ਚੰਡੀਗੜ੍ਹ, 15 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਵਲੋਂ ਅੱਜ ਪਾਰਟੀ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਵਿਚ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਸਚਿਨ ਪਾਇਲਟ ਵਲੋਂ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਚ ਪੰਜਾਬ ਸਰਕਾਰ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਨਿਸ਼ਾਨੇ ’ਤੇ ਲਿਆ ਗਿਆ ਪਰ ਇਸੇ ਦੌਰਾਨ ਪੱਤਰਕਾਰਾਂ ਵਲੋਂ ਸਚਿਨ ਪਾਇਲਟ ਤੋਂ 1984 ਸਿੱਖ ਨਸਲਕੁਸ਼ੀ ਮਾਮਲੇ ਵਿਚ ਕੀਤੇ ਸਵਾਲਾਂ ਦੇ ਜਵਾਬ ਤੋਂ ਉਹ ਟਾਲ਼ਾ ਵੱਟਦੇ ਨਜ਼ਰ ਆਏ, ਜਿਸ ਮਗਰੋਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਚਿਨ ਪਾਇਲਟ ਨੂੰ ਨਿਸ਼ਾਨੇ ’ਤੇ ਲੈ ਲਿਆ। ਹਰਪਾਲ ਸਿੰਘ ਚੀਮਾ ਨੇ ਇਸ ਮਾਮਲੇ ਵਿਚ ਸਚਿਨ ਪਾਇਲਟ ਵਲੋਂ ਜਵਾਬ ਨਾ ਦੇਣ ’ਤੇ ਸਵਾਲ ਖੜੇ ਕੀਤੇ ਹਨ । ਉਨ੍ਹਾਂ ਆਪਣੇ ਟਵਿਟਰ ਖਾਤੇ ਉੱਤੇ ਸਚਿਨ ਪਾਇਲਟ ਦੀ ਵੀਡੀਓ ਸਾਂਝੀ ਕਰਦੇ ਹੋਏ ਲਿਖਿਆ ਕਿ ‘1984 ਦੇ ਸਿੱਖ ਕਤਲੇਆਮ ਬਾਰੇ ਕਾਂਗਰਸ ਅੱਜ ਵੀ ਜਵਾਬ ਦੇਣ ਤੋਂ ਇਨਕਾਰੀ ਕਿਉਂ ਹੈ ? ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਨੂੰ ਇਸ ਸਬੰਧੀ ਜਵਾਬ ਦੇਣਾ ਚਾਹੀਦਾ ਸੀ ਕਿ ਕਾਂਗਰਸ ਪਾਰਟੀ ਵਿਚ 1984 ਬਾਰੇ ਖੌਫ ਕਿਉਂ ਹੈ ?
1984 ਦੇ ਸਿੱਖ ਕਤਲੇਆਮ ਬਾਰੇ ਕਾਂਗਰਸ ਅੱਜ ਵੀ ਜਵਾਬ ਦੇਣ ਤੋਂ ਇਨਕਾਰੀ ਕਿਉਂ-ਚੀਮਾ
ਚੰਡੀਗੜ੍ਹ, 15 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਵਲੋਂ ਅੱਜ ਪਾਰਟੀ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਵਿਚ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਸਚਿਨ ਪਾਇਲਟ ਵਲੋਂ ਗੁਲਜ਼ਾਰ ਸਿੰਘ ਦੀ ਮੌਤ ਦੇ ...
ਅਜੀਤ ਡੈਸਕ
16-09-2026