21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਦਿੱਲੀ ’ਚ ਪਾਕਿਸਤਾਨੀ ਸਫ਼ਾਰਤਖ਼ਾਨੇ ’ਚ ਗ਼ੈਰ ਕਾਨੂੰਨੀ ਉਸਾਰੀ ਨੂੰ ਢਾਹਿਆ

ਨਵੀਂ ਦਿੱਲੀ, 20 ਅਗਸਤ (ਜਗਤਾਰ ਸਿੰਘ)-ਦਿੱਲੀ ਵਿਚ ਪਾਕਿਸਤਾਨੀ ਸਫ਼ਾਰਤਖ਼ਾਨਾ ਦੇ ਬਾਹਰ ਸੁਰੱਖਿਆ ਘੇਰੇ ਦੀ ਰੱਖਿਆ ਲਈ ਲਗਾਏ ਗਏ ਬੈਰੀਕੇਡ ਅਤੇ ਟਰੈਫ਼ਿਕ ਬੋਲਾਰਡ ਵੀ ਹਟਾ ਦਿੱਤੇ ਗਏ ਹਨ। ਦਿੱਲੀ ਦੇ ਚਾਣਕਿਆ ਪੁਰੀ ....

Ad Position 21
No active advertisement
ਅਜੀਤ ਡੈਸਕ 21-08-2026

ਨਵੀਂ ਦਿੱਲੀ, 20 ਅਗਸਤ (ਜਗਤਾਰ ਸਿੰਘ)-ਦਿੱਲੀ ਵਿਚ ਪਾਕਿਸਤਾਨੀ ਸਫ਼ਾਰਤਖ਼ਾਨਾ ਦੇ ਬਾਹਰ ਸੁਰੱਖਿਆ ਘੇਰੇ ਦੀ ਰੱਖਿਆ ਲਈ ਲਗਾਏ ਗਏ ਬੈਰੀਕੇਡ ਅਤੇ ਟਰੈਫ਼ਿਕ ਬੋਲਾਰਡ ਵੀ ਹਟਾ ਦਿੱਤੇ ਗਏ ਹਨ। ਦਿੱਲੀ ਦੇ ਚਾਣਕਿਆ ਪੁਰੀ ਵਿਖੇ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿਚ ਗੈਰ-ਕਾਨੂੰਨੀ ਉਸਾਰੀ ਅਤੇ ਕਬਜ਼ੇ ਹਟਾਉਣ ਲਈ ਬੁਲਡੋਜ਼ਰ ਦੀ ਵਰਤੋਂ ਕੀਤੀ ਗਈ। ਸ਼ਾਂਤੀ ਪਥ ’ਤੇ ਸਥਿਤ ਸਫ਼ਾਰਤਖ਼ਾਨਾ ਕੰਪਲੈਕਸ ਵਿਚ ਨਿਰਧਾਰਿਤ ਖੇਤਰ ਦੇ ਬਾਹਰ ਬਣੇ ਢਾਂਚੇ ਢਾਹ ਦਿੱਤੇ ਗਏ। ਕਾਰਵਾਈ ਦੌਰਾਨ ਵੀਜ਼ਾ ਕਾਊਂਟਰ ਅਤੇ ਇਸ ਨਾਲ ਜੁੜੇ ਕੁਝ ਹਿੱਸੇ ਵੀ ਹਟਾ ਦਿੱਤੇ ਗਏ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂ 2 ਦਿਨ ਪਹਿਲਾਂ ਪਾਕਿਸਤਾਨ ਨੇ ਇਸਲਾਮਾਬਾਦ ਵਿਚ ਭਾਰਤੀ ਮਿਸ਼ਨ ਦੇ ਬਾਹਰ ਲਗਾਏ ਗਏ ਬੈਰੀਕੇਡ ਨੂੰ ਹਟਾਉਣ ਦੀ ਕਾਰਵਾਈ ਕੀਤੀ ਹੈ।ਅਧਿਕਾਰੀਆਂ ਦੀ ਕਾਰਵਾਈ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਕੂਟਨੀਤਕ ਅਹਾਤੇ ਦੇ ਬਾਹਰ ਸੁਰੱਖਿਆ ਪ੍ਰਬੰਧਾਂ ਵਿਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਇਸ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਪੱਧਰ ’ਤੇ ਹੋਏ ਇੱਕ ਮਹੱਤਵਪੂਰਨ ਘਟਨਾਕ੍ਰਮ ਦੇ ਰੂਪ ਵਿਚ ਦੇਖਿਆ ਜਾ ਰਿਹਾ ਹੈ। ਫ਼ਿਲਹਾਲ ਇਸ ਕਦਮ ਬਾਰੇ ਦੋਵਾਂ ਦੇਸ਼ਾਂ ਵਲੋਂ ਕੋਈ ਵਿਸਤ੍ਰਿਤ ਅਧਿਕਾਰਤ ਟਿੱਪਣੀ ਜਾਰੀ ਨਹੀਂ ਕੀਤੀ ਗਈ ਹੈ, ਪਰ ਇਸ ਦੀ ਚਰਚਾ ਕੂਟਨੀਤਕ ਹਲਕਿਆਂ ਵਿਚ ਕੀਤੀ ਜਾ ਰਹੀ ਹੈ। ਦਿੱਲੀ ਵਿਚ ਇਸ ਕਾਰਵਾਈ ਨੂੰ ਇਸਲਾਮਾਬਾਦ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪਾਕਿਸਤਾਨ ਦੀ ਹਾਲੀਆ ਕਾਰਵਾਈ ਦੇ ਜਵਾਬ ਵਜੋਂ ਦੇਖਿਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਪਾਕਿਸਤਾਨੀ ਅਧਿਕਾਰੀਆਂ ਨੇ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪਾਰਕਿੰਗ ਪੋਲ ਹਟਾ ਦਿੱਤੇ ਸਨ। ਭਾਰਤ-ਪਾਕਿਸਤਾਨ ਸੰਬੰਧਾਂ ਵਿਚ ਲੰਮੇ ਸਮੇਂ ਤੋਂ ਚੱਲ ਰਹੇ ਤਣਾਅ ਦੇ ਵਿਚਕਾਰ ਦੋਵਾਂ ਦੇਸ਼ਾਂ ਵਲੋਂ ਇੱਕ ਦੂਜੇ ਦੇ ਖ਼ਿਲਾਫ਼ ਇਸ ਤਰ੍ਹਾਂ ਦੀ ਪ੍ਰਸ਼ਾਸਕੀ ਕਾਰਵਾਈ ਪਹਿਲਾਂ ਵੀ ਹੁੰਦੀ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸਦਭਾਵਨਾ ਦਿਵਸ ’ਤੇ ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਸਰਕਾਰੀ ਵਿਭਾਗਾਂ, ਯੂਨੀਵਰਸਿਟੀਆਂ ਅਤੇ ਨੌਜਵਾਨਾਂ ਵਿਚਕਾਰ ਵਧੇਰੇ ਸੰਪਰਕ ਬਣਾਉਣ ’ਤੇ ਜ਼ੋਰ
Ad Position 24