04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋ ਕੇ ਪਰਗਟ ਸਿੰਘ ਨੇ ਸੰਭਾਲਿਆ ਪ੍ਰਧਾਨ ਦਾ ਅਹੁਦਾ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 3 ਅਕਤੂਬਰ (ਉਪਮਾ ਡਾਗਾ ਪਾਰਥ)- ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਸਨਿਚਰਵਾਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਅਹੁਦਾ ਸੰਭਾਲਿਆ। ਉਨ੍ਹਾਂ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ .....

Ad Position 21
No active advertisement
ਅਜੀਤ ਡੈਸਕ 04-10-2026

ਨਵੀਂ ਦਿੱਲੀ, 3 ਅਕਤੂਬਰ (ਉਪਮਾ ਡਾਗਾ ਪਾਰਥ)- ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਸਨਿਚਰਵਾਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਅਹੁਦਾ ਸੰਭਾਲਿਆ। ਉਨ੍ਹਾਂ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਨਾਲ ਮੌਜੂਦ ਸਨ। ਪਰਗਟ ਸਿੰਘ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਜਾਣਕਾਰੀ ਦਿੰਦਿਆਂ ਇਸ ਸੰਬੰਧ ’ਚ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਪਾਇਲਟ ਨਾਲ ਮੁਲਾਕਾਤ ਦੌਰਾਨ ਪਰਗਟ ਸਿੰਘ ਫੁੱਲਾਂ ਦਾ ਗੁਲਦਸਤਾ ਦਿੰਦੇ ਅਤੇ ਮਠਿਆਈ ਖਵਾਉਂਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਪਾਇਲਟ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ’ਤੇ ਚਰਚਾ ਹੋਈ। ਪਰਗਟ ਸਿੰਘ ਨੇ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਜ਼ਿੰਮੇਵਾਰੀ ਮਿਲਣ ’ਤੇ ਉਨ੍ਹਾਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰੀਆ ਅਦਾ ਕੀਤਾ ਅਤੇ ਸਭ ਦੀ ਭਲਾਈ ਲਈ ਅਰਦਾਸ ਕੀਤੀ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਨਫਰਤ ਦੀ ਸਿਆਸਤ ਨੂੰ ਹਰਾਇਆ ਹੈ। ਦੇਸ਼ ਭਰ ’ਚ ਜੋ ਨਫਰਤ ਦੀ ਸਿਆਸਤ ਕੀਤੀ ਜਾ ਰਹੀ ਹੈ, ਪੰਜਾਬੀ ਉਸ ਨੂੰ ਕਦੇ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਭਾਜਪਾ ’ਤੇ ਨਫਰਤ ਦੀ ਸਿਆਸਤ ਕਰਨ ਦਾ ਇਲਜ਼ਾਮ ਲਾਇਆ। ਉਨ੍ਹਾਂ ਮੌਜੂਦਾ ਆਪ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਆਪ ਸਰਕਾਰ ਰੇਤ ਦੀ ਦੀਵਾਰ ਹੈ, ਛੇਤੀ ਹੀ ਢਹਿ ਜਾਵੇਗੀ। ਉਨ੍ਹਾਂ ਆਪ ਸਰਕਾਰ ’ਤੇ ਖਜ਼ਾਨੇ ਦੀ ਦੁਰਵਰਤੋਂ ਕਰਨ ਅਤੇ ਮਨਮਾਨੀ ਕਰਨ ਦਾ ਦੋਸ਼ ਵੀ ਲਾਇਆ। ਪਰਗਟ ਸਿੰਘ ਨੇ ਕਾਂਗਰਸ ’ਚ ਧੜੇਬੰਦੀ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਕ ਟੀਮ ਪਲੇਅਰ ਹਨ। ਸਾਰੇ ਸੀਨੀਅਰ ਨੇਤਾਵਾਂ ਦਾ ਉਨ੍ਹਾਂ ਦੇ ਦਿਲ ’ਚ ਬਹੁਤ ਸਨਮਾਨ ਹੈ ਅਤੇ ਅਸੀਂ ਹਰ ਫੈਸਲਾ ਸਰਬਸੰਮਤੀ ਨਾਲ ਲਵਾਂਗੇ।

Ad Position 22
No active advertisement
ਪਿਛਲੀ ਖ਼ਬਰ 84 ਸਾਲ ਦੇ ਅਮਿਤਾਭ ਬੱਚਨ ਅਜੇ ਵੀ 'ਐਂਗਰੀ ਯੰਗ ਮੈਨ' ਅਗਲੀ ਖ਼ਬਰ ਸਕਾਟਲੈਂਡ ਦਾ ਇਕ ਕਲਾ ਪ੍ਰੇਮੀ ਸਮੁੰਦਰੀ ਪਿੰਡ ਪਿਟਨਵੀਮ
Ad Position 24