ਨਿਊਯਾਰਕ, 26 ਸਤੰਬਰ (ਪੀ. ਟੀ. ਆਈ.)-ਅਮਰੀਕੀ ਵਿਦੇਸ਼ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰ ਸਮਝੌਤਾ ਲਗਭਗ 90 ਫ਼ੀਸਦੀ ਪੂਰਾ ਹੋ ਚੁੱਕਾ ਹੈ ਤੇ ਕੁਝ ਅੰਤਿਮ ਮੁੱਦਿਆਂ ’ਤੇ ਗੱਲਬਾਤ ਜਾਰੀ ਹੈ। ਉਨ੍ਹਾਂ ਉਮੀਦ ਜਤਾਈ ਕਿ ਸਮਝੌਤਾ ਜਲਦ ਹੋ ਸਕਦਾ ਹੈ ਤੇ ਇਸ ਨਾਲ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਨਵੀਂ ਉਚਾਈ ਮਿਲੇਗੀ। ਅਧਿਕਾਰੀ ਨੇ ਕਿਹਾ ਕਿ ਅਕਤੂਬਰ ’ਚ ਵਿਦੇਸ਼ ਮੰਤਰੀ ਮਾਰਕੋ ਰੂਬੀਓ ਦੀ ਭਾਰਤ ਯਾਤਰਾ ਤੇ ਕਵਾਡ ਨਾਲ ਜੁੜੀਆਂ ਮੀਟਿੰਗਾਂ ਭਾਰਤ-ਅਮਰੀਕਾ ਭਾਈਵਾਲੀ ਦੀ ਵਧਦੀ ਮਹੱਤਤਾ ਨੂੰ ਦਰਸਾਉਂਦੀਆਂ ਹਨ। ਭਾਰਤ-ਮੱਧ ਪੂਰਬ-ਯੂਰਪ ਆਰਥਿਕ ਗਲਿਆਰੇ (ਆਈ.ਐੱਮ.ਈ.ਸੀ.) ਨੂੰ ਅਮਰੀਕਾ ਨੇ ਵੱਡੀ ਤਰਜੀਹ ਦੱਸਿਆ। ਅਧਿਕਾਰੀ ਨੇ ਕਿਹਾ ਕਿ ਮੱਧ ਪੂਰਬ ਦੀ ਅਸਥਿਰਤਾ ਕਾਰਨ ਪ੍ਰਾਜੈਕਟ ਪ੍ਰਭਾਵਿਤ ਹੋਇਆ ਹੈ, ਪਰ ਖੇਤਰ ’ਚ ਸਥਿਰਤਾ ਆਉਣ ’ਤੇ ਇਸ ਨੂੰ ਮੁੜ ਤੇਜ਼ੀ ਮਿਲ ਸਕਦੀ ਹੈ।
ਭਾਰਤ-ਅਮਰੀਕਾ ਵਪਾਰ ਸਮਝੌਤਾ ਜਲਦ, ਸੰਬੰਧਾਂ ਨੂੰ ਮਿਲੇਗੀ ਨਵੀਂ ਉੱਚਾਈ
ਨਿਊਯਾਰਕ, 26 ਸਤੰਬਰ (ਪੀ. ਟੀ. ਆਈ.)-ਅਮਰੀਕੀ ਵਿਦੇਸ਼ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰ ਸਮਝੌਤਾ ਲਗਭਗ 90 ਫ਼ੀਸਦੀ ਪੂਰਾ ਹੋ ਚੁੱਕਾ ਹੈ ਤੇ ਕੁਝ ਅੰਤਿਮ ਮੁੱਦਿਆਂ ’ਤੇ ...
ਅਜੀਤ ਡੈਸਕ
27-09-2026