21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਅੰਮ੍ਰਿਤਪਾਲ ਜੇਲ੍ਹ ਤੋਂ ਚੋਣ ਜਿੱਤ ਸਕਦਾ ਹੈ ਤਾਂ ਕਾਂਗਰਸੀ ਉਮੀਦਵਾਰ ਕਿਉਂ ਨਹੀਂ-ਮਹੂਆ ਮੋਇਤਰਾ

ਕੋਲਕਾਤਾ, 20 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)-ਨੰਦੀਗ੍ਰਾਮ ਦੀ ਜ਼ਿਮਨੀ ਚੋਣ ਲਈ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਇਸ ਸੀਟ ’ਤੇ ਕਾਂਗਰਸ ਨੂੰ ਹਮਾਇਤ ਦੇਣ ਦੇ ਫੈਸਲੇ ਤੋਂ ਬਾਅਦ ਕਾਂਗਰਸ ਅਤੇ ਮਮਤਾ ਗਠਜੋੜ ਨੂੰ ਮਜਬੂਤ ਬਣਾਉਣ ਦੀ ਕੋਸ਼ਿਸ਼ ਕੀਤੀ ...

Ad Position 21
No active advertisement
ਅਜੀਤ ਡੈਸਕ 21-09-2026

ਕੋਲਕਾਤਾ, 20 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)-ਨੰਦੀਗ੍ਰਾਮ ਦੀ ਜ਼ਿਮਨੀ ਚੋਣ ਲਈ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਇਸ ਸੀਟ ’ਤੇ ਕਾਂਗਰਸ ਨੂੰ ਹਮਾਇਤ ਦੇਣ ਦੇ ਫੈਸਲੇ ਤੋਂ ਬਾਅਦ ਕਾਂਗਰਸ ਅਤੇ ਮਮਤਾ ਗਠਜੋੜ ਨੂੰ ਮਜਬੂਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਂਗਰਸ ਨੇ ਸਾਫ਼ ਕਿਹਾ ਹੈ ਕਿ ਉਹ ਤ੍ਰਿਣਮੂਲ ਕਾਂਗਰਸ ਦਾ ਚੋਣ ਨਿਸ਼ਾਨ ਤੇ ਪਾਰਟੀ ਦਾ ਨਾਂਅ ਫ੍ਰੀਜ ਕੀਤੇ ਜਾਣ ਦੇ ਮੁੱਦੇ ’ਤੇ ਮਮਤਾ ਦੀ ਹਮਾਇਤ ਕਰਦੇ ਹਨ। ਕਾਂਗਰਸ ਨੇ ਨੰਦੀਗ੍ਰਾਮ ਸੀਟ ਜੇਲ੍ਹ ਤੋਂ ਲੜਨ ਦਾ ਐਲਾਨ ਕੀਤਾ ਹੈ। ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ਦਾ ਕਹਿਣਾ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ (ਸੰਸਦ ਮੈਂਬਰ ਖਡੂਰ ਸਾਹਿਬ, ਪੰਜਾਬ) ਜੇਲ੍ਹ ’ਚ ਰਹਿ ਕੇ ਚੋਣ ਜਿੱਤ ਸਕਦੇ ਹਨ ਤਾਂ ਕਾਂਗਰਸੀ ਉਮੀਦਵਾਰ ਵੀ ਚੋਣ ਜਿੱਤ ਸਕਦਾ ਹੈ। ਨੰਦੀਗ੍ਰਾਮ ਤੋਂ ਤ੍ਰਿਣਮੂਲ ਉਮੀਦਵਾਰ ਵਲੋਂ ਨਾਂਅ ਵਾਪਸ ਲੈਣ ਦਾ ਐਲਾਨ ਕਰਨ ਤੋਂ ਬਾਅਦ ਮਮਤਾ ਬੈਨਰਜੀ ਵਲੋਂ ਕਾਂਗਰਸੀ ਉਮੀਦਵਾਰ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਕਾਂਗਰਸੀ ਉਮੀਦਵਾਰ ਨੂੰ 19 ਸਾਲ ਪੁਰਾਣੇ ਇਕ ਮਾਮਲੇ ’ਚ ਗ੍ਰਿਫ਼ਤਾਰ ਕਰ ਲਿਆ। 

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ ਦਿਹਾਂਤ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਰਾਹੁਲ ਗਾਂਧੀ ਤੇ ਹੋਰਾਂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਰਾਹੁਲ ਗਾਂਧੀ ਦੇ ਇੰਦੌਰ ਦੇ ਪ੍ਰੋਗਰਾਮ ’ਤੇ ਭਾਜਪਾ ਅਤੇ ਕਾਂਗਰਸ ਦਰਮਿਆਨ ਤਿੱਖੀ ਸ਼ਬਦੀ ਜੰਗ ਪ੍ਰੋਗਰਾਮ ’ਚ ਪ੍ਰਧਾਨ ਮੰਤਰੀ...
Ad Position 24