24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਡਾ. ਰਜਿੰਦਰ ਕੁਮਾਰ ਬਾਂਸਲ ਬਣੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ

ਫਰੀਦਕੋਟ, 23 ਅਗਸਤ (ਜਸਵੰਤ ਸਿੰਘ ਪੁਰਬਾ) ਪੰਜਾਬ ਸਰਕਾਰ ਨੇ ਸੀਨੀਅਰ ਡਾਕਟਰ, ਡਾ. ਰਜਿੰਦਰ ਕੁਮਾਰ ਬਾਂਸਲ, ਨਿਊਰੋਲੌਜਿਸਟ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ ਦਾ ਵਾਈਸ ...

Ad Position 21
No active advertisement
ਅਜੀਤ ਡੈਸਕ 24-08-2026

ਫਰੀਦਕੋਟ, 23 ਅਗਸਤ (ਜਸਵੰਤ ਸਿੰਘ ਪੁਰਬਾ) ਪੰਜਾਬ ਸਰਕਾਰ ਨੇ ਸੀਨੀਅਰ ਡਾਕਟਰ, ਡਾ. ਰਜਿੰਦਰ ਕੁਮਾਰ ਬਾਂਸਲ,  ਨਿਊਰੋਲੌਜਿਸਟ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ ਦਾ ਵਾਈਸ ਚਾਂਸਲਰ ਨਿਯੁਕਤ ਕਰ ਦਿੱਤਾ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਕੁਰਸੀ ਪਿਛਲੇ ਲਗਭਗ 1 ਮਹੀਨੇ ਤੋਂ ਖਾਲੀ ਸੀ। ਪੰਜਾਬ ਸਰਕਾਰ ਵਲੋਂ ਮਾਣਯੋਗ ਗਵਰਨਰ ਪੰਜਾਬ ਨੂੰ 3 ਉਮੀਦਵਾਰਾਂ ਦਾ ਪੈਨਲ ਭੇਜਿਆ ਗਿਆ ਸੀ, ਜਿਸ ਵਿਚੋਂ ਗਵਰਨਰ ਪੰਜਾਬ ਵਲੋਂ ਡਾਕਟਰ ਰਜਿੰਦਰ ਕੁਮਾਰ ਬਾਂਸਲ ਨੂੰ ਚੁਣਿਆ ਗਿਆ ਤੇ ਅੱਜ ਉਨ੍ਹਾਂ ਦੀ ਨਿਯੁਕਤੀ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ । ਡਾ. ਬਾਂਸਲ ਪੰਜਾਬ ਦੇ ਮੰਨੇ-ਪ੍ਰਮੰਨੇ ਨਿਊਰੋਲੋਜਿਸਟ ਹਨ ਤੇ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਖੇ ਲੰਮੇ ਸਮੇਂ ਤੱਕ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ । ਉਨ੍ਹਾਂ ਨੇ ਡੀ. ਐਮ. ਨਿਊਰੋਲੋਜੀ ਪੀ. ਜੀ. ਆਈ. ਲਖਨਊ ਤੋਂ ਕੀਤੀ ਹੈ ਤੇ ਇਸ ਸਮੇਂ ਲੁਧਿਆਣਾ ਦੇ ਇੱਕ ਨਿਜੀ ਹਸਪਤਾਲ ਵਿਖੇ ਕੰਮ ਕਰਨ ਦੇ ਨਾਲ-ਨਾਲ ਆਪਣੀ ਪ੍ਰਾਈਵੇਟ ਪ੍ਰੈਕਟਿਸ ਵੀ ਕਰ ਰਹੇ ਸਨ। ਉਹ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਬੋਰਡ ਆਫ ਡਾਇਰੈਕਟਰਜ਼ ਦਾ ਹਿੱਸਾ ਵੀ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਭਾਰਤ ’ਚ ਕੌਮਾਂਤਰੀ ਜਹਾਜ਼ ਨਿਰਮਾਣ ਹੱਬ ਬਣਨ ਦੀ ਸਮਰੱਥਾ-ਰਾਜਨਾਥ ਅਗਲੀ ਖ਼ਬਰ ਮੰਡੀ (ਹਿਮਾਚਲ ਪ੍ਰਦੇਸ਼)
Ad Position 24