24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬਾਬਾ ਫ਼ਰੀਦ ਆਗਮਨ ਪੁਰਬ ’ਤੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਟਿੱਲਾ ਬਾਬਾ ਫ਼ਰੀਦ ਤੋਂ ਸ਼ੁਰੂ ਹੋ ਕੇ ਮਾਈ ਗੋਦੜੀ ਸਾਹਿਬ ਵਿਖੇ ਹੋਇਆ ਸਮਾਪਤ

ਜਸਵੰਤ ਸਿੰਘ ਪੁਰਬਾ ਫ਼ਰੀਦਕੋਟ, 23 ਸਤੰਬਰ-ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਦੇ 5ਵੇਂ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ । ਨਗਰ ਕੀਰਤਨ ’ਚ ...

Ad Position 21
No active advertisement
ਅਜੀਤ ਡੈਸਕ 24-09-2026

ਜਸਵੰਤ ਸਿੰਘ ਪੁਰਬਾ
ਫ਼ਰੀਦਕੋਟ, 23 ਸਤੰਬਰ-ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਦੇ 5ਵੇਂ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ  ਆਰੰਭ ਹੋਇਆ । ਨਗਰ ਕੀਰਤਨ ’ਚ ਸ਼ਾਮਿਲ ਵਿਸ਼ੇਸ਼ ਵਾਹਨ ’ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਫ਼ੁੱਲਾਂ ਨਾਲ ਸਜਾਈ ਹੋਈ ਸੀ, ਜਿਸ ’ਤੇ ਦੋਵਾਂ ਰਸਤਿਆਂ ’ਚ ਖੜੀ ਸੰਗਤ ਨੇ ਫੁੱਲਾਂ ਦੀ ਵਰਖਾ ਕਰਕੇ ਸੀਸ ਝੁਕਾਇਆ ਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਨਗਰ ਕੀਰਤਨ ਦੇ ਪੂਰੇ ਰਸਤੇ ਦੀ ਸਫ਼ਾਈ ਦੀ ਸੇਵਾ ਕੀਤੀ ਗਈ। ਇਸ ਤੋਂ ਇਲਾਵਾ ਸ਼ਰਧਾਲੂਆਂ ਵਲੋਂ ਵੱਖ-ਵੱਖ ਲੰਗਰ ਵੀ ਲਗਾਏ ਗਏ। ਇਹ ਨਗਰ ਕੀਰਤਨ ਡਿਪਟੀ ਕਮਿਸ਼ਨਰ ਨਿਵਾਸ ਦੇ ਨਜ਼ਦੀਕ ਪਹੁੰਚਿਆਂ ਤਾਂ  ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਗੁਰੂ ਗ੍ਰੰਥ ਸਾਹਿਬ ’ਤੇ ਰੁਮਾਲਾ ਭੇਟ ਕੀਤਾ ਤੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਤੋਂ ਪਹਿਲਾਂ ਆਪਣੇ ਨਿਵਾਸ ਸਥਾਨ ਦੇ ਬਾਹਰ ਡਿਪਟੀ ਕਮਿਸ਼ਨਰ ਨੇ ਸ਼ਰਧਾਲੂਆਂ ਦੀ ਲੱਡੂਆਂ ਤੇ ਚਾਹ ਦੇ ਲੰਗਰ ਨਾਲ ਸੇਵਾ ਵੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਏ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਬਾਬਾ ਫ਼ਰੀਦ ਆਗਮਨ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਤੇ ਆਪਣੇ ਜੀਵਨ ’ਚ ਉਨ੍ਹਾਂ ਸਿੱਖਿਆਵਾਂ ਨੂੰ ਅਮਲ ਵਿਚ ਲਿਆਉਣਾ ਚਾਹੀਦਾ ਹੈ। ਇਸੇ ਤਰਾਂ ਸ਼ਹਿਰ ਦੇ ਪ੍ਰਮੁੱਖ ਚੌਂਕਾਂ ਰਾਹੀਂ ਹੁੰਦਾ ਹੋਇਆ ਇਹ ਮਹਾਨ ਨਗਰ ਕੀਰਤਨ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਪੁੱਜਾ ਤਾਂ ਇਸ ਨੇ ਵਿਸ਼ਾਲ ਧਾਰਮਿਕ ਦੀਵਾਨ ਦਾ ਰੂਪ ਧਾਰਣ ਕਰ ਲਿਆ। ਇਸ ਮੌਕੇ ਮਸ਼ਹੂਰ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ  ਮਨੋਹਰ ਕੀਰਤਨ ਨਾਲ ਨਿਹਾਲ ਕੀਤਾ ਗਿਆ। ਐਸ.ਡੀ.ਐਮ.  ਰਜਿੰਦਰ ਸਿੰਘ ਨੇ ਸਮੂਹ ਜ਼ਿਲ੍ਹਾ ਵਾਸੀਆਂ ਦਾ ਮੇਲੇ ’ਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। 

Ad Position 22
No active advertisement
ਅਗਲੀ ਖ਼ਬਰ ਭਾਜਪਾ ਵਲੋਂ ਰਾਜਾਂ ਦੇ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀਆਂ ਨਿਯੁਕਤੀਆਂ ਸਤੀਸ਼ ਪੂਨੀਆ ਨੂੰ ਪੰਜਾਬ ਦੇ ਨਾਲ ਜੰਮੂ-ਕਸ਼ਮੀਰ...
Ad Position 24