23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਯੂ.ਪੀ.ਆਈ. ਲੈਣ-ਦੇਣ ’ਤੇ ਐਮ. ਡੀ. ਆਰ. ਦਾ ਬੋਝ ਗਾਹਕਾਂ ’ਤੇ ਨਹੀਂ ਪਵੇਗਾ-ਵਿੱਤ ਮੰਤਰੀ

ਨਵੀਂ ਦਿੱਲੀ, 22 ਸਤੰਬਰ (ਉਪਮਾ ਡਾਗਾ ਪਾਰਥ)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਪੱਸ਼ਟ ਕੀਤਾ ਹੈ ਕਿ ਯੂ. ਪੀ. ਆਈ. ਲੈਣ-ਦੇਣ ’ਤੇ ਲਾਗੂ ਕੀਤੇ ਜਾ ਰਹੇ ਐਮ.ਡੀ.ਆਰ. ਦਾ ਬੋਝ ਸਿੱਧੇ ਤੌਰ ’ਤੇ ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ। ਉਨ੍ਹਾਂ ਮੁਤਾਬਕ ₹2,000 ...

Ad Position 21
No active advertisement
ਅਜੀਤ ਡੈਸਕ 23-09-2026

ਨਵੀਂ ਦਿੱਲੀ, 22 ਸਤੰਬਰ (ਉਪਮਾ ਡਾਗਾ ਪਾਰਥ)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਪੱਸ਼ਟ ਕੀਤਾ ਹੈ ਕਿ ਯੂ. ਪੀ. ਆਈ. ਲੈਣ-ਦੇਣ ’ਤੇ ਲਾਗੂ ਕੀਤੇ ਜਾ ਰਹੇ ਐਮ.ਡੀ.ਆਰ. ਦਾ ਬੋਝ ਸਿੱਧੇ ਤੌਰ ’ਤੇ ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ। ਉਨ੍ਹਾਂ ਮੁਤਾਬਕ ₹2,000 ਤੱਕ ਦੇ ਵਪਾਰੀ ਯੂ.ਪੀ.ਆਈ. ਲੈਣ-ਦੇਣ ’ਤੇ ਐਮ.ਡੀ.ਆਰ. ਨਹੀਂ ਲੱਗੇਗਾ ਜਦਕਿ ਨਿਰਧਾਰਤ ₹2,000 ਤੋਂ ਵੱਧ ਦੇ ਵਪਾਰੀ ਲੈਣ-ਦੇਣ ’ਤੇ ਨਵਾਂ ਐਮ.ਡੀ.ਆਰ. ਢਾਂਚਾ ਲਾਗੂ ਹੋਵੇਗਾ। ਵਿੱਤ ਮੰਤਰਾਲੇ ਨੇ ਪਹਿਲਾਂ ਕਿਹਾ ਸੀ ਕਿ ਵਿਅਕਤੀ ਤੋਂ ਵਿਅਕਤੀ (ਪੀ2ਪੀ) ਯੂ.ਪੀ.ਆਈ. ਲੈਣ-ਦੇਣ ਪੂਰੀ ਤਰ੍ਹਾਂ ਮੁਫ਼ਤ ਰਹੇਗਾ। ਇਸ ਤੋਂ ਇਲਾਵਾ ₹2,000 ਤੱਕ ਦੇ ਵਪਾਰੀ ਭੁਗਤਾਨ ਤੇ ਜ਼ੀਰੋ-ਐਮ.ਡੀ.ਆਰ. ਦੇ ਦਾਇਰੇ ਵਾਲੇ ਛੋਟੇ ਵਪਾਰੀਆਂ ਦੇ ਲੈਣ-ਦੇਣ ਵੀ ਮੁਫ਼ਤ ਰਹਿਣਗੇ। ਮੰਤਰਾਲੇ ਅਨੁਸਾਰ ਇਸ ਕਾਰਨ ਲਗਭਗ 96 ਫ਼ੀਸਦੀ ਪੀ2ਐਮ ਲੈਣ-ਦੇਣ ਪ੍ਰਭਾਵਿਤ ਨਹੀਂ ਹੋਣਗੇ। ਮੰਤਰਾਲੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਐਮ.ਡੀ.ਆਰ. ਨਾ ਤਾਂ ਟੈਕਸ ਹੈ ਤੇ ਨਾ ਹੀ ਸਰਕਾਰ ਜਾਂ ਐਨ. ਪੀ. ਸੀ. ਆਈ. ਵਲੋਂ ਵਸੂਲਿਆ ਜਾਣ ਵਾਲਾ ਚਾਰਜ ਹੈ। ਇਹ ਭੁਗਤਾਨ ਪ੍ਰਣਾਲੀ ਨਾਲ ਜੁੜੇ ਬੈਂਕਾਂ ਤੇ ਐਪ ਪ੍ਰਦਾਤਾਵਾਂ ਸਮੇਤ ਵੱਖ-ਵੱਖ ਹਿੱਸੇਦਾਰਾਂ ਵਿਚਕਾਰ ਵੰਡਿਆ ਜਾਂਦਾ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ ਨੇ ਏਸ਼ਿਆਈ ਖੇਡਾਂ ’ਚ ਜਿੱਤਿਆ ਪਹਿਲਾ ਸੋਨ ਤਗਮਾ ਮਹਿਲਾ ਕ੍ਰਿਕਟ ਟੀਮ ਨੇ ਸ੍ਰੀਲੰਕਾ ਨੂੰ 147 ਦੌੜਾਂ ਨਾਲ ਹਰਾਇਆ ਅਗਲੀ ਖ਼ਬਰ ਸੰਯੁਕਤ ਰਾਸ਼ਟਰ ’ਚ ਟਰੰਪ ਨੇ ਈਰਾਨ ਵਿਰੁੱਧ ਜੰਗ ਦੇ ਆਪਣੇ ਫ਼ੈਸਲੇ ਦਾ ਕੀਤਾ ਬਚਾਅ
Ad Position 24