24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਜਪਾ ਵੋਟਾਂ ਦੀ ਚੋਰੀ ਕਰ ਕੇ ਜਿੱਤ ਰਹੀ ਹੈ ਚੋਣਾਂ-ਕੇਜਰੀਵਾਲ

ਨਵੀਂ ਦਿੱਲੀ, 23 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਵੋਟਾਂ ਦੀ ਚੋਰੀ ਕਰਕੇ ਚੋਣਾਂ ਜਿੱਤ ਰਹੀ ਹੈ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਇਸ ਵੋਟ ਚੋਰੀ ਦੇ ਸਰਗਨਾ ਹਨ। ਉਨ੍ਹਾਂ ਮੰਗ ਕੀਤੀ ਕਿ ...

Ad Position 21
No active advertisement
ਅਜੀਤ ਡੈਸਕ 24-09-2026

ਨਵੀਂ ਦਿੱਲੀ, 23 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਵੋਟਾਂ ਦੀ ਚੋਰੀ ਕਰਕੇ ਚੋਣਾਂ ਜਿੱਤ ਰਹੀ ਹੈ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਇਸ ਵੋਟ ਚੋਰੀ ਦੇ ਸਰਗਨਾ ਹਨ। ਉਨ੍ਹਾਂ ਮੰਗ ਕੀਤੀ ਕਿ ਗਿਆਨੇਸ਼ ਕੁਮਾਰ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਖ਼ਿਲਾਫ਼ ਦੇਸ਼ਧ੍ਰੋਹ ਦਾ ਮਾਮਲਾ ਚਲਾਇਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਮਨਜ਼ੂਰੀ ਤੋਂ ਬਿਨ੍ਹਾਂ ਚੱਲ ਰਹੀ ਐਸ.ਆਈ.ਆਰ. ਪ੍ਰਕਿਰਿਆ ਗੈਰ-ਕਾਨੂੰਨੀ ਹੈ। ਇਸ ਪ੍ਰਕਿਰਿਆ ਨੂੰ ਰੱਦ ਕਰਕੇ ਤਿੰਨ ਸਾਲ ਪੁਰਾਣੀ ਵੋਟਰ ਸੂਚੀ ਨੂੰ ਬਹਾਲ ਕੀਤਾ ਜਾਵੇ। ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨਾਲ ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਤੱਕ ਦੇਸ਼ ’ਚ ਲੋਕ ਸੁਣਦੇ ਸਨ ਕਿ ਮੋਦੀ ਜੀ ਅਤੇ ਅਮਿਤ ਸ਼ਾਹ ਵੋਟਾਂ ਦੀ ਚੋਰੀ ਕਰਕੇ ਇੱਕ ਤੋਂ ਬਾਅਦ ਇੱਕ ਚੋਣਾਂ ਜਿੱਤਦੇ ਜਾ ਰਹੇ ਹਨ। ਅੱਜ ‘ਇੰਡੀਅਨ ਐਕਸਪ੍ਰੈਸ’ ਦੀ ਖ਼ਬਰ ਨੇ ਸਾਬਤ ਕਰ ਦਿੱਤਾ ਹੈ ਕਿ ਅਸਲ ਵਿਚ ਇਹ ਲੋਕ ਚੋਣਾਂ ਦੀ ਚੋਰੀ ਕਰ ਰਹੇ ਹਨ। ਇਹ ਵੋਟਾਂ ਦੀ ਚੋਰੀ ਕਰ ਰਹੇ ਹਨ ਅਤੇ ਬਹੁਤ ਵੱਡਾ ਵੋਟਾਂ ਦਾ ਘੁਟਾਲਾ ਕਰਕੇ ਚੋਣਾਂ ਜਿੱਤਦੇ ਜਾ ਰਹੇ ਹਨ। ਇਸ ਵੋਟ ਚੋਰੀ ਦੇ ਸਰਗਨਾ ਗਿਆਨੇਸ਼ ਕੁਮਾਰ ਹਨ। ਉਨ੍ਹਾਂ ਮੰਗ ਕੀਤੀ ਕਿ ਗਿਆਨੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਉਨ੍ਹਾਂ ’ਤੇ ਕੇਸ ਚਲਾਇਆ ਜਾਵੇ ਅਤੇ ਪਿਛਲੇ ਕੁਝ ਸਾਲਾਂ ਵਿਚ ਦਿੱਲੀ, ਮਹਾਰਾਸ਼ਟਰ, ਬਿਹਾਰ, ਪੱਛਮੀ ਬੰਗਾਲ, ਹਰਿਆਣਾ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ’ਚ ਜਿੰਨੀਆਂ ਵੀ ਚੋਣਾਂ ਹੋਈਆਂ ਹਨ, ਇਹ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਗਿਆਨੇਸ਼ ਕੁਮਾਰ ਪਿਛਲੇ ਕੁਝ ਸਾਲਾਂ ਤੋਂ ਇਕੱਲੇ ਚੋਣ ਕਮਿਸ਼ਨ ਚਲਾ ਰਹੇ ਹਨ। ਐਸ.ਆਈ.ਆਰ. ਜ਼ਰੀਏ 30 ਰਾਜਾਂ ਦੇ ਅੰਦਰ 13 ਕਰੋੜ ਤੋਂ ਵੱਧ ਲੋਕਾਂ ਦੇ ਨਾਂਅ ਡਿਲੀਟ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਐਸ.ਆਈ.ਆਰ.ਗੈਰ-ਕਾਨੂੰਨੀ ਹੈ ਕਿਉਂਕਿ ਉਸ ਨੂੰ ਚੋਣ ਕਮਿਸ਼ਨ ਨੇ ਅਧਿਕਾਰਤ ਤੌਰ ’ਤੇ ਮਨਜ਼ੂਰ ਨਹੀਂ ਕੀਤਾ ਹੈ। ਐਸ.ਆਈ.ਆਰ. ਨੂੰ ਰੱਦ ਕੀਤਾ ਜਾਵੇ। ਦਿੱਲੀ ’ਚ ਬੈਠੇ ਕੁਝ ਲੋਕਾਂ ਕੋਲ ਪੂਰੇ ਦੇਸ਼ ਦੀਆਂ ਵੋਟਰ ਸੂਚੀਆਂ ਦੀ ਪਹੁੰਚ ਹੈ। ਇਸ ਦਾ ਮਤਲਬ ਉਹ ਪੂਰੇ ਦੇਸ਼ ’ਚ ਜਿਸ ਦੀ ਮਰਜ਼ੀ ਵੋਟ ਕਟਵਾ ਰਹੇ ਹਨ ਅਤੇ ਜਿਸ ਦੀ ਮਰਜ਼ੀ ਵੋਟ ਜੁੜਵਾ ਰਹੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦ ਭਾਰਤ ਦਾ ਇਹ ਸਭ ਤੋਂ ਵੱਡਾ ਘੁਟਾਲਾ ਹੈ ਅਤੇ ਇਹ ਸਾਡੇ ਦੇਸ਼ ਦੀਆਂ ਜੜ੍ਹਾਂ ਨੂੰ ਹਿਲਾਉਣ ਵਾਲੀ ਗੱਲ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਵਲੋਂ ਚਾਵਲਾ ਮਾਮਲੇ ਦੀ ਉੱਚ-ਪੱਧਰੀ ਜਾਂਚ ਲਈ ਮੁੱਖ ਮੰਤਰੀ ਨਾਲ ਮੁਲਾਕਾਤ ਅਗਲੀ ਖ਼ਬਰ ਜਸਟਿਸ ਯਸ਼ਵੰਤ ਵਰਮਾ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ’ਚ ਪੇਸ਼
Ad Position 24