04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ,3 ਸਤੰਬਰ (ਜਗਤਾਰ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਤੇ ਦਿੱਲੀ ਦੇ ਸਾਬਕਾ ਜਲ ਮੰਤਰੀ ਸਤੇਂਦਰ ਜੈਨ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ।ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਨੇ ...

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

ਨਵੀਂ ਦਿੱਲੀ,3 ਸਤੰਬਰ (ਜਗਤਾਰ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਤੇ ਦਿੱਲੀ ਦੇ ਸਾਬਕਾ ਜਲ ਮੰਤਰੀ ਸਤੇਂਦਰ ਜੈਨ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ।ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਨੇ ਦਿੱਲੀ ਜਲ ਬੋਰਡ ਦੇ ਐੱਸ.ਟੀ.ਪੀ. ਪ੍ਰਾਜੈਕਟਸ ਦੀ ਟੈਂਡਰ ਪ੍ਰਕਿਰਿਆ ’ਚ ਗੜਬੜੀਆਂ ਨਾਲ ਜੁੜੇ ਮਾਮਲੇ ’ਚ ਸਤਿੰਦਰ ਜੈਨ ਨੂੰ ਜ਼ਮਾਨਤ ਦੇ ਦਿੱਤੀ ਹੈ । ਸਤਿੰਦਰ ਜੈਨ ਨੂੰ 18 ਅਗਸਤ ਨੂੰ ਟੈਂਡਰ ਪ੍ਰਕਿਰਿਆ ਵਿਚ ਗੜਬੜੀਆਂ ਦੇ ਸਿਲਸਿਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਵੀਰਵਾਰ ਨੂੰ ਅਦਾਲਤ ਦੇ ਜ਼ਮਾਨਤ ਆਦੇਸ਼ ਤੋਂ ਬਾਅਦ ਸਤਿੰਦਰ ਜੈਨ ਨੂੰ ਇਸ ਮਾਮਲੇ ਵਿਚ ਤਤਕਾਲ ਰਾਹਤ ਤਾਂ ਮਿਲ ਗਈ ਹੈ ਪਰ ਮਾਮਲੇ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਅੱਗੇ ਜਾਰੀ ਰਹੇਗੀ। ਸੁਣਵਾਈ ਦੇ ਦੌਰਾਨ ਸਤਿੰਦਰ ਜੈਨ ਵਲੋਂ ਪੇਸ਼ ਵਕੀਲ ਐਨ. ਹਰਿਹਰਨ ਨੇ ਦਲੀਲ ਰੱਖਦੇ ਹੋਏ ਕਿਹਾ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਮਾਮਲਾ ਦਰਜ ਹੋਣ ਦੇ 27 ਮਹੀਨੇ ਬਾਅਦ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਸਿਰਫ਼ ਇਕ ਵਾਰੀ ਪੁੱਛਗਿੱਛ ਲਈ ਬੁਲਾਇਆ ਗਿਆ ਅਤੇ ਜਦੋਂ ਦੁਬਾਰਾ ਬੁਲਾਇਆ ਗਿਆ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਸਤਿੰਦਰ ਜੈਨ ਦੇ ਵਕੀਲ ਨੇ ਕਿਹਾ ਕਿ ਮਾਮਲੇ ਦੀ ਸਾਰੀ ਦਸਤਾਵੇਜ਼ੀ ਸਮਗਰੀ ਪਹਿਲਾਂ ਹੀ ਜਾਂਚ ਏਜੰਸੀਆਂ ਦੁਆਰਾ ਕਬਜ਼ੇ ਵਿਚ ਲਈ ਜਾ ਚੁੱਕੀ ਹੈ।

Ad Position 22
No active advertisement
ਪਿਛਲੀ ਖ਼ਬਰ ਚੈਟ ਜੀ. ਪੀ. ਟੀ., ਕਲਾਊਡ ਭਾਰਤ ਸਣੇ ਵਿਸ਼ਵ ਭਰ ’ਚ ਡਾਊਨ ਅਗਲੀ ਖ਼ਬਰ ਕੇਂਦਰ ਦੀ ਲੋਕਾਂ ਨੂੰ ਗ੍ਰਿਫ਼ਤਾਰ ਕਰਨ ’ਚ ਹੀ ਦਿਲਚਸਪੀ, ਦੇਸ਼ ਚਲਾਉਣ ਵਿਚ ਨਹੀਂ- ਕੇਜਰੀਵਾਲ
Ad Position 24