26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਭਾਜਪਾ ਦਫ਼ਤਰ ’ਤੇ ਗ੍ਰਨੇਡ ਹਮਲਾ ਮਾਮਲਾ ਐਨ.ਆਈ.ਏ. ਦੇ ਹਵਾਲੇ * ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ ਜਾਂਚ ਸੰਭਾਲੀ * 11 ਮੁਲਜ਼ਮਾਂ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ

ਚੰਡੀਗੜ੍ਹ, 25 ਸਤੰਬਰ (ਕਪਿਲ ਵਧਵਾ)-ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐੱਨ.ਆਈ.ਏ) ਵਲੋਂ ਕੀਤੀ ਜਾਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ 7 ਸਤੰਬਰ,2026 ਦੇ ਹੁਕਮਾਂ ਰਾਹੀਂ ਮਾਮਲੇ ...

Ad Position 21
No active advertisement
ਅਜੀਤ ਡੈਸਕ 26-09-2026

ਚੰਡੀਗੜ੍ਹ, 25 ਸਤੰਬਰ (ਕਪਿਲ ਵਧਵਾ)-ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐੱਨ.ਆਈ.ਏ) ਵਲੋਂ ਕੀਤੀ ਜਾਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ 7 ਸਤੰਬਰ,2026 ਦੇ ਹੁਕਮਾਂ ਰਾਹੀਂ ਮਾਮਲੇ ਦੀ ਜਾਂਚ ਐੱਨ.ਆਈ.ਏ ਨੂੰ ਸੌਂਪੀ ਸੀ, ਜਿਸ ਤੋਂ ਬਾਅਦ ਐੱਨ.ਆਈ.ਏ. ਨੇ 8 ਸਤੰਬਰ ਨੂੰ ਮਾਮਲਾ ਮੁੜ ਦਰਜ ਕੀਤਾ। 1 ਅਪ੍ਰੈਲ ਨੂੰ ਹੋਏ ਧਮਾਕੇ ਸੰਬੰਧੀ ਥਾਣਾ ਸੈਕਟਰ-39 ਵਿਖੇ ਵਿਸਫੋਟਕ ਪਦਾਰਥ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਕਰਾਰ ਦਿੱਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਵਲੋਂ ਲਈ ਗਈ ਸੀ। ਜਾਂਚ ਦੌਰਾਨ ਚੰਡੀਗੜ੍ਹ ਪੁਲਿਸ ਵਲੋਂ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਮਾਮਲੇ ਵਿਚ ਅੱਗੇ ਦੀ ਜਾਂਚ ਵੀ ਜਾਰੀ ਸੀ। ਚੰਡੀਗੜ੍ਹ ਪੁਲਿਸ ਨੇ 13 ਜੁਲਾਈ ਨੂੰ 11 ਮੁਲਜ਼ਮਾਂ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ ਕੀਤਾ ਸੀ। ਇਸ ਮਾਮਲੇ ਨਾਲ ਜੁੜੀ ਜਾਂਚ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ), ਮੁਹਾਲੀ ਵਲੋਂ ਵੀ ਉਸੇ 11 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਸੀ। ਜਾਂਚ ਏਜੰਸੀ ਵਲੋਂ ਦੋ ਜ਼ਿੰਦਾ ਗ੍ਰਨੇਡਾਂ ਸਮੇਤ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਬਰਾਮਦਗੀ ਕੀਤੀ ਗਈ ਸੀ। ਪੁਲਿਸ ਜਾਂਚ ਅਨੁਸਾਰ ਇਹ ਗ੍ਰਨੇਡ ਹਮਲੇ ਲਈ ਵਰਤੇ ਜਾਣੇ ਸਨ ਅਤੇ ਇਕ ਹੋਰ ਹਮਲੇ ਦੀ ਵੀ ਸਾਜ਼ਿਸ਼ ਸੀ। ਇਸ ਸੰਬੰਧੀ ਐੱਸ.ਐੱਸ.ਓ.ਸੀ. ਵਲੋਂ ਮੁਹਾਲੀ ਜ਼ਿਲ੍ਹਾ ਅਦਾਲਤ ਵਿਚ 1 ਜੁਲਾਈ, 2026 ਨੂੰ ਦੋਸ਼ ਪੱਤਰ ਦਾਖ਼ਲ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਅਦਾਲਤੀ ਕਾਰਵਾਈ ਦੌਰਾਨ ਐੱਨ.ਆਈ.ਏ. ਨੇ ਕੇਸ ਦਾ ਰਿਕਾਰਡ ਆਪਣੇ ਹਵਾਲੇ ਕਰਨ ਅਤੇ ਮਾਮਲਾ ਵਿਸ਼ੇਸ਼ ਐੱਨ.ਆਈ.ਏ. ਅਦਾਲਤ ਵਿਚ ਭੇਜਣ ਦੀ ਮੰਗ ਕੀਤੀ। ਸੈਸ਼ਨ ਅਦਾਲਤ ਨੇ ਐੱਨ.ਆਈ.ਏ. ਐਕਟ ਦੀ ਧਾਰਾ 13 ਦੇ ਤਹਿਤ ਮਾਮਲੇ ’ਤੇ ਵਿਸ਼ੇਸ਼ ਐੱਨ.ਆਈ.ਏ. ਅਦਾਲਤ ਦਾ ਅਧਿਕਾਰ ਖੇਤਰ ਹੋਣ ਦੇ ਮੱਦੇਨਜ਼ਰ ਕੇਸ ਦਾ ਰਿਕਾਰਡ ਉੱਥੇ ਭੇਜਣ ਦੇ ਹੁਕਮ ਦਿੱਤੇ ਹਨ।

Ad Position 22
No active advertisement
ਪਿਛਲੀ ਖ਼ਬਰ 2022 ਤੋਂ ਬਾਅਦ 111 ਸੰਸਦ ਮੈਂਬਰਾਂ ਤੇ ਵਿਧਾਇਕਾਂ ਨੇ ਬਦਲੀਆਂ ਪਾਰਟੀਆਂ-ਏ.ਡੀ.ਆਰ. ਅਗਲੀ ਖ਼ਬਰ ਪਾਕਿ-ਅਫ਼ਗਾਨ ਸਰਹੱਦ ’ਤੇ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਵਧਿਆ ਤਣਾਅ ਪਾਕਿਸਤਾਨੀ ਫ਼ੌਜ ਦੀ ਕਾਰਵਾਈ ’ਚ ਕਈ ਤਾਲਿਬਾ...
Ad Position 24