27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸੂਬੇ ਦੇ ਲੱਖਾਂ ਮੁਲਾਜ਼ਮਾਂ ਦੀ ਮਹਾਂ ਹੜਤਾਲ ਅੱਜ ਸਰਕਾਰੀ ਕੰਮਕਾਜ ਰਹੇਗਾ ਠੱਪ

ਬਠਿੰਡਾ, 26 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪੁਰਾਣੀ ਪੈਨਸ਼ਨ ਬਹਾਲੀ, ਡੀ.ਏ. ਅਤੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਸਮੇਤ ਹੋਰ ....

Ad Position 21
No active advertisement
ਅਜੀਤ ਡੈਸਕ 27-08-2026

ਬਠਿੰਡਾ, 26 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪੁਰਾਣੀ ਪੈਨਸ਼ਨ ਬਹਾਲੀ, ਡੀ.ਏ. ਅਤੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਸਮੇਤ ਹੋਰ ਭਖਦੀਆਂ ਮੰਗਾਂ ਦਾ ਹੱਲ ਨਾ ਕਰਨ ਦੇ ਰੋਸ ਵਜੋਂ ਅੱਜ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ‘ਮਹਾਂ ਬੰਦ’ ਦਾ ਸੱਦਾ ਦਿੱਤਾ ਗਿਆ ਹੈ। ‘ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ’ ਅਤੇ ‘ਸਾਂਝੀ ਤਾਲਮੇਲ ਕਮੇਟੀ’ (ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ) ਦੇ ਸੱਦੇ ’ਤੇ ਅੱਜ ਰਾਜ ਦੇ ਲੱਖਾਂ ਸਰਕਾਰੀ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਹੜਤਾਲ ਵਿਚ ਸ਼ਾਮਿਲ ਹੋ ਰਹੇ ਹਨ, ਜਿਸ ਕਾਰਨ ਸੂਬੇ ਦੇ ਡੀ.ਸੀ. ਦਫ਼ਤਰ, ਤਹਿਸੀਲਾਂ, ਸਬ-ਤਹਿਸੀਲਾਂ, ਸਕੂਲ-ਕਾਲਜਾਂ ਸਮੇਤ ਲਗਭਗ ਸਾਰੇ ਸਰਕਾਰੀ ਦਫ਼ਤਰ ਪੂਰੀ ਤਰ੍ਹਾਂ ਬੰਦ ਰਹਿਣਗੇ। ਮਹਾਂ ਬੰਦ ਦੌਰਾਨ ਸੂਬੇ ਦੇ ਸਮੁੱਚੇ ਸਰਕਾਰੀ ਅਦਾਰਿਆਂ ਦੀ ਤਾਲਾਬੰਦੀ ਰਹਿਣ ਕਰਕੇ ਜਿੱਥੇ ਪੰਜਾਬ ਸਰਕਾਰ ਨੂੰ ਇਕੋ ਦਿਨ ਅੰਦਰ ਕਰੋੜਾਂ ਰੁਪਏ ਦਾ ਵਿੱਤੀ ਘਾਟਾ ਝੱਲਣਾ ਪਵੇਗਾ, ਉੱਥੇ ਲੋਕਾਂ ਨੂੰ ਕੰਮਕਾਜ ਨਾ ਹੋਣ ਕਰਕੇ ਭਾਰੀ ਪ੍ਰੇਸ਼ਾਨੀ ਝੱਲਣੀ ਪਵੇਗੀ। ਸੂਬੇ ਅੰਦਰ ਇਹ ਇਕ ਹਫ਼ਤੇ ਅੰਦਰ ਦੂਸਰੀ ਤਾਲਾਬੰਦੀ ਹੈ, ਇਸ ਤੋਂ ਪਹਿਲਾਂ ਕੌਮੀ ਇਨਸਾਫ਼ ਮੋਰਚਾ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬੀਤੀ 21 ਅਗਸਤ ਨੂੰ ਪੰਜਾਬ ਬੰਦ ਕੀਤਾ ਗਿਆ ਸੀ। ਬੰਦ ਦੌਰਾਨ ਸੂਬੇ ਭਰ ਵਿਚ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਮੁੱਖ ਦਫ਼ਤਰਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਬੀਤੀ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਗਈ ਇਤਿਹਾਸਕ ਮਹਾਂ ਰੈਲੀ ਤੋਂ ਬਾਅਦ ਵੀ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਕਰਕੇ ਉਨ੍ਹਾਂ ਨੂੰ ਪੰਜਾਬ ਮਹਾਂ-ਬੰਦ ਵਰਗਾ ਸਖ਼ਤ ਕਦਮ ਚੁੱਕਣਾ ਪਿਆ ਹੈ, ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਐਲਾਨੀ ਮੀਡੀਆ ਕੋਆਰਡੀਨੇਟਰਾਂ ਦੀ ਸੂਚੀ ਅਗਲੀ ਖ਼ਬਰ ਪ੍ਰਚੂਨ ਬਾਜ਼ਾਰ ’ਚ ਖੰਡ ਦੀ ਕੀਮਤ 65 ਰੁਪਏ ਤੱਕ ਪੁੱਜੀ
Ad Position 24