30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੀ.ਆਈ.ਐਸ.ਐਫ਼. ਦੇ ਜਵਾਨ ਵਲੋਂ 4 ਸਾਥੀਆਂ ਦੀ ਗੋਲੀਆਂ ਮਾਰ ਕੇ ਹੱਤਿਆ

ਜੰਮੂ, 29 ਸਤੰਬਰ (ਪੀ.ਟੀ.ਆਈ.)-ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ’ਚ ਸੈਂਟਰਲ ਇੰਡਸਟਰੀਅਲ ਸਕਿਓਰਿਟੀ ਫੋਰਸ ਦੇ ਇਕ ਜਵਾਨ ਨੇ ਆਪਣੇ ਹੀ ਸਾਥੀਆਂ ’ਤੇ ਗੋਲੀਆਂ ਚਲਾ ਦਿੱਤੀਆਂ। ਮੰਗਲਵਾਰ ਸ਼ਾਮ 7:30 ਵਜੇ ਵਾਪਰੀ ਘਟਨਾ ...

Ad Position 21
No active advertisement
ਅਜੀਤ ਡੈਸਕ 30-09-2026

ਜੰਮੂ, 29 ਸਤੰਬਰ (ਪੀ.ਟੀ.ਆਈ.)-ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ’ਚ ਸੈਂਟਰਲ ਇੰਡਸਟਰੀਅਲ ਸਕਿਓਰਿਟੀ ਫੋਰਸ ਦੇ ਇਕ ਜਵਾਨ ਨੇ ਆਪਣੇ ਹੀ ਸਾਥੀਆਂ ’ਤੇ ਗੋਲੀਆਂ ਚਲਾ ਦਿੱਤੀਆਂ। ਮੰਗਲਵਾਰ ਸ਼ਾਮ 7:30 ਵਜੇ ਵਾਪਰੀ ਘਟਨਾ ਵਿਚ ਸੀ.ਆਈ.ਐਸ.ਐਫ਼. ਦੇ 4 ਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਇਕ ਸਹਾਇਕ ਕਮਾਂਡੈਂਟ ਵੀ ਸ਼ਾਮਲ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਾਮ ਕਰੀਬ 7:30 ਵਜੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨੇੜੇ ਬਸੋਹਲੀ ਦੇ ਮਸ਼ਕਾ ਪਿੰਡ ’ਚ ਸਥਿਤ ‘ਸੇਵਾ-III’ ਹਾਈਡਰੋ-ਇਲੈਕਟ੍ਰਿਕ ਪਾਵਰ ਪ੍ਰੋਜੈਕਟ ਵਿਖੇ ਵਾਪਰੀ। ਮੁੱਢਲੀ ਜਾਣਕਾਰੀ ਅਨੁਸਾਰ, ਮੁਲਜ਼ਮ ਹੈੱਡ ਕਾਂਸਟੇਬਲ ਅਭਿਦੇਸ਼ ਕੁਮਾਰ ਨੇ ਆਪਣੇ ਕੁਝ ਸਾਥੀਆਂ ਨਾਲ ਬਹਿਸ ਤੋਂ ਬਾਅਦ ਕਥਿਤ ਤੌਰ ’ਤੇ ਆਪਣੀ ਸਰਵਿਸ ਰਾਈਫਲ ਨਾਲ ਗੋਲੀਬਾਰੀ ਕੀਤੀ। ਗੋਲੀਬਾਰੀ ਵਿਚ ਸੀ.ਆਈ.ਐਸ.ਐਫ਼. ਦੇ ਚਾਰ ਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਤੇ ਬਾਅਦ ਵਿਚ ਨੇੜਲੇ ਐਨ.ਐਚ.ਪੀ.ਸੀ. ਹਸਪਤਾਲ ਵਿਖੇ ਲਿਜਾਣ ’ਤੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਸਹਾਇਕ ਕਮਾਂਡੈਂਟ ਅੰਕਿਤ ਕੁਮਾਰ ਪਾਂਡੇ, ਸਬ-ਇੰਸਪੈਕਟਰ ਲਕਸ਼ਮਣ ਸਿੰਘ ਤੇ ਕਾਂਸਟੇਬਲ ਰਫੀਕ ਅਹਿਮਦ ਤੇ ਸੰਦੀਪ ਕੁਮਾਰ ਵਜੋਂ ਕੀਤੀ ਗਈ ਹੈ। ਗੋਲੀਬਾਰੀ ਤੋਂ ਬਾਅਦ, ਹੋਰ ਸਾਥੀਆਂ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਤੇ ਬਾਅਦ ’ਚ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਾਂਚ ਦੇ ਹਿੱਸੇ ਵਜੋਂ ਘਟਨਾ ਵਿਚ ਵਰਤਿਆ ਗਿਆ ਸਰਵਿਸ ਹਥਿਆਰ ਵੀ ਜ਼ਬਤ ਕਰ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀ.ਆਈ.ਐਸ.ਐਫ਼. ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਘਟਨਾ ਸਥਾਨ ’ਤੇ ਪਹੁੰਚ ਗਏ ਹਨ ਤੇ ਉਨ੍ਹਾਂ ਹਾਲਾਤਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਜਿਨ੍ਹਾਂ ਕਾਰਨ ਬਹਿਸ ਹੋਈ ਅਤੇ ਬਾਅਦ ’ਚ ਗੋਲੀਬਾਰੀ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਨਿਸ਼ਾਨੇਬਾਜ਼ੀ ਤੇ ਅਥਲੈਟਿਕਸ ਵਿਚ ਜਿੱਤੇ ਸੋਨ ਤਗਮੇ ਅਥਲੈਟਿਕਸ ’ਚ ਆਇਆ ਇਸ ਵਾਰ ਦਾ ਪਹਿਲਾ ਸੋਨ ਤਗਮਾ ਅਗਲੀ ਖ਼ਬਰ ਗਿਆਨੇਸ਼ ਕੁਮਾਰ ਨੂੰ ਹਟਾਉਣ ਲਈ ਸੜਕ ਤੋਂ ਸੰਸਦ ਤੱਕ ਮੁੱਦਾ ਉਠਾਏਗੀ ਕਾਂਗਰਸ
Ad Position 24