱਖ ਮੰਤਰੀ ਉਮਰ ਨੇ ਕਿਹਾ ਕਿ ਜ਼ਾਹਰ ਹੈ, ਕੁਝ ਪੁਰਾਣੀਆਂ ਸਮੱਸਿਆਵਾਂ ਹਨ, ਜਿਨ੍ਹਾਂ ਨੂੰ ਅਸੀਂ ਸਮੇਂ ਦੇ ਨਾਲ ਸੁਲਝਾਉਣ ਦੀ ਕੋਸ਼ਿਸ਼ ਕਰਾਂਗੇ, ਪਰ ਅਸੀਂ ਇਸ ਗੱਲਬਾਤ ਨੂੰ ਅੱਗੇ ਵਧਾਉਣ ਲਈ ਉਤਸੁਕ ਹਾਂ। ਇਹ ਗੱਲਬਾਤ ਰਾਜਦੂਤ ਗੋਰ ਅਤੇ ਵਾਸ਼ਿੰਗਟਨ ਵਿਚਕਾਰ, ਅਤੇ ਇੱਥੇ ਨਵੀਂ ਦਿੱਲੀ ਵਿੱਚ ਮੇਰੇ ਅਤੇ ਕੇਂਦਰ ਸਰਕਾਰ ਵਿਚਕਾਰ ਹੋਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਸਾਲਾਂ ਵਿਚ ਅਮਰੀਕਾ ਅਤੇ ਜੰਮੂ-ਕਸ਼ਮੀਰ ਵਿਚਕਾਰ ਸੰਬੰਧ ਹੋਰ ਜ਼ਿਆਦਾ ਵਿਆਪਕ ਅਤੇ ਮਜ਼ਬੂਤ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਖਨੌਰੀ ਬਾਰਡਰ ਤੋਂ ਕਿਸਾਨਾਂ ਵਲੋਂ ਮੋਰਚਾ ਮੁਲਤਵੀ, ਕੇਂਦਰ ਨਾਲ ਮੀਟਿੰਗ 4 ਨੂੰ ਅਗਲੀ ਖ਼ਬਰ ਸੁਰੱਖਿਆ ਕਾਰਨਾਂ ਕਰਕੇ ਫਿਲਹਾਲ ਬੰਦ ਰਹੇਗਾ ਕਰਤਾਰਪੁਰ ਲਾਂਘਾ-ਕੇਂਦਰ
Ad Position 24