ਅੰਮ੍ਰਿਤਸਰ, 22 ਅਗਸਤ (ਜਸਵੰਤ ਸਿੰਘ ਜੱਸ)-ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ 12 ਸਾਲਾਂ ਦੇ ਰਾਜ ਵਿਚ ਪੂਰੇ ਦੇਸ਼ ਦੇ ਨਾਲ-ਨਾਲ ਪੰਜਾਬ ਨੂੰ ਵੀ ਬੇਮਿਸਾਲ ਵਿਕਾਸ ਪ੍ਰਾਜੈਕਟ ਮਿਲੇ ਹਨ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਦਿੱਲੀ ਵਿਚ ਕੇਂਦਰੀ ਟਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਆਏ ਹਨ ਤੇ ਉਨ੍ਹਾਂ ਨੂੰ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਦੇ ਬਾਕੀ 20 ਪ੍ਰਤੀਸ਼ਤ ਕੰਮ ਨੂੰ ਪੂਰਾ ਕਰਨ ਦੀ ਬੇਨਤੀ ਕੀਤੀ, ਜਿਸ ’ਤੇ ਸ੍ਰੀ ਗਡਕਰੀ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਸ੍ਰੀ ਮਲਿਕ ਨੇ ਦੱਸਿਆ ਕਿ 2018 ’ਚ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਦੇ ਨਿਰਮਾਣ ਲਈ ਸੰਸਦ ’ਚ ਆਵਾਜ਼ ਉਠਾਈ ਸੀ। ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਇਸ ਨੂੰ ਗੰਭੀਰਤਾ ਨਾਲ ਲਿਆ। ਸੰਨ 2022 ਵਿਚ ਇਸ ਪ੍ਰਾਜੈਕਟ ’ਤੇ ਕੰਮ ਸ਼ੁਰੂ ਹੋਇਆ। ਉਨ੍ਹਾਂ ਕਿਹਾ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਦਾ ਲਗਭਗ 80 ਫ਼ਸਦੀ ਕੰਮ ਪੂਰਾ ਹੋ ਗਿਆ ਹੈ, ਜਿਸ ਨੂੰ ਮਾਰਚ 2027 ਤੱਕ ਪੂਰਾ ਕਰਨ ਦਾ ਟੀਚਾ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ, ਸਾਬਕਾ ਜ਼ਿਲ੍ਹਾ ਪ੍ਰਧਾਨ ਬਖਸ਼ੀ ਰਾਮ ਅਰੋੜਾ, ਆਨੰਦ ਸ਼ਰਮਾ ਤੇ ਹੋਰ ਭਾਜਪਾ ਆਗੂ ਵੀ ਹਾਜ਼ਰ ਸਨ।
ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਸੰਬੰਧੀ ਸ਼ਵੇਤ ਮਲਿਕ ਵਲੋਂ ਗਡਕਰੀ ਨਾਲ ਮੁਲਾਕਾਤ
ਅੰਮ੍ਰਿਤਸਰ, 22 ਅਗਸਤ (ਜਸਵੰਤ ਸਿੰਘ ਜੱਸ)-ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ 12 ਸਾਲਾਂ ਦੇ ਰਾਜ ਵਿਚ ਪੂਰੇ ਦੇਸ਼ ਦੇ ਨਾਲ-ਨਾਲ ਪੰਜਾਬ ਨੂੰ ਵੀ ਬੇਮਿਸਾਲ ਵਿਕਾਸ ਪ੍ਰਾਜੈਕਟ ਮਿਲੇ ਹਨ। ਅੱਜ ਇਥੇ ਪੱਤਰਕਾਰਾਂ ....
ਅਜੀਤ ਡੈਸਕ
23-08-2026