ਗੁਰੂਗ੍ਰਾਮ, 15 ਸਤੰਬਰ (ਏਜੰਸੀ)-ਔਰਤ ਬਾਈਕਰ ਨੂੰ ਟੱਕਰ ਮਾਰਨ ਵਾਲੇ ਮੁਲਜ਼ਮ ਕਾਰ ਚਾਲਕ ਕਲਿਆਣ ਬੈਂਸਲਾ ਨੂੰ ਪੁਲਿਸ ਨੇ ਮੰਗਲਵਾਰ ਨੂੰ ਰਾਜਸਥਾਨ ਦੇ ਰਾਜਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਉਸ ਦੀ ਤੇਜ਼ ਰਫ਼ਤਾਰ ਕਾਰ ਨਾਲ ਔਰਤ ਦੀ ਬਾਈਕ ਨੂੰ ਟੱਕਰ ਮਾਰਨ ਤੋਂ ਦੋ ਦਿਨ ਬਾਅਦ ਹੋਈ ਹੈ, ਜਿਸ ਕਾਰਨ ਔਰਤ ਸੜਕ ’ਤੇ ਜਾ ਡਿੱਗੀ ਸੀ। ਬਾਈਕਰ ਸ਼ਿਵਾਨੀ ਚੌਹਾਨ, ਜੋ ਆਪਣੀ ਪਛਾਣ ‘ਸੀਆ’ ਵਜੋਂ ਦੱਸਦੀ ਹੈ, ਨੇ ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਇਕ ਨਵੀਂ ਵੀਡੀਓ ਜਾਰੀ ਕਰਕੇ ਬੈਂਸਲਾ ’ਤੇ ਗੰਭੀਰ ਦੋਸ਼ ਲਾਏ ਸਨ। ਇਸ ਤੋਂ ਬਾਅਦ ਗੁਰੂਗ੍ਰਾਮ ਪੁਲਿਸ ਨੇ ਮਾਮਲੇ ’ਚ ਇਰਾਦਾ-ਏ-ਕਤਲ ਦੀ ਧਾਰਾ (ਭਾਰਤੀ ਨਿਆਂ ਸੰਹਿਤਾ ਦੀ ਧਾਰਾ 109) ਜੋੜ ਦਿੱਤੀ ਹੈ, ਜਿਸ ’ਚ 10 ਸਾਲ ਤੱਕ ਦੀ ਕੈਦ ਦੀ ਸਜ਼ਾ ਦੀ ਵਿਵਸਥਾ ਹੈ। ਮਾਮਲੇ ’ਤੇ ਸਵੈ-ਨੋਟਿਸ ਲੈਂਦਿਆਂ ਗੁਰੂਗ੍ਰਾਮ ਪੁਲਿਸ ਨੇ ਪਹਿਲਾਂ ਸੈਕਟਰ-56 ਥਾਣੇ ’ਚ ਮਾਮਲਾ ਦਰਜ ਕੀਤਾ ਸੀ। ਏ.ਸੀ.ਪੀ. (ਹੈੱਡਕੁਆਰਟਰ) ਅਭਿਲਾਖ ਜੋਸ਼ੀ ਅਨੁਸਾਰ ਮੁਲਜ਼ਮ ਚਾਲਕ ਖ਼ਿਲਾਫ਼ ਬੀ.ਐੱਨ.ਐੱਸ. ਦੀ ਧਾਰਾ 281 (ਲਾਪਰਵਾਹੀ ਨਾਲ ਗੱਡੀ ਚਲਾਉਣਾ) ਤੇ ਧਾਰਾ 125 (ਸੱਟ ਪਹੁੰਚਾਉਣਾ) ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਸੀ।
ਮਹਿਲਾ ਬਾਈਕਰ ਨੂੰ ਟੱਕਰ ਮਾਰਨ ਵਾਲਾ ਮੁਲਜ਼ਮ ਰਾਜਸਥਾਨ ਤੋਂ ਗ੍ਰਿਫ਼ਤਾਰ
ਗੁਰੂਗ੍ਰਾਮ, 15 ਸਤੰਬਰ (ਏਜੰਸੀ)-ਔਰਤ ਬਾਈਕਰ ਨੂੰ ਟੱਕਰ ਮਾਰਨ ਵਾਲੇ ਮੁਲਜ਼ਮ ਕਾਰ ਚਾਲਕ ਕਲਿਆਣ ਬੈਂਸਲਾ ਨੂੰ ਪੁਲਿਸ ਨੇ ਮੰਗਲਵਾਰ ਨੂੰ ਰਾਜਸਥਾਨ ਦੇ ਰਾਜਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਉਸ ਦੀ ਤੇਜ਼ ਰਫ਼ਤਾਰ ਕਾਰ ਨਾਲ ਔਰਤ ਦੀ ...
ਅਜੀਤ ਡੈਸਕ
16-09-2026