23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹਰਿਆਣਾ ਦੇ ਮੁੱਖ ਮੰਤਰੀ ਦੇ ਕਾਫ਼ਲੇ ਨੂੰ ਰੋਕਿਆ; ਦੋ ਡੀ.ਸੀ.ਪੀਜ਼. ਨੂੰ ਨੋਟਿਸ

ਗੁਰੂਗ੍ਰਾਮ, 22 ਅਗਸਤ (ਪੀ.ਟੀ.ਆਈ.) ਇੱਕ ਅਧਿਕਾਰੀ ਨੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਕਾਫ਼ਲੇ ਨੂੰ ਰੋਕਣ ਤੋਂ ਬਾਅਦ ਦੋ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀ.ਸੀ.ਪੀਜ਼) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਦੇ ਸ਼ੁੱਕਰਵਾਰ ਨੂੰ ਗੁਰੂਗ੍ਰਾਮ ਦੌਰੇ ਦੌਰਾਨ, ....

Ad Position 21
No active advertisement
ਅਜੀਤ ਡੈਸਕ 23-08-2026

ਗੁਰੂਗ੍ਰਾਮ, 22 ਅਗਸਤ (ਪੀ.ਟੀ.ਆਈ.) ਇੱਕ ਅਧਿਕਾਰੀ ਨੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਕਾਫ਼ਲੇ ਨੂੰ ਰੋਕਣ ਤੋਂ ਬਾਅਦ ਦੋ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀ.ਸੀ.ਪੀਜ਼) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਦੇ ਸ਼ੁੱਕਰਵਾਰ ਨੂੰ ਗੁਰੂਗ੍ਰਾਮ ਦੌਰੇ ਦੌਰਾਨ, ਕਾਂਗਰਸੀ ਵਰਕਰਾਂ ਨੇ ਕਾਲੇ ਝੰਡੇ ਦਿਖਾਏ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਵਿੱਚੋਂ 8 ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਬੁਲਾਰੇ ਸੰਦੀਪ ਕੁਮਾਰ ਨੇ ਕਿਹਾ ਕਿ ਵੀ.ਆਈ.ਪੀ. ਸੁਰੱਖਿਆ ਵਿੱਚ ਕੁਤਾਹੀ ਲਈ ਜਵਾਬਦੇਹੀ ਤੈਅ ਕੀਤੀ ਗਈ ਹੈ, ਅਤੇ ਪੱਛਮੀ ਡੀ.ਸੀ.ਪੀ. ਅਤੇ ਅਪਰਾਧ ਡੀ.ਸੀ.ਪੀ. ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਸਿਵਲ ਲਾਈਨਜ਼ ਸਟੇਸ਼ਨ ਹਾਊਸ ਅਫਸਰ  ਅਤੇ ਸਬੰਧਤ ਜ਼ੋਨ ਦੇ ਸੁਰੱਖਿਆ ਇੰਚਾਰਜ ਸਮੇਤ ਅਠਾਰਾਂ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਦੇ ਸਟੇਸ਼ਨ ਹਾਊਸ ਅਫ਼ਸਰ (ਐੱਸ ਐੱਚ ਓ) ਇੰਸਪੈਕਟਰ ਬਿਜੇਂਦਰ ਕੁਮਾਰ, ਪੱਛਮੀ ਜ਼ਿਲ੍ਹੇ ਲਈ ਸੁਰੱਖਿਆ ਇੰਚਾਰਜ ਏ.ਐੱਸ,ਆਈ. ਅਮਿਤ ਅਤੇ ਵੱਖ-ਵੱਖ ਰੈਂਕਾਂ ਦੇ 16 ਹੋਰ ਅਧਿਕਾਰੀ ਸ਼ਾਮਿਲ ਹਨ। ਇਸ ਤੋਂ ਇਲਾਵਾ, ਪੁਲਿਸ ਕਮਿਸ਼ਨਰ ਨੇ ਇੱਕ ਖੁਫੀਆ ਅਧਿਕਾਰੀ ਸਮੇਤ 6 ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਹਨ। ਸਨਿਚਵਾਰ ਨੂੰ, ਪੁਲਿਸ ਕਮਿਸ਼ਨਰ ਨੇ ਦੋ ਥਾਣਿਆਂ ਦੇ ਸਟੇਸ਼ਨ ਹਾਊਸ ਅਫ਼ਸਰਾਂ  ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ। ਸੈਕਟਰ 50 ਪੁਲਿਸ ਸਟੇਸ਼ਨ ਦੇ ਸਟੇਸ਼ਨ ਹਾਊਸ ਅਫ਼ਸਰ  ਇੰਸਪੈਕਟਰ ਸੁਖਬੀਰ ਨੂੰ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਦਾ ਸਟੇਸ਼ਨ ਹਾਊਸ ਅਫ਼ਸਰ  ਨਿਯੁਕਤ ਕੀਤਾ ਗਿਆ, ਜਦੋਂ ਕਿ ਇੰਸਪੈਕਟਰ ਇੰਦੂ ਬਾਲਾ ਨੂੰ ਸੈਕਟਰ 50 ਪੁਲਿਸ ਸਟੇਸ਼ਨ ਦਾ ਸਟੇਸ਼ਨ ਹਾਊਸ ਅਫ਼ਸਰ ਨਿਯੁਕਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਔਰਤਾਂ ਖੁਦ ਦੀਆਂ ਮਾਲਿਕ -ਰਾਹੁਲ ਗਾਂਧੀ ਅਗਲੀ ਖ਼ਬਰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਸੰਬੰਧੀ ਸ਼ਵੇਤ ਮਲਿਕ ਵਲੋਂ ਗਡਕਰੀ ਨਾਲ ਮੁਲਾਕਾਤ
Ad Position 24