ਦੁਬਈ, 23 ਸਤੰਬਰ (ਪੀ.ਟੀ.ਆਈ)-ਭਾਰਤ ਵੱਲ ਜਾ ਰਹੇ ਮਾਲਵਾਹਕ ਜਹਾਜ਼ ’ਤੇ ਹੋਏ ਹਮਲੇ ਵਿਚ ਇੱਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਹੈ। ਓਮਾਨ ਸਥਿਤ ਭਾਰਤੀ ਦੂਤਘਰ ਨੇ ਬੁੱਧਵਾਰ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ। ਦੂਤਘਰ ਨੇ ਦੱਸਿਆ ਕਿ ਉਹ ਹਮਲੇ ਦੀ ਸਥਿਤੀ ’ਤੇ ਨੇੜਿਓ ਨਜ਼ਰ ਰੱਖ ਰਿਹਾ ਹੈ ਅਤੇ ਜਹਾਜ਼ ’ਤੇ ਸਵਾਰ ਚਾਲਕ ਦਲ ਦੇ ਸਾਰੇ ਮੈਂਬਰਾਂ ਦੀ ਸੁਰੱਖਿਆ ਨੂੰ ਲੈ ਕੇ ਓਮਾਨ ਦੇ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ’ਚ ਹੈ। ਜਹਾਜ਼ ’ਤੇ 19 ਭਾਰਤੀ ਨਾਗਰਿਕਾਂ ਸਮੇਤ ਹੋਰ ਮੈਂਬਰ ਸਵਾਰ ਸਨ। ਭਾਰਤੀ ਮਿਸ਼ਨ ਨੇ ਕਿਹਾ ਕਿ ਅਸੀਂ ਇਸ ਹਮਲੇ ਵਿਚ ਇੱਕ ਭਾਰਤੀ ਨਾਗਰਿਕ ਦੀ ਮੌਤ ਨਾਲ ਬੇਹੱਦ ਦੁਖੀ ਹਾਂ। ਮ੍ਰਿਤਕ ਦੇ ਪਰਿਵਾਰ ਪ੍ਰਤੀ ਸਾਡੀ ਦਿਲੋਂ ਹਮਦਰਦੀ ਹੈ। ਹਮਲਾ ਕਿਸ ਵਲੋਂ ਕੀਤਾ ਗਿਆ, ਇਸ ਬਾਰੇ ਅਜੇ ਤੱਕ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਓਮਾਨ ’ਚ ਜਹਾਜ਼ ’ਤੇ ਹੋਏ ਹਮਲੇ ’ਚ ਭਾਰਤੀ ਨਾਗਰਿਕ ਦੀ ਮੌਤ
ਦੁਬਈ, 23 ਸਤੰਬਰ (ਪੀ.ਟੀ.ਆਈ)-ਭਾਰਤ ਵੱਲ ਜਾ ਰਹੇ ਮਾਲਵਾਹਕ ਜਹਾਜ਼ ’ਤੇ ਹੋਏ ਹਮਲੇ ਵਿਚ ਇੱਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਹੈ। ਓਮਾਨ ਸਥਿਤ ਭਾਰਤੀ ਦੂਤਘਰ ਨੇ ਬੁੱਧਵਾਰ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ। ਦੂਤਘਰ ਨੇ ਦੱਸਿਆ ਕਿ ਉਹ ਹਮਲੇ ਦੀ ....
ਅਜੀਤ ਡੈਸਕ
24-09-2026