25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣਾ ਸੱਚਾਈ ਤੇ ਨਿਆਂ ਦੀ ਵੱਡੀ ਜਿੱਤ-ਭਗਵੰਤ ਮਾਨ

ਚੰਡੀਗੜ੍ਹ, 3 ਸਤੰਬਰ (ਪ੍ਰੋ. ਅਵਤਾਰ ਸਿੰਘ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਨੂੰ ਸੱਚਾਈ ਤੇ ਨਿਆਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ । ਮੁੱਖ ..

Ad Position 21
No active advertisement
ਅਜੀਤ ਡੈਸਕ 04-09-2026

ਚੰਡੀਗੜ੍ਹ, 3 ਸਤੰਬਰ (ਪ੍ਰੋ. ਅਵਤਾਰ ਸਿੰਘ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਨੂੰ ਸੱਚਾਈ ਤੇ ਨਿਆਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ । ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ ਰਾਹੀਂ ਕਿਹਾ ਕਿ ਤਾਨਾਸ਼ਾਹੀ ਤਾਕਤਾਂ ਭਾਵੇਂ ਕਿੰਨਾ ਵੀ ਜ਼ੋਰ ਲਗਾ ਲੈਣ, ਪਰ ਸੱਚ ਨੂੰ ਕਦੇ ਵੀ ਦਬਾਇਆ ਜਾਂ ਹਰਾਇਆ ਨਹੀਂ ਜਾ ਸਕਦਾ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਝੂਠੇ ਮੁਕੱਦਮਿਆਂ ਤੇ ਸਾਜ਼ਿਸ਼ਾਂ ਦਾ ਅੰਤ ਹਮੇਸ਼ਾਂ ਸੱਚ ਦੀ ਜਿੱਤ ਨਾਲ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਨਿਆਂਪਾਲਿਕਾ ’ਤੇ ਪੂਰਾ ਅਤੇ ਅਟੁੱਟ ਵਿਸ਼ਵਾਸ ਹੈ। ਉਨ੍ਹਾਂ ਆਪਣੇ ਸੰਦੇਸ਼ ਦੇ ਅੰਤ ’ਚ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਵੀ ਲਿਖਿਆ।

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਲੋਕਾਂ ਨੂੰ ਗ੍ਰਿਫ਼ਤਾਰ ਕਰਨ ’ਚ ਹੀ ਦਿਲਚਸਪੀ, ਦੇਸ਼ ਚਲਾਉਣ ਵਿਚ ਨਹੀਂ- ਕੇਜਰੀਵਾਲ ਅਗਲੀ ਖ਼ਬਰ ਨੀਟ ਯੂ.ਜੀ. ਪ੍ਰੀਖਿਆ ਨੂੰ ਕੰਪਿਊਟਰ-ਅਧਾਰਤ ਬਣਾਉਣ ਦੀ ਤਿਆਰੀ ਸ਼ੁਰੂ
Ad Position 24