25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮੁੱਖ ਚੋਣ ਕਮਿਸ਼ਨਰ ਦੇਸ਼ਧ੍ਰੋਹੀ-ਰਾਹੁਲ ਗਾਂਧੀ

ਨਵੀਂ ਦਿੱਲੀ, 24 ਸਤੰਬਰ (ਜਗਤਾਰ ਸਿੰਘ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਬਾਰੇ ਹੋਏ ਖ਼ੁਲਾਸੇ ਤੋਂ ਬਾਅਦ ਵਿਰੋਧੀ ਧਿਰ ਪੂਰੀ ਤਰ੍ਹਾਂ ਭਾਜਪਾ ’ਤੇ ਹਮਲਾਵਰ ਹੈ। ਇਸੇ ਮੁੱਦੇ ਨੂੰ ਲੈ ਕੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ...

Ad Position 21
No active advertisement
ਅਜੀਤ ਡੈਸਕ 25-09-2026

ਨਵੀਂ ਦਿੱਲੀ, 24 ਸਤੰਬਰ (ਜਗਤਾਰ ਸਿੰਘ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਬਾਰੇ ਹੋਏ ਖ਼ੁਲਾਸੇ ਤੋਂ ਬਾਅਦ ਵਿਰੋਧੀ ਧਿਰ ਪੂਰੀ ਤਰ੍ਹਾਂ ਭਾਜਪਾ ’ਤੇ ਹਮਲਾਵਰ ਹੈ। ਇਸੇ ਮੁੱਦੇ ਨੂੰ ਲੈ ਕੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਅਤੇ ਚੋਣ ਕਮਿਸ਼ਨ ’ਤੇ ਸਿੱਧੇ ਅਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਭੂਮਿਕਾ ’ਤੇ ਗੰਭੀਰ ਸਵਾਲ ਚੁੱਕਦਿਆਂ ਦੇਸ਼ ਵਿਚ ‘ਵੋਟ ਚੋਰੀ’ ਹੋਣ ਦੇ ਵੱਡੇ ਦੋਸ਼ ਲਗਾਏ ਅਤੇ ਨਾਲ ਹੀ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਦੇਸ਼ ਵਿਚ ਚੋਣਾਂ ਦੀ ਹੇਰਾਫੇਰੀ (ਵੋਟ ਚੋਰੀ) ਕੀਤੀ ਜਾ ਰਹੀ ਹੈ, ਜੋ ਭਾਰਤ ਦੇ ਲੋਕਾਂ ਵਿਰੁੱਧ ਇੱਕ ਅਪਰਾਧ ਅਤੇ ਸੰਵਿਧਾਨ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ ਨੂੰ ‘ਦੇਸ਼-ਧ੍ਰੋਹੀ’ ਤੱਕ ਆਖ ਦਿੱਤਾ ਅਤੇ ਦੋਸ਼ ਲਗਾਇਆ ਕਿ ਉਹ ਭਾਰਤੀ ਲੋਕਤੰਤਰ ਨੂੰ ਖ਼ਤਮ ਕਰਨ ਵਿਚ ਭਾਜਪਾ ਦੀ ਮਦਦ ਕਰ ਰਹੇ ਹਨ। ਇਸ ਦੇ ਨਾਲ ਹੀ ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ‘ਵੋਟ ਚੋਰੀ’ ਦੀ ਸਾਜ਼ਿਸ਼ ਰਚਣ ਅਤੇ ਗਿਆਨੇਸ਼ ਕੁਮਾਰ ਨੂੰ ਬਚਾਉਣ ਦਾ ਦੋਸ਼ ਵੀ ਲਾਇਆ। ਰਾਹੁਲ ਨੇ ਕਿਹਾ ਕਿ ਮੇਰੇ ਲਈ ਇਹ ਇੱਕ ਬੁਝਾਰਤ ਸੀ ਕਿ ਪਿਛਲੇ ਕੁਝ ਸਾਲਾਂ ਵਿਚ ਭਾਜਪਾ ਲਗਾਤਾਰ ਚੋਣਾਂ ਕਿਵੇਂ ਜਿੱਤ ਰਹੀ ਹੈ ਅਤੇ ਇਸ ’ਤੇ ਸੱਤਾ ਵਿਰੋਧੀ ਲਹਿਰ ਦਾ ਕੋਈ ਅਸਰ ਕਿਉਂ ਨਹੀਂ ਹੋ ਰਿਹਾ ਜਾਂ ਚੋਣ ਨਤੀਜਿਆਂ ਵਿਚ ਸੱਤਾ ਵਿਰੋਧੀ ਲਹਿਰ ਗ਼ਾਇਬ ਕਿਵੇਂ ਹੋ ਜਾਂਦੀ ਹੈ ? ਪਰ ਹੁਣ ਸਾਰੇ ਸਵਾਲਾਂ ਦੇ ਜਵਾਬ ਮਿਲ ਗਏ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ‘ਸੱਤਾ ਵਿਰੋਧੀ ਲਹਿਰ’ ਇੱਕ ਕੁਦਰਤੀ ਤਾਕਤ ਹੁੰਦੀ ਹੈ, ਪਰ ਭਾਜਪਾ ਆਗੂਆਂ ਵਲੋਂ 400 ਤੋਂ ਪਾਰ ਜਾਣ ਜਾਂ 30 ਸਾਲ ਰਾਜ ਕਰਨ ਦੇ ਦਾਅਵੇ ਸਿਰਫ਼ ਇਸ ਲਈ ਕੀਤੇ ਜਾਂਦੇ ਹਨ ਕਿਉਂਕਿ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਵਿਚ ਗੜਬੜੀ ਕਰਨ ਦਾ ਭਰੋਸਾ ਹੁੰਦਾ ਹੈ। ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਜੇਕਰ ਵੋਟ ਹੀ ਚੋਰੀ ਹੋ ਜਾਵੇਗੀ, ਤਾਂ ਕਾਨੂੰਨੀ ਢਾਂਚਾ ਵੀ ਖ਼ਤਮ ਹੋ ਜਾਵੇਗਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਦੇਸ਼ ਵਿਚ ਵੋਟਾਂ ਦੀ ਚੋਰੀ ਹੋ ਰਹੀ ਹੈ, ਜਿਸ ਕਾਰਨ ਸੰਸਦ ਮੈਂਬਰਾਂ ਦੁਆਰਾ ਬਣਾਏ ਗਏ ਕਾਨੂੰਨ ਵੀ ਗੈਰ-ਕਾਨੂੰਨੀ ਹੋ ਜਾਂਦੇ ਹਨ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਸਵਾਲਾਂ ਦੇ ਘੇਰੇ ’ਚ ਖੜ੍ਹੇ ਕਰਦੇ ਹੋਏ ਰਾਹੁਲ ਨੇ ਕਿਹਾ ਕਿ ਹੁਣ 2 ਚੋਣ ਕਮਿਸ਼ਨਰ ,ਉਸੇ ਵਿਅਕਤੀ ’ਤੇ ਸਵਾਲ ਚੁੱਕ ਰਹੇ ਹਨ,ਜਿਸ ਦੇ ਬਾਰੇ ਉਹ (ਰਾਹੁਲ) ਸਵਾਲ ਚੁੱਕਦੇ ਆ ਰਹੇ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਤਾਂ ਵਿਸ਼ਵਾਸ ਕੀਤਾ ਪਰ ਦੇਸ਼ ਚਲਾਉਣ ਵਾਲਿਆਂ ਦੀ ਅਜਿਹੇ ਸਵਾਲਾਂ ਵਿਚ ਕੋਈ ਦਿਲਚਸਪੀ ਨਹੀਂ ਸੀ। ਰਾਹੁਲ ਗਾਂਧੀ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਅਤੇ ਵਿਰੋਧੀ ਧਿਰ ਦੇਸ਼ ਦੇ ਲੋਕਤੰਤਰ ਨੂੰ ਇਸ ਤਰ੍ਹਾਂ ਬਰਬਾਦ ਹੁੰਦੇ ਚੁੱਪਚਾਪ ਨਹੀਂ ਦੇਖਣਗੇ।

Ad Position 22
No active advertisement
ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ’ਤੇ ਅਸਤੀਫ਼ੇ ਲਈ ਦਬਾਅ ਵਧਿਆ ਅਗਲੀ ਖ਼ਬਰ ਯੂਥ ਕਾਂਗਰਸ ਵਲੋਂ ਆਨਲਾਈਨ ਪਟੀਸ਼ਨ ਸ਼ੁਰੂ
Ad Position 24