26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕਾਂਗਰਸ ਵਲੋਂ ਗਿਆਨੇਸ਼ ਕੁਮਾਰ ਖ਼ਿਲਾਫ਼ ਦੇਸ਼ ਭਰ ’ਚ ਰੋਸ ਮੁਜ਼ਾਹਰੇ * ਕਈ ਥਾਵਾਂ ’ਤੇ ਪੁਤਲੇ ਸਾੜੇ * ਕਈ ਥਾਈਂ ਕਾਂਗਰਸੀ ਆਗੂਆਂ ਨੂੰ ਹਿਰਾਸਤ ’ਚ ਲਿਆ

ਨਵੀਂ ਦਿੱਲੀ, 25 ਸਤੰਬਰ (ਜਗਤਾਰ ਸਿੰਘ)-ਐਸ.ਆਈ.ਆਰ. ਨਾਲ ਜੁੜੇ ਫ਼ੈਸਲਿਆਂ ਨੂੰ ਲੈ ਕੇ ਚੋਣ ਕਮਿਸ਼ਨਰਾਂ ਵਿਚਕਾਰ ਅਸਹਿਮਤੀ ਦੇ ਦਾਅਵਿਆਂ ਤੋਂ ਬਾਅਦ ਵਿਰੋਧੀ ਧਿਰਾਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਲਗਾਤਾਰ ਹਮਲਾਵਰ ਹਨ। ਇਸ ਮਾਮਲੇ ...

Ad Position 21
No active advertisement
ਅਜੀਤ ਡੈਸਕ 26-09-2026

ਨਵੀਂ ਦਿੱਲੀ, 25 ਸਤੰਬਰ (ਜਗਤਾਰ ਸਿੰਘ)-ਐਸ.ਆਈ.ਆਰ. ਨਾਲ ਜੁੜੇ ਫ਼ੈਸਲਿਆਂ ਨੂੰ ਲੈ ਕੇ ਚੋਣ ਕਮਿਸ਼ਨਰਾਂ ਵਿਚਕਾਰ ਅਸਹਿਮਤੀ ਦੇ ਦਾਅਵਿਆਂ ਤੋਂ ਬਾਅਦ ਵਿਰੋਧੀ ਧਿਰਾਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਲਗਾਤਾਰ ਹਮਲਾਵਰ ਹਨ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਵਲੋਂ ਦਿੱਲੀ ਸਮੇਤ ਦੇਸ਼ ਭਰ ਵਿਚ ਰੋਸ ਮੁਜ਼ਾਹਰੇ ਕੀਤੇ ਗਏ । ਦੇਸ਼ ਦੇ ਵੱਖ-ਵੱਖ ਹਿੱਸਿਆਂ ਦਿੱਲੀ, ਪੰਜਾਬ, ਚੰਡੀਗੜ੍ਹ, ਪਟਨਾ, ਲਖਨਊ, ਕੋਲਕਾਤਾ, ਹੈਦਰਾਬਾਦ, ਗੁਹਾਟੀ, ਸ਼ਿਲਾਂਗ, ਮਨੀਪੁਰ ਤੇ ਹੋਰ ਥਾਵਾਂ ’ਤੇ ਸੂਬਾਈ ਚੋਣ ਕਮਿਸ਼ਨ ਦੇ ਦਫ਼ਤਰਾਂ ਦੇ ਬਾਹਰ ਕਾਂਗਰਸੀ ਵਰਕਰਾਂ ਵਲੋਂ ਪ੍ਰਦਰਸ਼ਨ ਕੀਤੇ ਗਏ ਅਤੇ ਕਈ ਥਾਵਾਂ ’ਤੇ ਪੁਤਲੇ ਵੀ ਸਾੜੇ ਗਏ। ਕਈ ਥਾਵਾਂ ’ਤੇ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਕਾਂਗਰਸੀ ਆਗੂਆਂ ਨੂੰ ਹਿਰਾਸਤ ’ਚ ਲਿਆ। ਕਾਂਗਰਸ ਤੇ ਹੋਰ ਸਿਆਸੀ ਪਾਰਟੀਆਂ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਗਈ। ਰਾਜਧਾਨੀ ਵਿਚ ਪ੍ਰਦੇਸ਼ ਕਾਂਗਰਸ ਅਤੇ ਯੂਥ ਕਾਂਗਰਸ ਵਲੋਂ ਚੋਣ ਕਮਿਸ਼ਨ ਦੇ ਦਫ਼ਤਰ ਅਤੇ ਜੰਤਰ-ਮੰਤਰ ਵੱਲ ਮਾਰਚ ਕੱਢੇ ਗਏ ਅਤੇ ਗਿਆਨੇਸ਼ ਕੁਮਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਦਿੱਲੀ ਦੇ ਆਈ.ਟੀ.ਓ. ਚੌਕ ਸਮੇਤ ਕਈ ਥਾਵਾਂ ’ਤੇ ‘ਗਿਆਨੇਸ਼ ਹਟਾਓ, ਚੋਣ ਆਯੋਗ ਬਚਾਓ’ ਦੇ ਪੋਸਟਰ ਲਗਾਏ ਗਏ ਹਨ। ਸੁਰੱਖਿਆ ਦੇ ਲਿਹਾਜ਼ ਨਾਲ ਦਿੱਲੀ ਸਥਿਤ ਮੁੱਖ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਪਹਿਲਾਂ ਹੀ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ । ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਵਲੋਂ ਉਸ ਮੀਡੀਆ ਰਿਪੋਰਟ ਦਾ ਹਵਾਲਾ ਦਿੱਤਾ ਗਿਆ ਜਿਸ ਵਿਚ ਖ਼ੁਲਾਸਾ ਹੋਇਆ ਹੈ ਕਿ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਐਸ.ਆਈ.ਆਰ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਦੇ ਪ੍ਰਬੰਧਨ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਫ਼ੈਸਲਿਆਂ ’ਤੇ 10 ਮਹੀਨਿਆਂ ਵਿਚ 14 ਵਾਰ ਰਸਮੀ ਇਤਰਾਜ਼ ਦਰਜ ਕਰਵਾਏ ਸਨ। ਲਖਨਊ ’ਚ ਮੁੱਖ ਚੋਣ ਕਮਿਸ਼ਨਰ ਖਿਲਾਫ਼ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਹਾਲਾਤ ਨੂੰ ਕਾਬੂ ਹੇਠ ਕਰਨ ਲਈ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲਿਆ। ਪਟਨਾ ’ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ  ਪਾਣੀ ਦੀ ਬੁਛਾਰਾਂ ਮਾਰੀਆ। ਪਟਨਾ ’ਚ ਕਾਂਗਰਸੀ ਵਰਕਰਾਂ ਤੇ ਪੁਲਿਸ ’ਚ ਧੱਕਾਮੁੱਕੀ ਵੀ ਹੋਈ। ਇਥੇ ਆਰ.ਜੇ.