ਅੰਮ੍ਰਿਤਸਰ, 24 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿਚਾਲੇ ਸਰਹੱਦੀ ਤਣਾਅ ਹੋਰ ਡੂੰਘਾ ਹੋ ਗਿਆ ਹੈ। ਪਾਕਿਸਤਾਨੀ ਅਧਿਕਾਰੀਆਂ ਅਨੁਸਾਰ ਅਫ਼ਗਾਨ ਤਾਲਿਬਾਨ ਬਲਾਂ ਨੇ ਦੇਰ ਰਾਤ ਪਾਕਿ ਦੀਆਂ ਸਰਹੱਦੀ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ। ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਦੇ ਬੁਲਾਰੇ ਜ਼ਬੀਉੱਲ੍ਹਾ ਮੁਜਾਹਿਦ ਨੇ ਪਾਕਿ ਦੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਦਾਅਵਾ ਕੀਤਾ ਹੈ ਕਿ ਅਫ਼ਗਾਨ ਬਲਾਂ ਵਲੋਂ ਅਜਿਹਾ ਕੋਈ ਵੀ ਹਮਲਾ ਨਹੀਂ ਕੀਤਾ ਗਿਆ। ਦੂਜੇ ਪਾਸੇ, ਪਾਕਿਸਤਾਨ ਦੀ ਹਵਾਈ ਰੱਖਿਆ ਪ੍ਰਣਾਲੀ ਨੇ ਅਫ਼ਗਾਨਿਸਤਾਨ ਵਾਲੇ ਪਾਸਿਓਂ ਦਾਖ਼ਲ ਹੋਏ ਅੱਠ ਡਰੋਨਾਂ ਨੂੰ ਡੇਗਣ ਦਾ ਦਾਅਵਾ ਕੀਤਾ ਹੈ। ਡਰੋਨ ਰੋਕੇ ਜਾਣ ਦੀ ਇਹ ਘਟਨਾ ਪਾਕਿਸਤਾਨੀ ਫ਼ੌਜ ਵਲੋਂ ਕੁੱਰਮ ਸੈਕਟਰ ’ਚ ਤਾਲਿਬਾਨ ਚੌਕੀਆਂ ’ਤੇ ਕੀਤੀ ਗਈ ਕਾਰਵਾਈ ਤੋਂ ਬਾਅਦ ਸਾਹਮਣੇ ਆਈ ਹੈ।
ਪਾਕਿ ਵਲੋਂ ਅਫ਼ਗਾਨਿਸਤਾਨ ਦੇ ਅੱਠ ਡਰੋਨ ਸੁੱਟਣ ਦਾ ਦਾਅਵਾ
ਅੰਮ੍ਰਿਤਸਰ, 24 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿਚਾਲੇ ਸਰਹੱਦੀ ਤਣਾਅ ਹੋਰ ਡੂੰਘਾ ਹੋ ਗਿਆ ਹੈ। ਪਾਕਿਸਤਾਨੀ ਅਧਿਕਾਰੀਆਂ ਅਨੁਸਾਰ ਅਫ਼ਗਾਨ ਤਾਲਿਬਾਨ ਬਲਾਂ ਨੇ ਦੇਰ ਰਾਤ ਪਾਕਿ ਦੀਆਂ ਸਰਹੱਦੀ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ...
ਅਜੀਤ ਡੈਸਕ
25-09-2026