04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਏ.ਆਈ.ਐਸ.ਏ. ਕਾਰਕੁਨਾਂ ਵਲੋਂ ਰੋਸ ਮਾਰਚ ਲਗਭਗ 200 ਪ੍ਰਦਰਸ਼ਨਕਾਰੀ ਹਿਰਾਸਤ ’ਚ ਲਏ ਗਏ

ਨਵੀਂ ਦਿੱਲੀ, 3 ਅਕਤੂਬਰ (ਪੀ.ਟੀ.ਆਈ.)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਦਿਆਰਥੀ ਜਥੇਬੰਦੀ ਏ.ਆਈ.ਐਸ.ਏ. ਸਮੇਤ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਅੱਜ ਮੁੜ ਦਿੱਲੀ ’ਚ ਰੋਸ ਮਾਰਚ ...

Ad Position 21
No active advertisement
ਅਜੀਤ ਡੈਸਕ 04-10-2026

ਨਵੀਂ ਦਿੱਲੀ, 3 ਅਕਤੂਬਰ (ਪੀ.ਟੀ.ਆਈ.)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਦਿਆਰਥੀ ਜਥੇਬੰਦੀ ਏ.ਆਈ.ਐਸ.ਏ. ਸਮੇਤ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਅੱਜ ਮੁੜ ਦਿੱਲੀ ’ਚ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਨੇ ਪਟੇਲ ਚੌਕ ਤੋਂ ਜੰਤਰ-ਮੰਤਰ ਵੱਲ ਕੂਚ ਕਰਦਿਆਂ ਚੋਣ ਕਮਿਸ਼ਨਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਇਸ ਦੌਰਾਨ ਲਗਭਗ 150 ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਵਲੋਂ ਹਿਰਾਸਤ ’ਚ ਲਿਆ ਗਿਆ, ਜਿਨ੍ਹਾਂ ’ਚ ਏ.ਆਈ.ਐਸ.ਏ. ਦੀ ਕੌਮੀ ਪ੍ਰਧਾਨ ਨੇਹਾ ਬੋਰਾ, ਕਾਰਕੁਨ ਯੋਗਿੰਦਰ ਯਾਦਵ ਅਤੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਸ਼ਾਮਲ ਸਨ। ਏ.ਆਈ.ਐਸ.ਏ. ਮੈਂਬਰਾਂ ਨੇ ਦੱਸਿਆ ਕਿ ਸੀਨੀਅਰ ਵਕੀਲ ਕਪਿਲ ਸਿੱਬਲ, ਨਿਤਿਆ ਰਾਮਕ੍ਰਿਸ਼ਨਨ, ਪੱਲਵ ਸਿਸੋਦੀਆ ਤੇ ਪ੍ਰਸ਼ਾਂਤ ਭੂਸ਼ਣ ਦੇ ਨਾਲ-ਨਾਲ ਕਾਰਕੁਨ ਯੋਗਿੰਦਰ ਯਾਦਵ ਵੀ ਮਾਰਚ ਦੌਰਾਨ ਬੋਰਾ ਤੇ ਹੋਰ ਵਿਦਿਆਰਥੀਆਂ ਨਾਲ ਸ਼ਾਮਲ ਹੋਏ। ਜਦੋਂ ਪ੍ਰਦਰਸ਼ਨਕਾਰੀ ਵਿਰੋਧ ਵਾਲੀ ਥਾਂ ਨੇੜੇ ਇਕੱਠੇ ਹੋਏ ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ’ਚ ਲੈਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸੁਰੱਖਿਆ ਕਰਮਚਾਰੀ ਕਈ ਥਾਵਾਂ ’ਤੇ ਤਾਇਨਾਤ ਕੀਤੇ ਗਏ ਸਨ ਤੇ ਜੰਤਰ-ਮੰਤਰ ਵੱਲ ਜਾਣ ਵਾਲੀਆਂ ਸੜਕਾਂ ’ਤੇ ਬੈਰੀਕੇਡ ਲਗਾਏ ਗਏ ਸਨ। ਏ.ਆਈ.ਐਸ.ਏ. ਮੈਂਬਰਾਂ ਨੇ ਦੋਸ਼ ਲਾਇਆ ਕਿ ਪੁਲਿਸ ਕਾਰਵਾਈ ਦੌਰਾਨ ਇਕ ਪੁਰਸ਼ ਪੁਲਿਸ ਅਧਿਕਾਰੀ ਨੇ ਬੋਰਾ ਨਾਲ ਬਦਸਲੂਕੀ ਵੀ ਕੀਤੀ ਤੇ ਦਿੱਲੀ ਪੁਲਿਸ ਦੇ ਇਕ ਹੋਰ ਅਧਿਕਾਰੀ ਨੇ ਉਸ ਨਾਲ ਬਦਤਮੀਜ਼ੀ ਕੀਤੀ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਤੁਰੰਤ ਸੁਤੰਤਰ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਜਾ ਸਕੀ। ਇਹ ਨਵੀਂ ਲਾਮਬੰਦੀ ਉਦੋਂ ਹੋਈ ਜਦੋਂ ਸ਼ੁੱਕਰਵਾਰ ਨੂੰ ਹਿਰਾਸਤ ’ਚ ਲਏ ਗਏ ਲੋਕਾਂ ਵਿਚ ਸ਼ਾਮਲ ਬੋਰਾ ਨੇ ਕਾਰਕੁਨਾਂ ਨੂੰ ਦੁਪਹਿਰ 1 ਵਜੇ ਜੰਤਰ-ਮੰਤਰ ਵਾਪਸ ਆਉਣ ਤੇ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰਨ ਤੇ ਚੋਣ ਸੂਚੀਆਂ ਦੀ ਐਸ.ਆਈ.ਆਰ. (ਵਿਸ਼ੇਸ਼ ਤੀਬਰ ਸੋਧ) ਬਾਰੇ ਚਿੰਤਾਵਾਂ ਉਠਾਉਣ ਲਈ ਆਪਣਾ ਪ੍ਰਦਰਸ਼ਨ ਜਾਰੀ ਰੱਖਣ ਦਾ ਸੱਦਾ ਦਿੱਤਾ। ਇਹ ਘਟਨਾਕ੍ਰਮ ਉਸ ਸਮੇਂ ਵਾਪਰਿਆ ਹੈ ਜਦੋਂ ਇਕ ਦਿਨ ਪਹਿਲਾਂ ਜੰਤਰ-ਮੰਤਰ ਤੇ ਆਸ-ਪਾਸ ਦੇ ਇਲਾਕਿਆਂ ਤੋਂ ਲਗਭਗ 1,000 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲਿਆ ਗਿਆ ਸੀ, ਕਿਉਂਕਿ ਪੁਲਿਸ ਤੇ ਅਰਧ-ਸੈਨਿਕ ਬਲਾਂ ਨੇ ਪ੍ਰਦਰਸ਼ਨਕਾਰੀਆਂ ਦੇ ਵੱਡੇ ਸਮੂਹਾਂ ਨੂੰ ਵਿਰੋਧ ਵਾਲੀ ਥਾਂ ’ਤੇ ਪਹੁੰਚਣ ਤੋਂ ਰੋਕ ਦਿੱਤਾ ਸੀ। ਹਿਰਾਸਤ ਵਿਚ ਲਏ ਗਏ ਬਹੁਤ ਸਾਰੇ ਲੋਕਾਂ ਨੂੰ ਬਾਅਦ ’ਚ ਰਿਹਾਅ ਕਰ ਦਿੱਤਾ ਗਿਆ ਸੀ।

