24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਅਸਹਿਮਤੀ ਵਾਲੇ ਨੋਟ ਜਨਤਕ ਕਰੇ ਕਮਿਸ਼ਨ-ਸਿੰਘਵੀ

ਅਭਿਸ਼ੇਕ ਮਨੁ ਸਿੰਘਵੀ ਨੇ ਚੋਣ ਕਮਿਸ਼ਨ ਵਲੋਂ ਦਰਜ ਕੀਤੇ ਗਏ ਸਾਰੇ ਅਸਹਿਮਤੀ ਨੋਟ ਭਾਵ ਟਿੱਪਣੀਆਂ ਨੂੰ ਜਨਤਕ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਨਤਾ ਨੂੰ ਇਹ ਪਤਾ ਲੱਗਣਾ ਚਾਹੀਦਾ ਹੈ ਕਿ ਦੋਹਾਂ ਚੋਣ ਕਮਿਸ਼ਨਰਾਂ ਨੇ ਕਿਹੜੇ ਮੁੱਦਿਆਂ ’ਤੇ ਇਤਰਾਜ਼ ....

Ad Position 21
No active advertisement
ਅਜੀਤ ਡੈਸਕ 24-09-2026

ਅਭਿਸ਼ੇਕ ਮਨੁ ਸਿੰਘਵੀ ਨੇ ਚੋਣ ਕਮਿਸ਼ਨ ਵਲੋਂ ਦਰਜ ਕੀਤੇ ਗਏ ਸਾਰੇ ਅਸਹਿਮਤੀ ਨੋਟ ਭਾਵ ਟਿੱਪਣੀਆਂ ਨੂੰ ਜਨਤਕ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਨਤਾ ਨੂੰ ਇਹ ਪਤਾ ਲੱਗਣਾ ਚਾਹੀਦਾ ਹੈ ਕਿ ਦੋਹਾਂ ਚੋਣ ਕਮਿਸ਼ਨਰਾਂ ਨੇ ਕਿਹੜੇ ਮੁੱਦਿਆਂ ’ਤੇ ਇਤਰਾਜ਼ ਪ੍ਰਗਟਾਇਆ ਸੀ। ਸਿੰਘਵੀ ਨੇ ਵਿਸ਼ੇਸ਼ ਤੌਰ ’ਤੇ ਫਾਰਮ 6 ’ਚ ਕੀਤੇ ਬਦਲਾਅ ਅਤੇ ਐਸ.ਆਈ.ਆਰ. ਅਮਲ ਨਾਲ ਜੁੜੇ ਸਵਾਲਾਂ ਦਾ ਜ਼ਿਕਰ ਕੀਤਾ। ਸਿੰਘਵੀ ਨੇ ਇਹ ਦਾਅਵਾ ਵੀ ਕੀਤਾ ਕਿ ਹਜ਼ਾਰਾਂ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓ.) ਨੇ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਨੂੰ ਜ਼ਰੂਰੀ ਸਿਸਟਮ ਦੀ ਪਹੁੰਚ ਨਹੀਂ ਮਿਲ ਰਹੀ। ਉਨ੍ਹਾਂ ਇਸ ਨੂੰ ਮੁੱਖ ਚੋਣ ਕਮਿਸ਼ਨ ਦੀ ਕਾਰਜ ਪ੍ਰਣਾਲੀ ਨਾਲ ਜੋੜਦਿਆਂ ਸਵਾਲ ਉਠਾਇਆ। ਉਨ੍ਹਾਂ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਹੁਦੇ ’ਤੇ ਬਣੇ ਰਹਿਣ ’ਤੇ ਸਵਾਲ ਉਠਾਇਆ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ।

 

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਰਾਜਾਂ ਦੇ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀਆਂ ਨਿਯੁਕਤੀਆਂ ਸਤੀਸ਼ ਪੂਨੀਆ ਨੂੰ ਪੰਜਾਬ ਦੇ ਨਾਲ ਜੰਮੂ-ਕਸ਼ਮੀਰ... ਅਗਲੀ ਖ਼ਬਰ ਚੋਣ ਕਮਿਸ਼ਨਰਾਂ ਦਰਮਿਆਨ ਚਰਚਾ ਲੋਕਤੰਤਰ ਦੀ ਨਿਸ਼ਾਨੀ-ਭਾਜਪਾ
Ad Position 24