09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬੰਗਲਾਦੇਸ਼ ਦੇ ਰਾਸ਼ਟਰਪਤੀ ਵਲੋਂ ਗੱਲਬਾਤ ਰਾਹੀਂ ਭਾਰਤ ਨਾਲ ਲੰਬਿਤ ਮੁੱਦਿਆਂ ਨੂੰ ਜਲਦ ਹੱਲ ਕਰਨ ਦੀ ਅਪੀਲ

ਢਾਕਾ, 8 ਸਤੰਬਰ (ਪੀ.ਟੀ.ਆਈ.)-ਬੰਗਲਾਦੇਸ਼ ਦੇ ਰਾਸ਼ਟਰਪਤੀ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ ਨੇ ਭਾਰਤ ਨਾਲ ਲੰਬਿਤ ਮੁੱਦਿਆਂ ਨੂੰ ਵਿਚਾਰ-ਵਟਾਂਦਰੇ ਰਾਹੀਂ ਜਲਦੀ ਹੱਲ ਕਰਨ ਦੀ ਅਪੀਲ ਕੀਤੀ ਤਾਂ ਜੋ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ, ਜਦੋਂ ....

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਢਾਕਾ, 8 ਸਤੰਬਰ (ਪੀ.ਟੀ.ਆਈ.)-ਬੰਗਲਾਦੇਸ਼ ਦੇ ਰਾਸ਼ਟਰਪਤੀ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ ਨੇ ਭਾਰਤ ਨਾਲ ਲੰਬਿਤ ਮੁੱਦਿਆਂ ਨੂੰ ਵਿਚਾਰ-ਵਟਾਂਦਰੇ ਰਾਹੀਂ ਜਲਦੀ ਹੱਲ ਕਰਨ ਦੀ ਅਪੀਲ ਕੀਤੀ ਤਾਂ ਜੋ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ, ਜਦੋਂ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਤ੍ਰਿਵੇਦੀ ਨੇ ਉਨ੍ਹਾਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਦੀ ਸੱਤਾਧਾਰੀ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਸਕੱਤਰ ਜਨਰਲ ਆਲਮਗੀਰ ਨੇ 21 ਅਗਸਤ ਨੂੰ 23ਵੇਂ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਿਆ। ਬੰਗਭਵਨ ਦੇ ਅਧਿਕਾਰੀਆਂ ਮੁਤਾਬਕ, ਤ੍ਰਿਵੇਦੀ ਉਨ੍ਹਾਂ ਨਾਲ ਮੁਲਾਕਾਤ ਅਤੇ ਵਧਾਈ ਦੇਣ ਵਾਲੇ ਪਹਿਲੇ ਵਿਦੇਸ਼ੀ ਦੂਤ ਸਨ।ਹਾਈ ਕਮਿਸ਼ਨਰ ਤ੍ਰਿਵੇਦੀ ਨੇ ਬੰਗਭਵਨ ਵਿਖੇ ਰਾਸ਼ਟਰਪਤੀ ਆਲਮਗੀਰ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।

Ad Position 22
No active advertisement
ਪਿਛਲੀ ਖ਼ਬਰ ਰਾਘਵ ਚੱਢਾ ਦਾ ਨਾਂਅ ਦਿੱਲੀ ਦੀ ਵੋਟਰ ਸੂਚੀ ’ਚ ਕੀਤਾ ਗਿਆ ਸ਼ਾਮਿਲ ਅਗਲੀ ਖ਼ਬਰ ਰਾਹੁਲ ਗਾਂਧੀ ਨੂੰ ਲੈ ਕੇ ਆ ਰਹੀ ਉਡਾਣ ਲਖਨਊ ਵਿਚ ਦੂਸਰੀ ਕੋਸ਼ਿਸ਼ ’ਚ ਸੁਰੱਖਿਅਤ ਉੱਤਰੀ
Ad Position 24