ਡੀ. ਦੇ ਵਰਕਰਾਂ ਨੇ ਮੁੱਖ ਚੋਣ ਕਮਿਸ਼ਨਰ ਦਾ ਪਤਲਾ ਵੀ ਫੂਕਿਆ। ਦੇਹਰਾਦੂਨ ’ਚ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਬੈਰੀਕੇਡ ਤੋੜ ਦਿੱਤੇ। ਛੱਤੀਸਗੜ੍ਹ ਦੇ ਰਾਏਪੁਰ ’ਚ ਕਾਂਗਰਸੀ ਵਰਕਰਾਂ ਨੇ ਮੀਂਹ ਦੌਰਾਨ ਚੋਣ ਕਮਿਸ਼ਨਰ ਖਿਲਾਫ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਰਾਜੀਵ ਗਾਂਧੀ ਚੌਕ ਤੋਂ ਸ਼ਾਸਤਰੀ ਚੌਕ ’ਚ ਸਥਿਤ ਮੁੱਖ ਚੋਣ ਕਮਿਸ਼ਨਰ ਦੇ ਦਫ਼ਤਰ ਤੱਕ ਪੈਦਲ ਮਾਰਚ ਵੀ ਕੀਤਾ। ਗੁਹਾਟੀ ’ਚ ਪ੍ਰਦਰਸ਼ਨ ਦੌਰਾਨ ਅਸਾਮ ਕਾਂਗਰਸ ਦੇ ਪ੍ਰਧਾਨ ਗੌਰਵ ਗੋਗੋਈ ਅਤੇ ਪਾਰਟੀ ਦੇ ਹੋਰ ਆਗੂਆਂ ਨੂੰ ਹਿਰਾਸਤ ’ਚ ਲਿਆ ਗਿਆ। ਮਨੀਪੁਰ ’ਚ ਯੂਥ ਕਾਂਗਰਸ ਨੇ ਪ੍ਰਦਰਸ਼ਨ ਦੌਰਾਨ ਨਿਰਪੱਖ ਜਾਂਚ ਅਤੇ ਗਿਆਨੇਸ਼ ਕੁਮਾਰ ਕਾਰਵਾਈ ਦੀ ਮੰਗ ਕੀਤੀ। ਜੰਮੂ-ਕਸ਼ਮੀਰ ’ਚ ਵੀ ਮੁੱਖ ਚੋਣ ਕਮਿਸ਼ਨਰ ਖਿਲਾਫ਼ ਪ੍ਰਦਰਸ਼ਨ ਦੀਆਂ ਖਬਰਾਂ ਮਿਲੀਆਂ ਹਨ। 


ਸ਼ਿਮਲਾ ’ਚ ਪੁਤਲੇ ਫੂਕੇ
ਹਿਮਾਚਲ ਪ੍ਰਦੇਸ਼ ਕਾਂਗਰਸ ਨੇ ਅੱਜ ਇਥੇ ਚੋਣ ਵਿਭਾਗ ਦੇ ਦਫ਼ਤਰ ਬਾਹਰ ਮੁੱਖ ਚੋਣ ਕਮਿਸ਼ਨਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪਾਰਟੀ ਆਗੂਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ। ਕਾਂਗਰਸੀ ਆਗੂਆਂ ਨੇ ਭਾਜਪਾ ਅਤੇ ਮੁੱਖ ਚੋਣ ਕਮਿਸ਼ਨਰ ’ਤੇ ਆਪਸੀ ਮਿਲੀਭੁਗਤ ਦੇ ਦੋਸ਼ ਲਗਾਉਂਦੇ ਹੋਏ ਚੋਣ ਦਫ਼ਤਰ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ। ਇਸ ਮੌਕੇ ਹਿਮਾਚਲ ਕਾਂਗਰਸ ਦੀ ਇੰਚਾਰਜ ਰਜਨੀ ਪਾਟਿਲ ਨੇ ਆਖਿਆ ਕਿ ਗਿਆਨੇਸ਼ ਕੁਮਾਰ ਭਾਰਤ ਦੇ ਲੋਕਤੰਤਰ ਨੂੰ ਤਬਾਹ ਕਰ ਰਹੇ ਹਨ ਅਤੇ ਭਾਜਪਾ ਲਈ ਵੋਟਾਂ ਦੀ ਚੋਰੀ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਹੁਣ ਅੱਤਵਾਦੀ ਦੇਸ਼ ਮੈਨੂੰ ਸਵਾਲ ਪੁੱਛੇਗਾ-ਜੈਸ਼ੰਕਰ ਪਾਕਿਸਤਾਨੀ ਪੱਤਰਕਾਰ ਨੂੰ ਦਿੱਤਾ ਕਰਾਰਾ ਜਵਾਬ ਅਗਲੀ ਖ਼ਬਰ ਅਪਰਾਧਿਕ ਕਾਰਵਾਈ ਨੂੰ ਲੈ ਕੇ ਸੁਪਰੀਮ ਕੋਰਟ ’ਚ ਪਟੀਸ਼ਨ ਐਸ.ਆਈ.ਆਰ. ਨਾਲ ਜੁੜੇ ਫ਼ੈਸਲਿਆਂ ਦੀ ਜਾਂਚ ਕਰਾਉਣ ਦੀ ਮੰਗ
Ad Position 24