ਤਿੰਨ ਐਫ. ਆਈ. ਆਰ. ਦਰਜ
ਨਵੀਂ ਦਿੱਲੀ (ਉਪਮਾ ਡਾਗਾ ਪਾਰਥ)-ਦਿੱਲੀ ਪੁਲਿਸ ਨੇ ਸ਼ੁੱਕਰਵਾਰ ਦੇ ਪ੍ਰਦਰਸ਼ਨਾਂ ਦੇ ਸੰਬੰਧ ਵਿਚ ਘੱਟੋ-ਘੱਟ ਤਿੰਨ ਐਫ਼.ਆਈ.ਆਰ. ਦਰਜ ਕੀਤੀਆਂ ਹਨ। ਜਿਨ੍ਹਾਂ ’ਚ 2 ਸੰਸਦ ਮਾਰਗ ਪੁਲਿਸ ਸਟੇਸ਼ਨ ’ਚ ਅਤੇ ਇਕ ਕਨਾਟ ਪਲੇਸ ਪੁਲਿਸ ਸਟੇਸ਼ਨ ’ਚ ਦਰਜ ਕੀਤੀ ਗਈ ਹੈ। ਇਹ ਐਫ਼.ਆਈ.ਆਰ. ਭਾਰਤੀ ਨਿਆ ਸੰਹਿਤਾ ਦੀ ਧਾਰਾ 223 ਤਹਿਤ ਕਿਸੇ ਜਨਤਕ ਸੇਵਕ ਵਲੋਂ ਜਾਰੀ ਕੀਤੇ ਗਏ ਹੁਕਮ ਦੀ ਕਥਿਤ ਉਲੰਘਣਾ ਲਈ ਦਰਜ ਕੀਤੀਆਂ ਗਈਆਂ ਹਨ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਹ ਐਫ.ਆਈ.ਆਰ. ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ.) ਦੀ ਧਾਰਾ 163 ਦੇ ਤਹਿਤ ਨਵੀਂ ਦਿੱਲੀ ਜ਼ਿਲ੍ਹੇ ਵਿਚ ਲਗਾਏ ਗਏ ਮਨਾਹੀ ਦੇ ਹੁਕਮਾਂ ਦੀ ਕਥਿਤ ਉਲੰਘਣਾ ਨਾਲ ਸੰਬੰਧਿਤ ਹਨ।
Ad Position 22
No active advertisement
ਪਿਛਲੀ ਖ਼ਬਰ ਅੱਜ ਜਨਮ ਦਿਨ 'ਤੇ ਵਿਸ਼ੇਸ਼ ਲਾਲਾ ਧਨੀ ਰਾਮ ਚਾਤਿ੍ਕ ਅਗਲੀ ਖ਼ਬਰ ਹੁਣ ਤੂੰ ਕਦੇ ਹੱਸੀਂ ਨਾ
Ad Position 24