25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੰਜਾਬ ਮਹਿਲਾ ਕਮਿਸ਼ਨ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ

ਐੱਸ. ਏ. ਐੱਸ. ਨਗਰ, 24 ਸਤੰਬਰ (ਪ੍ਰੋ. ਅਵਤਾਰ ਸਿੰਘ)-ਜਬਰ-ਜਨਾਹ ਤੋਂ ਪੀੜਤ ਔਰਤ ਸੰਬੰਧੀ ਇਤਰਾਜ਼ਯੋਗ ਟਿੱਪਣੀਆਂ ਕਰਨ ਅਤੇ ਉਸ ਦੀ ਪਛਾਣ ਉਜਾਗਰ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ...

Ad Position 21
No active advertisement
ਅਜੀਤ ਡੈਸਕ 25-09-2026

ਐੱਸ. ਏ. ਐੱਸ. ਨਗਰ, 24 ਸਤੰਬਰ (ਪ੍ਰੋ. ਅਵਤਾਰ ਸਿੰਘ)-ਜਬਰ-ਜਨਾਹ ਤੋਂ ਪੀੜਤ ਔਰਤ ਸੰਬੰਧੀ ਇਤਰਾਜ਼ਯੋਗ ਟਿੱਪਣੀਆਂ ਕਰਨ ਅਤੇ ਉਸ ਦੀ ਪਛਾਣ ਉਜਾਗਰ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਮੀਡੀਆ ਰਿਪੋਰਟਾਂ ਦਾ ਸੂਓ-ਮੋਟੋ ਨੋਟਿਸ ਲੈਂਦਿਆਂ ਪੰਜਾਬ ਪੁਲਿਸ ਨੂੰ ਮਾਮਲੇ ਦੀ ਜਾਂਚ ਕਰਕੇ 26 ਸਤੰਬਰ ਤੱਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਜਾਰੀ ਨੋਟਿਸ ’ਚ ਕਿਹਾ ਗਿਆ ਹੈ ਕਿ ਕਮਿਸ਼ਨ ਨੇ ‘ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ-2001’ ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਮੀਡੀਆ ਰਿਪੋਰਟਾਂ ਦੇ ਆਧਾਰ ’ਤੇ ਇਸ ਮਾਮਲੇ ਦਾ ਖ਼ੁਦ ਨੋਟਿਸ ਲਿਆ ਹੈ। ਕਮਿਸ਼ਨ ਨੇ ਕਿਹਾ ਹੈ ਕਿ ਅਜਿਹੇ ਮਾਮਲਿਆਂ ਨੂੰ ਬੜੀ ਗੰਭੀਰਤਾ ਨਾਲ ਵਿਚਾਰਿਆ ਜਾਂਦਾ ਹੈ ਅਤੇ ਪੰਜਾਬ ਵਿਚ ਔਰਤਾਂ ਦੇ ਅਧਿਕਾਰਾਂ, ਮਾਣ-ਸਨਮਾਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਕਮਿਸ਼ਨ ਦੀ ਜ਼ਿੰਮੇਵਾਰੀ ਹੈ। ਇਸ ਸੰਬੰਧੀ ਕਮਿਸ਼ਨ ਵਲੋਂ ਜਾਰੀ ਪੱਤਰ ਅਨੁਸਾਰ ਮੀਡੀਆ ਵਿਚ ਪ੍ਰਸਾਰਿਤ ਖ਼ਬਰ/ਵੀਡੀਓ ਵਿਚ ਵਿਰਸਾ ਸਿੰਘ ਵਲਟੋਹਾ ਵਲੋਂ ਜਬਰ-ਜਨਾਹ ਤੋਂ ਪੀੜਤ ਔਰਤ ਬਾਰੇ ਕਥਿਤ ਤੌਰ ’ਤੇ ਅਪਮਾਨਜਨਕ ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਉਸ ਦੀ ਪਛਾਣ ਉਜਾਗਰ ਕਰਨ ਸੰਬੰਧੀ ਜਾਣਕਾਰੀ ਸਾਹਮਣੇ ਆਈ ਹੈ। ਕਮਿਸ਼ਨ ਨੇ ਇਸ ਮਾਮਲੇ ਦੀ ਤੱਥਾਂ ਦੇ ਆਧਾਰ ’ਤੇ ਜਾਂਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਕਮਿਸ਼ਨ ਨੇ ਪੰਜਾਬ ਦੇ ਡੀ. ਜੀ. ਪੀ. ਅਤੇ ਡਾਇਰੈਕਟਰ, ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੁਲਿਸ ਅਧਿਕਾਰੀਆਂ ਨੂੰ ਇਹ ਪਤਾ ਲਗਾਉਣ ਲਈ ਕਿਹਾ ਗਿਆ ਹੈ ਕਿ ਮਾਮਲੇ ਵਿਚ ਕਿਸੇ ਕਾਨੂੰਨੀ ਵਿਵਸਥਾ ਦੀ ਉਲੰਘਣਾ ਹੋਈ ਹੈ ਜਾਂ ਨਹੀਂ ਅਤੇ ਜੇਕਰ ਹੋਈ ਹੈ ਤਾਂ ਨਿਯਮਾਂ ਅਨੁਸਾਰ ਕੀਤੀ ਗਈ ਗਈ ਕਾਰਵਾਈ ਦਾ ਵੇਰਵਾ ਕਮਿਸ਼ਨ ਨੂੰ ਭੇਜਿਆ ਜਾਵੇ। 
ਮਹਿਲਾ ਕਮਿਸ਼ਨ ਨੇ ਪੁਲਿਸ ਨੂੰ ਮਾਮਲੇ ਦੀ ਜਾਂਚ ਕਰਕੇ ਆਪਣੀ ਵਿਸਥਾਰਤ ਰਿਪੋਰਟ 26 ਸਤੰਬਰ ਤੱਕ ਕਮਿਸ਼ਨ ਦੇ ਦਫ਼ਤਰ ਨੂੰ ਭੇਜਣ ਲਈ ਕਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਬਿਹਤਰ ਭਵਿੱਖ ਲਈ ਅਮਰੀਕਾ ਤੇ ਚੀਨ ਮਿਲ ਕੇ ਕੰਮ ਕਰਨਗੇ-ਟਰੰਪ ਅਗਲੀ ਖ਼ਬਰ ਸਿਆਸਤ ’ਚ ਕਿੰਨੀ ਵੀ ਤਾਕਤ ਮਿਲੇ, ਸੇਵਾ ਦੇ ਰਾਹ ਤੋਂ ਨਹੀਂ ਹਟਾਂਗੇ- ਮੋਦੀ
Ad Position 24