27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਫਿਰੋਜ਼ਪੁਰ ’ਚ 3 ਕਿੱਲੋ ਤੋਂ ਵੱਧ ਹੈਰੋਇਨ ਤੇ ਹਥਿਆਰਾਂ ਸਮੇਤ ਇੰਸਪੈਕਟਰ ਗ੍ਰਿਫ਼ਤਾਰ 6 ਪਿਸਤੌਲ, ਮੈਗਜ਼ੀਨ, 17 ਜਿੰਦਾ ਰੌਂਦ, ਕਾਰ ਤੇ 6 ਮੋਬਾਈਲ ਫ਼ੋਨ ਬਰਾਮਦ

ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਫ਼ਿਰੋਜ਼ਪੁਰ ਵਲੋਂ ਕਾਊਂਟਰ ਇੰਟੈਲੀਜੈਂਸ ਫ਼ਰੀਦਕੋਟ ਯੂਨਿਟ ’ਚ ਤਾਇਨਾਤ ਇਕ ਇੰਸਪੈਕਟਰ ਨੂੰ 3 ਕਿੱਲੋ ਤੋਂ ਵੱਧ ਹੈਰੋਇਨ ਤੇ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ...

Ad Position 21
No active advertisement
ਅਜੀਤ ਡੈਸਕ 27-09-2026

ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਫ਼ਿਰੋਜ਼ਪੁਰ ਵਲੋਂ  ਕਾਊਂਟਰ ਇੰਟੈਲੀਜੈਂਸ ਫ਼ਰੀਦਕੋਟ ਯੂਨਿਟ ’ਚ ਤਾਇਨਾਤ ਇਕ ਇੰਸਪੈਕਟਰ ਨੂੰ 3 ਕਿੱਲੋ ਤੋਂ ਵੱਧ ਹੈਰੋਇਨ ਤੇ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਉਸ ਕੋਲੋਂ 6 ਪਿਸਟਲਾਂ ਸਮੇਤ ਮੈਗਜ਼ੀਨ, 4 ਵਾਧੂ ਮੈਗਜ਼ੀਨ, 17 ਜਿੰਦਾ ਰੌਂਦ, ਆਈ-20 ਕਾਰ ਤੇ 6 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਪੈ੍ੱਸ ਕਾਨਫ਼ਰੰਸ ਦੌਰਾਨ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਵੇਰੇ ਥਾਣਾ ਘੱਲ ਖ਼ੁਰਦ ਦੇ ਮੁੱਖ ਅਫ਼ਸਰ ਇੰਸਪੈਕਟਰ ਕਸ਼ਮੀਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਾਊਂਟਰ ਇੰਟੈਲੀਜੈਂਸ ਫ਼ਰੀਦਕੋਟ ਯੂਨਿਟ ’ਚ ਤਾਇਨਾਤ ਇੰਸਪੈਕਟਰ ਬਲਦੇਵ ਸਿੰਘ ਭਾਰੀ ਮਾਤਰਾ ’ਚ ਨਸ਼ੀਲੇ ਪਦਾਰਥ ਤੇ ਨਾਜਾਇਜ਼ ਹਥਿਆਰ ਲੈ ਕੇ ਆਈ-20 ਕਾਰ ਪੀ.ਬੀ.-05-ਏ.ਸੀ.-6517 ’ਚ ਆ ਰਿਹਾ ਹੈ। ਪੁਲਿਸ ਨੇ ਫ਼ਿਰੋਜ਼ਪੁਰ-ਮੋਗਾ ਰੋਡ ’ਤੇ ਟੋਲ ਪਲਾਜ਼ਾ ਫ਼ਿਰੋਜ਼ਸ਼ਾਹ ਨੇੜੇ ਨਾਕਾਬੰਦੀ ਕਰਕੇ ਬਲਦੇਵ ਸਿੰਘ ਨੂੰ ਕਾਰ ਸਮੇਤ ਕਾਬੂ ਕਰ ਲਿਆ। ਪੁਲਿਸ ਵਲੋਂ ਇਸ ਸਬੰਧੀ ਥਾਣਾ ਘੱਲ ਖ਼ੁਰਦ ਵਿਖੇ ਐੱਨ.ਡੀ.ਪੀ.ਐੱਸ. ਐਕਟ ਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਨਾਗਾਲੈਂਡ ’ਚ ਜ਼ਹਿਰੀਲੀ ਸ਼ਰਾਬ ਕਾਰਨ 19 ਮੌਤਾਂ ਅਗਲੀ ਖ਼ਬਰ ਬਟਾਲਾ ’ਚ ਪਤਨੀ ਤੇ ਧੀ ਦਾ ਕਤਲ
Ad Position 24