24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਵਲੋਂ ਚਾਵਲਾ ਮਾਮਲੇ ਦੀ ਉੱਚ-ਪੱਧਰੀ ਜਾਂਚ ਲਈ ਮੁੱਖ ਮੰਤਰੀ ਨਾਲ ਮੁਲਾਕਾਤ

ਐਸ.ਆਈ.ਟੀ. ਗਠਿਤ ਕਰ ਕੇ 15 ਦਿਨਾਂ ’ਚ ਜਾਂਚ ਮੁਕੰਮਲ ਕਰਨ ਦੀ ਮੰਗ ਪ੍ਰੋ. ਅਵਤਾਰ ਸਿੰਘ ਚੰਡੀਗੜ੍ਹ, 23 ਸਤੰਬਰ-ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਐਫ਼.ਆਈ.ਆਰ. ਤੇ ਇਸ ਤੋਂ ਬਾਅਦ ਸਾਹਮਣੇ ਆਏ ਘਟਨਾਕ੍ਰਮ ਦੀ ਉੱਚ-ਪੱਧਰੀ ਤੇ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪੰਜ ...

Ad Position 21
No active advertisement
ਅਜੀਤ ਡੈਸਕ 24-09-2026

ਪ੍ਰੋ. ਅਵਤਾਰ ਸਿੰਘ
ਚੰਡੀਗੜ੍ਹ, 23 ਸਤੰਬਰ-ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਐਫ਼.ਆਈ.ਆਰ. ਤੇ ਇਸ ਤੋਂ ਬਾਅਦ ਸਾਹਮਣੇ ਆਏ ਘਟਨਾਕ੍ਰਮ ਦੀ ਉੱਚ-ਪੱਧਰੀ ਤੇ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪੰਜ ਮੈਂਬਰੀ ਵਫ਼ਦ ਨੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਲਈ ਸੀਨੀਅਰ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰਨ ਤੇ 15 ਦਿਨਾਂ ਅੰਦਰ-ਅੰਦਰ ਜਾਂਚ ਮੁਕੰਮਲ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੂੰ ਮੰਗ-ਪੱਤਰ ਸੌਂਪਿਆ। ਵਫ਼ਦ ’ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ, ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਸ਼ੇਖੂਪੁਰ ਤੇ ਜਨਰਲ ਸਕੱਤਰ ਤੇ ਬੁਲਾਰੇ ਦਵਿੰਦਰ ਸਿੰਘ ਸੋਢੀ ਸ਼ਾਮਿਲ ਸਨ। ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਵਫ਼ਦ ਵਲੋਂ ਮੁੱਖ ਮੰਤਰੀ ਨੂੰ ਸੌਂਪੇ ਮੰਗ-ਪੱਤਰ ’ਚ ਕਿਹਾ ਗਿਆ ਕਿ ਐਫ਼.ਆਈ.ਆਰ. ਦਰਜ ਹੋਣ ਤੋਂ ਬਾਅਦ ਸਾਹਮਣੇ ਆਏ ਘਟਨਾਕ੍ਰਮ ਸਬੰਧੀ ਕਈ ਸਵਾਲ ਉੱਠ ਰਹੇ ਹਨ, ਜਿਨ੍ਹਾਂ ਦੇ ਤੱਥ ਜਾਂਚ ਰਾਹੀਂ ਸਾਹਮਣੇ ਆਉਣੇ ਚਾਹੀਦੇ ਹਨ। ਵਫ਼ਦ ਨੇ ਮੰਗ ਕੀਤੀ ਕਿ ਮਾਮਲੇ ਨਾਲ ਸਬੰਧਿਤ ਵਿਅਕਤੀਆਂ ਵਲੋਂ ਲਗਾਏ ਦੋਸ਼ਾਂ ਦੀ ਪੁਸ਼ਟੀ ਜਾਂ ਖੰਡਨ ਉਪਲਬਧ ਸਬੂਤਾਂ ਤੇ ਸਰਕਾਰੀ ਰਿਕਾਰਡ ਦੇ ਆਧਾਰ ’ਤੇ ਕੀਤਾ ਜਾਵੇ। ਮੰਗ ਪੱਤਰ ’ਚ ਬਹਿਰੀਨ ਤੋਂ ਭਾਰਤ ਆਈ ਔਰਤ ਤੇ ਉਸ ਦੀ ਨੂੰਹ ਦੀਆਂ ਹਵਾਈ ਟਿਕਟਾਂ ਕਿਸ ਵਲੋਂ ਕਰਵਾਈਆਂ ਗਈਆਂ ਤੇ ਉਨ੍ਹਾਂ ਨੂੰ ਪੰਜਾਬ ਲਿਆਉਣ ਦਾ ਮਕਸਦ ਕੀ ਸੀ, ਦੀ ਜਾਂਚ ਦੀ ਮੰਗ ਕੀਤੀ ਗਈ। ਇਸੇ ਤਰ੍ਹਾਂ ਨਵੀਂ ਦਿੱਲੀ ਹਵਾਈ ਅੱਡੇ ’ਤੇ ਪਹੁੰਚਣ ਤੋਂ ਬਾਅਦ ਔਰਤ ਦੀ ਗ੍ਰਿਫ਼ਤਾਰੀ, ਨਾਭਾ ਜੇਲ੍ਹ ’ਚ ਰਹਿਣ ਤੇ ਉੱਥੇ ਕਥਿਤ ਤੌਰ ’ਤੇ ਮਿਲੀਆਂ ਸਹੂਲਤਾਂ ਨਾਲ ਸਬੰਧਿਤ ਰਿਕਾਰਡ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ। ਵਫ਼ਦ ਨੇ ਇਹ ਵੀ ਪਤਾ ਲਗਾਉਣ ਦੀ ਮੰਗ ਕੀਤੀ ਕਿ ਜੇਲ੍ਹ ’ਚ ਰਹਿਣ ਦੌਰਾਨ ਉਸ ਦੀ ਕਿਸੇ ਸਿਆਸੀ ਆਗੂ ਜਾਂ ਹੋਰ ਵਿਅਕਤੀ ਨਾਲ ਮੁਲਾਕਾਤ ਹੋਈ ਸੀ ਜਾਂ ਨਹੀਂ। ਪੀਰ ਮੁਹੰਮਦ ਅਨੁਸਾਰ ਜੇਲ੍ਹ ਤੋਂ ਰਿਹਾਈ ਉਪਰੰਤ ਉਕਤ ਔਰਤ ਨੂੰ ਸ੍ਰੀ ਆਨੰਦਪੁਰ ਸਾਹਿਬ ਸਥਿਤ ‘ਭਾਈ ਬਚਿੱਤਰ ਸਿੰਘ ਨਿਵਾਸ’ ਵਿਖੇ ਠਹਿਰਾਏ ਜਾਣ ਨਾਲ ਸਬੰਧਿਤ ਤੱਥਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਸ ਨੂੰ ਉੱਥੇ ਲੈ ਕੇ ਜਾਣ ਵਾਲੇ ਵਿਅਕਤੀ, ਵਰਤੇ ਗਏ ਵਾਹਨ ਤੇ ਇਸ ਦੌਰਾਨ ਹੋਏ ਸੰਪਰਕਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਉਸ ਦੇ ਠਹਿਰਨ ਸਬੰਧੀ ਰਿਕਾਰਡ ਦੀ ਜਾਂਚ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਮੇਤ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਪੁੱਛਗਿੱਛ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਫ਼ਦ ਨੇ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਸਬੰਧਿਤ ਕੁਝ ਦਾਅਵਿਆਂ ਦੀ ਵੀ ਜਾਂਚ ਦੀ ਮੰਗ ਕੀਤੀ। ਇਸ ਤੋਂ ਇਲਾਵਾ ਔਰਤ ਵਲੋਂ ਗਿਆਨੀ ਮਲਕੀਤ ਸਿੰਘ, ਡਰਾਈਵਰ ਮੋਹਨ ਸਿੰਘ ਤੇ ਮੇਜਰ ਸਿੰਘ ਕਵੀਸ਼ਰ ’ਤੇ ਫ਼ੋਨ ਰਾਹੀਂ ਕਥਿਤ ਤੌਰ ’ਤੇ ਇਤਰਾਜ਼ਯੋਗ ਸੁਨੇਹੇ ਤੇ ਗੱਲਬਾਤ ਕਰਨ ਸਬੰਧੀ ਲਗਾਏ ਦੋਸ਼ਾਂ ਦੀ ਜਾਂਚ ਕਰਨ ਲਈ ਕਿਹਾ ਗਿਆ। ਐਫ਼.ਆਈ.ਆਰ. ਦਰਜ ਹੋਣ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਦੇ ਵਿਦੇਸ਼ ਜਾਣ ਨਾਲ ਸਬੰਧਿਤ ਹਾਲਾਤ ਦੀ ਜਾਂਚ ਦੀ ਮੰਗ ਵੀ ਵਫ਼ਦ ਵਲੋਂ ਕੀਤੀ ਗਈ। ਇਸ ਸਬੰਧੀ ਹਵਾਈ ਅੱਡੇ, ਇਮੀਗ੍ਰੇਸ਼ਨ, ਪੁਲਿਸ ਤੇ ਹੋਰ ਸਬੰਧਿਤ ਰਿਕਾਰਡ ਦੀ ਜਾਂਚ ਕਰਕੇ ਉਨ੍ਹਾਂ ਦੇ ਵਿਦੇਸ਼ ਜਾਣ ਦੀ ਪ੍ਰਕਿਰਿਆ ਨਾਲ ਜੁੜੇ ਤੱਥ ਸਾਹਮਣੇ ਲਿਆਉਣ ਦੀ ਵੀ ਮੰਗ ਕੀਤੀ ਗਈ। ਵਫ਼ਦ ਨੇ ਮੁੱਖ ਮੰਤਰੀ ਕੋਲ ਮੰਗ ਰੱਖੀ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਐਸ.ਆਈ.ਟੀ. ’ਚ ਅਜਿਹੇ ਸੀਨੀਅਰ ਅਧਿਕਾਰੀ ਸ਼ਾਮਿਲ ਕੀਤੇ ਜਾਣ, ਜਿਨ੍ਹਾਂ ਦੀ ਨਿਰਪੱਖਤਾ ’ਤੇ ਸਵਾਲ ਨਾ ਉੱਠੇ ਤੇ ਜਾਂਚ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਕੇ ਰਿਪੋਰਟ ਜਨਤਕ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਉਹ ਵਫ਼ਦ ਦੀ ਮੰਗ ’ਤੇ ਜਲਦ ਹੀ ਕਾਬਲ ਅਧਿਕਾਰੀਆਂ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਗਠਿਤ ਕਰਕੇ ਮਾਮਲੇ ਦੀ ਸਮਾਂਬੱਧ ਜਾਂਚ ਕਰਵਾਉਣਗੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਡੀ.ਏ. ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਮਹਿੰਗਾਈ ਭੱਤਾ 42 ਤੋਂ ਵਧਾ ਕੇ 50 ਫ਼ੀਸਦੀ ਕੀਤਾ, 1 ਸਤੰਬਰ ਤੋਂ... ਅਗਲੀ ਖ਼ਬਰ ਭਾਜਪਾ ਵੋਟਾਂ ਦੀ ਚੋਰੀ ਕਰ ਕੇ ਜਿੱਤ ਰਹੀ ਹੈ ਚੋਣਾਂ-ਕੇਜਰੀਵਾਲ
Ad Position 24